ਪ੍ਰਬੰਧਕੀ ਗੁਰ ਸਿੱਖਣ ਲਈ ਸਿੰਗਾਪੁਰ ਰਵਾਨਾ ਹੋਇਆ 72 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤੀਜਾ ਬੈਚ, ਮੁੱਖ ਮੰਤਰੀ ਨੇ ਵਿਖਾਈ ਹਰੀ ਝੰਡੀ

Updated On: 

22 Jul 2023 10:37 AM

Principals Training in Singapore: ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਕੀਤੇ ਗਏ ਅਧਿਆਪਕਾਂ ਦੀ ਚੋਣ ਇੱਕ ਚੋਣ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਉਚਿਤ ਨਿਯਮ ਬਣਾ ਕੇ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਅਤੇ ਇਸ ਲਈ ਜਾਂਚ ਕਮੇਟੀ ਵੀ ਬਣਾਈ ਗਈ।

ਪ੍ਰਬੰਧਕੀ ਗੁਰ ਸਿੱਖਣ ਲਈ ਸਿੰਗਾਪੁਰ ਰਵਾਨਾ ਹੋਇਆ 72 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤੀਜਾ ਬੈਚ, ਮੁੱਖ ਮੰਤਰੀ ਨੇ ਵਿਖਾਈ ਹਰੀ ਝੰਡੀ
Follow Us On

School Principals Special Training: ਪੰਜਾਬ ਦੇ ਸਰਕਾਰੀ ਸਕੂਲਾ ਦੇ 72 ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੇ 2 ਬੈਚ ਪ੍ਰਬੰਧਨ ਸਿਖਲਾਈ ਲਈ ਸ਼ਨੀਵਾਰ ਨੂੰ ਸਿੰਗਾਪੁਰ (Singapore) ਰਵਾਨਾ ਹੋ ਗਿਆ। ਉਥੇ ਇਹ ਸਿਖਲਾਈ 4 ਦਿਨਾਂ ਤੱਕ ਚੱਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬੈਚ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।

ਇਹ ਸਾਰੇ ਅਧਿਆਪਕ ਇਥੋਂ ਚੰਡੀਗੜ੍ਹ ਏਅਰਪੋਰਟ ਲਈ ਰਵਾਨਾ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ -ਇੱਕ ਅਧਿਆਪਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਚਾਰ ਦਿਨਾਂ ਤੱਕ ਚੱਲੇਗੀ ਵਿਸ਼ੇਸ਼ ਟ੍ਰੇਨਿੰਗ

ਇਹ ਸਿਖਲਾਈ ਪ੍ਰੋਗਰਾਮ 24 ਤੋਂ 28 ਜੁਲਾਈ ਤੱਕ ਸਿੰਗਾਪੁਰ ਮੈਨੇਜਮੈਂਟ ਅਕੈਡਮੀ ਵਿਖੇ ਹੋਵੇਗਾ। ਦੌਰੇ ਦਾ ਸਾਰਾ ਖਰਚਾ ਸਰਕਾਰ ਚੁੱਕ ਰਹੀ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਹੁਣ ਸਿਖਲਾਈ ਲਈ ਸਿੰਗਾਪੁਰ ਅਤੇ ਦੁਬਈ ਜਾਣਗੇ। ਪਾਣੀ ਵਾਲੀ ਟੈਂਕੀ ਤੇ ਬੈਠ ਕੇ ਸਕੂਲ ਜੁਆਇੰਨ ਕਰਨ ਲਈ ਸੰਘਰਸ਼ ਨਹੀਂ ਕਰਨਗੇ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਕਟਰ-35 ਸਥਿਤ ਕਿਸਾਨ ਭਵਨ ਵਿਖੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਸਿਖਲਾਈ ‘ਤੇ ਜਾਣ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਕਸ ਨੂੰ ਸੁੰਦਰ ਬਣਾਉਣ ਤੋਂ ਇਲਾਵਾ ਸਮੇਂ ਦੇ ਨਾਲ ਚੱਲਣ ਲਈ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਦਾ ਯਤਨ ਕੀਤਾ ਹੈ। ਇਸੇ ਕੜੀ ਤਹਿਤ ਪ੍ਰਿੰਸੀਪਲਾਂ ਦੀ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ।

ਦੇਸ਼ ਵਿੱਚ ਵੀ ਦਿੱਤੀ ਜਾਵੇਗੀ ਟ੍ਰੇਨਿੰਗ

ਇਸ ਤੋਂ ਬਾਅਦ ਅਧਿਆਪਕਾਂ ਦੇ ਇੱਕ ਗਰੁੱਪ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਲਈ ਉਚੇਰੀ ਸਿੱਖਿਆ ਵਿਭਾਗ ਨੇ ਅਪਲਾਈ ਕਰਨ ਲਈ ਵਿੰਡੋ ਖੋਲ੍ਹ ਦਿੱਤੀ ਹੈ। ਹਾਲਾਂਕਿ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੀ ਜ਼ਿਆਦਾ ਸੇਵਾ ਹੋਵੇਗੀ, ਉਨ੍ਹਾਂ ਨੂੰ ਹੀ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਈ ਹੋਰ ਮਾਪਦੰਡ ਵੀ ਤੈਅ ਕੀਤੇ ਗਏ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ