ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PU ‘ਚ ਗੰਨ ਕਲਚਰ ਗੀਤਾਂ ਤੇ ਹਾਈਕੋਰਟ ਸਖ਼ਤ: DGP ਤੇ DSW ਨੂੰ ਨੋਟਿਸ; ਮਾਸੂਮ ਸ਼ਰਮਾ ਦੇ ਸ਼ੋਅ ਵਿੱਚ ਇੱਕ ਵਿਦਿਆਰਥੀ ਦੀ ਹੋਈ ਸੀ ਮੌਤ

ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੀ ਸੁਣਵਾਈ 'ਤੇ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਕਾਰੀ ਜਵਾਬ ਦਾਇਰ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਨੂੰ ਅਗਲੀ ਸੁਣਵਾਈ 'ਤੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਪਵੇਗਾ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਾਮਲੇ ਦੀ ਅਗਲੀ ਸੁਣਵਾਈ 'ਤੇ ਅਦਾਲਤ ਵਿੱਚ ਕੀ ਕਾਰਵਾਈ ਹੁੰਦੀ ਹੈ ਇਸ 'ਤੇ ਟਿਕੀਆਂ ਹੋਈਆਂ ਹਨ।

PU 'ਚ ਗੰਨ ਕਲਚਰ ਗੀਤਾਂ ਤੇ ਹਾਈਕੋਰਟ ਸਖ਼ਤ: DGP ਤੇ DSW ਨੂੰ ਨੋਟਿਸ; ਮਾਸੂਮ ਸ਼ਰਮਾ ਦੇ ਸ਼ੋਅ ਵਿੱਚ ਇੱਕ ਵਿਦਿਆਰਥੀ ਦੀ ਹੋਈ ਸੀ ਮੌਤ
ਪੰਜਾਬ ਤੇ ਹਰਿਆਣਾ ਹਾਈਕੋਰਟ
Follow Us
tv9-punjabi
| Updated On: 10 Apr 2025 23:42 PM IST

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਮਸ਼ਹੂਰ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਹਥਿਆਰਾਂ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਚਲਾਉਣ ਦੇ ਮਾਮਲੇ ਨੇ ਹੁਣ ਕਾਨੂੰਨੀ ਮੋੜ ਲੈ ਲਿਆ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਡੀਜੀਪੀ, ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਤੇ ਪੀਯੂ ਦੇ Dean Student Welfare (DSW) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਤੋਂ ਜਵਾਬ ਮੰਗੇ ਹਨ ਕਿ ਹਾਈ ਕੋਰਟ ਦੇ ਪੁਰਾਣੇ ਹੁਕਮਾਂ ਦੇ ਬਾਵਜੂਦ ਅਜਿਹੇ ਸਮਾਗਮ ਦੀ ਇਜਾਜ਼ਤ ਕਿਵੇਂ ਦਿੱਤੀ ਗਈ।

2019 ਦੇ HC ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਇਲਜ਼ਾਮ

ਇਹ ਪਟੀਸ਼ਨ ਐਡਵੋਕੇਟ ਯਤਿਨ ਮਹਿਤਾ ਦੁਆਰਾ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਦਲੀਲ ਦਿੱਤੀ ਸੀ ਕਿ ਸਾਲ 2019 ਵਿੱਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡੀਜੀਪੀਜ਼ ਨੂੰ ਕਿਸੇ ਵੀ ਜਨਤਕ ਸਮਾਗਮ ਵਿੱਚ ਅਸ਼ਲੀਲਤਾ, ਹਿੰਸਾ ਅਤੇ ਹਥਿਆਰਾਂ ਦਾ ਵਧਾਵਾ ਕਰਨ ਵਾਲੇ ਗੀਤਾਂ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਸਨ। ਇਸ ਦੇ ਬਾਵਜੂਦ ਪੀਯੂ ਵਿਖੇ ਹੋਏ ਸ਼ੋਅ ਵਿੱਚ ਅਜਿਹੇ ਗਾਣੇ ਚਲਾਏ ਗਏ, ਜੋ ਕਿ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ।

ਨੌਜਵਾਨਾਂ ‘ਤੇ ਪੈਂਦਾ ਹੈ ਡੂੰਘਾ ਪ੍ਰਭਾਵ

ਪਟੀਸ਼ਨਕਰਤਾ ਨੇ ਇਹ ਵੀ ਕਿਹਾ ਕਿ ਅਜਿਹੇ ਗਾਣੇ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕਰਦੇ ਹਨ ਤੇ ਉਨ੍ਹਾਂ ਵਿੱਚ ਹਿੰਸਕ ਪ੍ਰਵਿਰਤੀਆਂ ਨੂੰ ਉਤਸ਼ਾਹਿਤ ਕਰਦੇ ਹਨ। ਯੂਨੀਵਰਸਿਟੀ ਵਰਗੇ ਵਿਦਿਅਕ ਸੰਸਥਾਨ ਵਿੱਚ ਅਜਿਹੀਆਂ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਸੀ। ਇਸ ਲਈ ਪ੍ਰਬੰਧਕਾਂ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਜਵਾਬ ਨਾ ਦੇਣ ‘ਤੇ ਅਧਿਕਾਰੀਆਂ ਨੂੰ ਪੇਸ਼ ਹੋਣ ਦੇ ਹੁਕਮ

ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੀ ਸੁਣਵਾਈ ‘ਤੇ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਕਾਰੀ ਜਵਾਬ ਦਾਇਰ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਨੂੰ ਅਗਲੀ ਸੁਣਵਾਈ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਪਵੇਗਾ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਾਮਲੇ ਦੀ ਅਗਲੀ ਸੁਣਵਾਈ ‘ਤੇ ਅਦਾਲਤ ਵਿੱਚ ਕੀ ਕਾਰਵਾਈ ਹੁੰਦੀ ਹੈ ਇਸ ‘ਤੇ ਟਿਕੀਆਂ ਹੋਈਆਂ ਹਨ।

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...