ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਮਿਲੇਗਾ ਨਵਾਂ ਰੂਪ, PM ਮੋਦੀ ਇਸ ਦਿਨ ਕਰਨਗੇ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਦਾ ਉਦਘਾਟਨ
Amrit Bharat Station Yojna: 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਡ੍ਰੀਮ ਪ੍ਰੋਜੈਕਟਾਂ ਚੋਂ ਇੱਕ ਹੈ। ਉਹ ਦੇਸ਼ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ਨੂੰ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਚਾਹੁੰਦੇ ਹਨ।
Raillway Station Development: ਆਉਂਦੀ 6 ਤਾਰੀਕ ਨੂੰ ਪੀਐੱਮ ਨਰੇਂਦਰ ਮੋਦੀ (PM Narender Modi) ਪੂਰੇ ਦੇ 500 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਨੂੰ ਲੈ ਕੇ ਉਲੀਕੀ ਗਈ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਦਾ ਉਦਘਾਟਨ ਕਰਣਗੇ। ਇਸ ਸਕੀਮ ਦੇ ਤਹਿਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਚੰਡੀਗੜ੍ਹ ਰੇਲਵੇ ਸਟੇਸ਼ਨ ਉੱਤੇ ਵੀ ਅਤਿਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਪ੍ਰਧਾਨ ਮੰਤਰੀ ਦੀ ਇਸ ਯੋਜਨਾ ਦਾ ਸਵਾਗਤ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Banwari Lal Purohit) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਸਕੀਮ ਤਹਿਤ ਰੇਲਵੇ ਮੰਤਰਾਲੇ ਵੱਲੋਂ ਤਕਰੀਬਨ 5000 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਪੰਜਾਬ ਬੀਜੇਪੀ ਨੇ ਵੀ ਪੀਐਮ ਨੂੰ ਧੰਨਵਾਦ ਕਿਹਾ ਹੈ।
6 ਅਗਸਤ 2023 ਦਿਨ ਐਤਵਾਰ ਨੂੰਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਅਧੀਨ ਧੂਰੀ ਰੇਲਵੇ ਸ਼ਟੇਸ਼ਨ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ (ਵੀਡੀਉ ਕਾਨਫਰੰਸਿੰਗ ਰਾਹੀਂ) 37.69 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦਾ ਨੀਹ ਪੱਥਰ ਰੱਖਿਆ ਜਾਵੇਗਾ। ਸਮਾਂ : ਸਵੇਰੇ 9:30 ਵਜੇ ਧੂਰੀ ਰੇਲਵੇ ਸਟੇਸ਼ਨ ਧੰਨਵਾਦ ਪ੍ਰਧਾਨ ਮੰਤਰੀ ਸ੍ਰੀ pic.twitter.com/cZXGT4e6VM
— BJP PUNJAB (@BJP4Punjab) August 4, 2023
ਪੀਐੱਮ ਮੋਦੀ ਦੇ ਨਾਂ ਲਿਖੀ ਚਿੱਠੀ ਵਿੱਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਰੇਲਵੇ ਸਟੇਸ਼ਨਾਂ ਨੂੰ ਨਵਾਂ ਰੂਪ ਦੇਣ ਦੇ ਫੈਸਲੇ ‘ਤੇ ਕਿਹਾ ਕਿ ਇਸ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਆਉਣਗੇ, ਜਿਸ ਤੋਂ ਬਾਅਦ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣਗੀਆਂ।
ਇਹ ਵੀ ਪੜ੍ਹੋ
6 ਅਗਸਤ 2023 ਦਿਨ ਐਤਵਾਰ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਅਧੀਨ ਮਲੇਰਕੋਟਲਾ ਰੇਲਵੇ ਸ਼ਟੇਸ਼ਨ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ (ਵੀਡੀਉ ਕਾਨਫਰੰਸਿੰਗ ਰਾਹੀਂ) 22.90 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦਾ ਨੀਹ ਪੱਥਰ ਰੱਖਿਆ ਜਾਵੇਗਾ। ਸਮਾਂ : ਸਵੇਰੇ 9:30 ਵਜੇ ਮਲੇਰਕੋਟਲਾ ਰੇਲਵੇ ਸਟੇਸ਼ਨ ਧੰਨਵਾਦ ਪ੍ਰਧਾਨ pic.twitter.com/0TRZ6wcT3L
— BJP PUNJAB (@BJP4Punjab) August 4, 2023
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Ashwini Vaishnav) ਦਾ ਪੰਜਾਬ ਦੇ ਲੋਕਾਂ ਦੀ ਤਰਫੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਰੇਲਵੇ ਸਟੇਸ਼ਨਾਂ ਦੇ ਅਗਲੇ ਕਈ ਦਹਾਕਿਆਂ ਦੇ ਵਿਕਾਸ ਦੇ ਵਿਜ਼ਨ ‘ਤੇ ਆਧਾਰਿਤ ਹੈ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ