Punjab Cabinet Ministers Take Oath: ਮਾਨ ਕੈਬਨਿਟ ‘ਚ ਨਵੇਂ 2 ਮੰਤਰੀ ਸ਼ਾਮਲ, ਖੁੱਡੀਆਂ ਤੇ ਬਲਕਾਰ ਸਿੰਘ ਨੇ ਚੁੱਕੀ ਸਹੁੰ

Updated On: 

31 May 2023 12:37 PM

ਪੰਜਾਬ ਦੀ ਮਾਨ ਕੈਬਨਿਟ ਵਿੱਚ ਵਿਸਥਾਰ ਕੀਤਾ ਗਿਆ ਹੈ। ਵਿਧਾਇਕ ਬਲਕਾਰ ਸਿੰਘ ਅਤੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਮੰਤਰੀ ਵਜੋ ਸਹੂੰ ਚੁੱਕੀ ਹੈ।

Punjab Cabinet Ministers Take Oath: ਮਾਨ ਕੈਬਨਿਟ ਚ ਨਵੇਂ 2 ਮੰਤਰੀ ਸ਼ਾਮਲ, ਖੁੱਡੀਆਂ ਤੇ ਬਲਕਾਰ ਸਿੰਘ ਨੇ ਚੁੱਕੀ ਸਹੁੰ
Follow Us On

Punjab Cabinet Ministers Take Oath: ਪੰਜਾਬ ਦੀ ਮਾਨ ਕੈਬਨਿਟ ‘ਚ ਅੱਜ 2 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਹਲਕੇ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।

ਦੋਵਾਂ ਮੰਤਰੀਆਂ ਨੇ CM ਦਾ ਕੀਤਾ ਧੰਨਵਾਦ

ਦੋਵਾਂ ਮੰਤਰੀ ਨੇ ਕੈਬਨਿਟ ਵਿੱਚ ਸ਼ਾਮਲ ਹੋਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧਨੰਵਾਦ ਕੀਤੀ। ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੋਕਾਂ ਪ੍ਰਤੀ ਆਪਣਾ ਫਰਜ਼ ਨਿਭਾਵਾਂਗੇ। ਉਥੇ ਹੀ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਬੇਖੂਬੀ ਨਾਲ ਨਿਭਾਵਾਂਗੇ।

ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਬਾਰੇ ਜਾਣੋ

ਗੁਰਮੀਤ ਸਿੰਘ ਖੁੱਡੀਆਂ ਬਾਦਲਾਂ ਦੇ ਗੜ੍ਹ ਲੰਬੀ ਹਲਕੇ ‘ਚ ਸੰਨ੍ਹ ਲਗਾ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਬਲਕਾਰ ਸਿੰਘ ਪੰਜਾਬ ਦੀ ਕਰਤਾਰਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਭਗਵੰਤ ਸਿੰਘ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

AAP ਨੇ ਵਿਧਾਨ ਸਭਾ ‘ਚ 92 ਸੀਟਾਂ ਜਿੱਤੀਆਂ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 92 ਸੀਟਾਂ ਜਿੱਤ ਕੇ ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੂਕਤ) ਗਠਜੋੜ ਨੂੰ ਹਰਾ ਕੇ ਸੱਤਾ ਹਾਸਲ ਕੀਤੀ। ਭਗਵੰਤ ਸਿੰਘ ਮਾਨ ਸੂਬੇ ਦੇ 28ਵੇਂ ਮੁੱਖ ਮੰਤਰੀ ਬਣੇ ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ