Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਹੜ੍ਹ ਸਮੇਤ ਕਈ ਅਹਿਮ ਮੁੱਦਿਆਂ ‘ਤੇ ਹੋ ਰਹੀ ਚਰਚਾ
Punjab Cabinet in Chandigarh: ਅੱਜ ਚੰਡੀਗੜ੍ਹ 'ਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਇਹ ਬੈਠਕ ਸਵੇਰੇ 11.30 ਵਜੇ ਹੋਵੇਗੀ। ਇਸ ਬੈਠਕ ਵਿੱਚ ਹੜ੍ਹ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।
ਚੰਡੀਗੜ੍ਹ ਨਿਊਜ਼। ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਕੈਬਨਿਟ ਦੀ ਬੈਠਕ (Cabinet Meeting) ਸਵੇਰੇ 11.30 ਵਜੇ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਬੈਠਕ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਰਾਹਤ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ 27 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਅੱਜ 29 ਜੁਲਾਈ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਸੀ।


