Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਹੜ੍ਹ ਸਮੇਤ ਕਈ ਅਹਿਮ ਮੁੱਦਿਆਂ ‘ਤੇ ਹੋ ਰਹੀ ਚਰਚਾ

Updated On: 

29 Jul 2023 13:18 PM

Punjab Cabinet in Chandigarh: ਅੱਜ ਚੰਡੀਗੜ੍ਹ 'ਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਇਹ ਬੈਠਕ ਸਵੇਰੇ 11.30 ਵਜੇ ਹੋਵੇਗੀ। ਇਸ ਬੈਠਕ ਵਿੱਚ ਹੜ੍ਹ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।

Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਹੜ੍ਹ ਸਮੇਤ ਕਈ ਅਹਿਮ ਮੁੱਦਿਆਂ ਤੇ ਹੋ ਰਹੀ ਚਰਚਾ
Follow Us On

ਚੰਡੀਗੜ੍ਹ ਨਿਊਜ਼। ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਕੈਬਨਿਟ ਦੀ ਬੈਠਕ (Cabinet Meeting) ਸਵੇਰੇ 11.30 ਵਜੇ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਬੈਠਕ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਰਾਹਤ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ 27 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਅੱਜ 29 ਜੁਲਾਈ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਸੀ।

CM ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਲੋਕਾਂ ਦੇ ਠਹਿਰਨ ਦੇ ਨਾਲ-ਨਾਲ ਖਾਣ-ਪੀਣ ਅਤੇ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਸੀ.ਐਮ ਭਗਵੰਤ ਸਿੰਘ ਮਾਨ (Bhagwant Singh Mann) ਖੁਦ ਵੀ ਕਈ ਥਾਵਾਂ ‘ਤੇ ਜਾ ਕੇ ਹੜ੍ਹ ਪੀੜਤਾਂ ਨੂੰ ਮਿਲੇ ਹਨ ਪਰ ਕਈ ਪਿੰਡਾਂ ‘ਚ ਪਾਣੀ ਭਰ ਜਾਣ ਕਾਰਨ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਅਜਿਹੇ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਚਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਰਾਜਪਾਲ ਨੇ ਬਿੱਲ ਪਾਸ ਨਹੀਂ ਕੀਤਾ

ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲ ਨੂੰ ਪਾਸ ਕਰਵਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੂੰ ਭੇਜ ਦਿੱਤਾ ਹੈ ਪਰ ਕਾਫੀ ਸਮਾਂ ਬੀਤ ਜਾਣ ‘ਤੇ ਵੀ ਰਾਜਪਾਲ ਨੇ ਬਿੱਲ ਪਾਸ ਕਰਨ ਦੀ ਬਜਾਏ ਵਿਧਾਨ ਸਭਾ ਸੈਸ਼ਨ ਅਤੇ ਇਸ ‘ਚ ਕੀਤੀ ਗਈ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਸੀਐਮ ਮਾਨ ਨੇ ਵੀ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਲ ਜ਼ਰੂਰ ਪਾਸ ਹੋ ਜਾਣਗੇ, ਬੱਸ ਥੋੜਾ ਇੰਤਜ਼ਾਰ ਕਰਨਾ ਪਵੇਗਾ। ਇਸ ਮੁੱਦੇ ‘ਤੇ ਰਾਜਪਾਲ ਅਤੇ ਸੀਐਮ ਮਾਨ ਵਿਚਾਲੇ ਕਾਫੀ ਤਕਰਾਰ ਚੱਲ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version