AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Cabinet Reshuffle: ਪੰਜਾਬ ਕੈਬਨਿਟ ‘ਚ ਵਿਭਾਗਾਂ ਦੀ ਵੰਡ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

ਕੈਬਨਿਟ ਵਿਸਥਾਰ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਦੇ ਮਹਿਕਮਿਆਂ ਵਿੱਚ ਵੱਡਾ ਫੇਰਬਦਲ ਕੀਤਾ ਗਿਆ। ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੰਘ ਸਣੇ ਤਿੰਨ ਹੋਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਵਿਭਾਗ ਵੰਡੇ ਗਏ ਹਨ।

Punjab Cabinet Reshuffle: ਪੰਜਾਬ ਕੈਬਨਿਟ 'ਚ ਵਿਭਾਗਾਂ ਦੀ ਵੰਡ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ
abhishek-thakur
| Updated On: 31 May 2023 13:42 PM IST
Share
Punjab Cabinet Reshuffle: ਪੰਜਾਬ ਦੀ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੰਤਰੀਆਂ ਦੇ ਮਹਿਕਮਿਆਂ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਸੂਬੇ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁੱਕਾਈ ਗਈ ਹੈ। ਜਿਸ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ।

ਨਵੇਂ ਬਣੇ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ

ਨਵੇਂ ਮੰਤਰੀ ਬਣੇ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ ਹੈ। ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਕਿਸ ਨੂੰ ਮਿਲਿਆ ਕਿਹੜਾ ਵਿਭਾਗ

ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਸਣੇ ਪੰਜਾਬ ਦੇ ਤਿੰਨ ਹੋਰ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer), ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੇ ਵਿਭਾਗ ਬਦਲ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਅਤੇ ਯੁਵਕ ਸੇਵਾਵਾਂ, ਜ਼ਮੀਨ ਅਤੇ ਪਾਣੀ ਦੀ ਸੰਭਾਲ ਮਹਿਕਮਾ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਐੱਨ. ਆਰ. ਆਈ. ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ ਜਦਕਿ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਿੱਤਾ ਗਿਆ ਹੈ।

ਇੰਦਰਬੀਰ ਨਿੱਝਰ ਨੇ ਕਿਉਂ ਦਿੱਤਾ ਅਸਤੀਫਾ

ਕੱਲ ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਤੋਂ ਅਸਤੀਫਾ ਲੈ ਲਿਆ ਗਿਆ। ਡਾਕਟਰ ਇੰਦਰਵੀਰ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਈਆਂ ਅਸਤੀਫਾ ਦੇ ਦਿੱਤਾ। ਪਰ ਇਸ ਪਿੱਛੇ ਕੁਝ ਹੋਰ ਗੱਲ ਹੈ। ਮਿਲੀ ਜਾਣਕਾਰੀ ਮੁਤਾਬਕ ਇੰਦਰਬੀਰ ਸਿੰਘ ਨਿੱਝਰ ਨੇ ਅਸਤੀਫਾ ਅਜੀਤ ਅਖਬਾਰ ਸਮੂਹ ਦੇ ਐਡੀਟਰ ਬਰਜਿੰਦਰ ਸਿੰਘ ਹਮਦਰਦ ਦੀ ਹਮਾਇਤ ਕਰਨ ਕਰਕੇ ਲਿਆ ਗਿਆ ਹੈ, ਕਿਉਂਕਿ ਇੱਕ ਦਿਨ ਪਹਿਲਾਂ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਬਰਜਿੰਦਰ ਸਿੰਘ ਹਮਦਰਦ ਹੱਕ ਵਿਚ ਬੋਲਦਿਆ ਇਹ ਕਿਹਾ ਸੀ ਕਿ ਜੰਗ-ਏ-ਆਜ਼ਾਦੀ ਪ੍ਰਾਜੈਕਟ ਵਿੱਚ ਹਮਦਰਦ ਦੀ ਪੈਸੇ ਖਾਣ ਵਿੱਚ ਕੋਈ ਭੂਮਿਕਾ ਨਹੀਂ ਹੈ, ਜੇਕਰ ਕੋਈ ਹੇਰਾ-ਫੇਰੀ ਹੋਈ ਹੈ ਤਾਂ ਹੇਠਲੇ ਪੱਧਰ ਠੇਕੇਦਾਰਾਂ ਨੇ ਕੀਤੀ ਹੋਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...