Punjab Cabinet Reshuffle: ਪੰਜਾਬ ਕੈਬਨਿਟ 'ਚ ਵਿਭਾਗਾਂ ਦੀ ਵੰਡ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ | Punjab Cabinet Reshuffle know about the Departments of New Ministers Punjabi news - TV9 Punjabi

Punjab Cabinet Reshuffle: ਪੰਜਾਬ ਕੈਬਨਿਟ ‘ਚ ਵਿਭਾਗਾਂ ਦੀ ਵੰਡ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

Updated On: 

31 May 2023 13:42 PM

ਕੈਬਨਿਟ ਵਿਸਥਾਰ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਦੇ ਮਹਿਕਮਿਆਂ ਵਿੱਚ ਵੱਡਾ ਫੇਰਬਦਲ ਕੀਤਾ ਗਿਆ। ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਲਕਾਰ ਸਿੰਘ ਸਣੇ ਤਿੰਨ ਹੋਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਵਿਭਾਗ ਵੰਡੇ ਗਏ ਹਨ।

Punjab Cabinet Reshuffle: ਪੰਜਾਬ ਕੈਬਨਿਟ ਚ ਵਿਭਾਗਾਂ ਦੀ ਵੰਡ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ
Follow Us On

Punjab Cabinet Reshuffle: ਪੰਜਾਬ ਦੀ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੰਤਰੀਆਂ ਦੇ ਮਹਿਕਮਿਆਂ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਸੂਬੇ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁੱਕਾਈ ਗਈ ਹੈ। ਜਿਸ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ।

ਨਵੇਂ ਬਣੇ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ

ਨਵੇਂ ਮੰਤਰੀ ਬਣੇ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ ਹੈ। ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਕਿਸ ਨੂੰ ਮਿਲਿਆ ਕਿਹੜਾ ਵਿਭਾਗ

ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਸਣੇ ਪੰਜਾਬ ਦੇ ਤਿੰਨ ਹੋਰ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer), ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੇ ਵਿਭਾਗ ਬਦਲ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਅਤੇ ਯੁਵਕ ਸੇਵਾਵਾਂ, ਜ਼ਮੀਨ ਅਤੇ ਪਾਣੀ ਦੀ ਸੰਭਾਲ ਮਹਿਕਮਾ ਦਿੱਤਾ ਗਿਆ ਹੈ।

ਕੁਲਦੀਪ ਸਿੰਘ ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਐੱਨ. ਆਰ. ਆਈ. ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ ਜਦਕਿ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਿੱਤਾ ਗਿਆ ਹੈ।

ਇੰਦਰਬੀਰ ਨਿੱਝਰ ਨੇ ਕਿਉਂ ਦਿੱਤਾ ਅਸਤੀਫਾ

ਕੱਲ ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਤੋਂ ਅਸਤੀਫਾ ਲੈ ਲਿਆ ਗਿਆ। ਡਾਕਟਰ ਇੰਦਰਵੀਰ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਈਆਂ ਅਸਤੀਫਾ ਦੇ ਦਿੱਤਾ।

ਪਰ ਇਸ ਪਿੱਛੇ ਕੁਝ ਹੋਰ ਗੱਲ ਹੈ। ਮਿਲੀ ਜਾਣਕਾਰੀ ਮੁਤਾਬਕ ਇੰਦਰਬੀਰ ਸਿੰਘ ਨਿੱਝਰ ਨੇ ਅਸਤੀਫਾ ਅਜੀਤ ਅਖਬਾਰ ਸਮੂਹ ਦੇ ਐਡੀਟਰ ਬਰਜਿੰਦਰ ਸਿੰਘ ਹਮਦਰਦ ਦੀ ਹਮਾਇਤ ਕਰਨ ਕਰਕੇ ਲਿਆ ਗਿਆ ਹੈ, ਕਿਉਂਕਿ ਇੱਕ ਦਿਨ ਪਹਿਲਾਂ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਬਰਜਿੰਦਰ ਸਿੰਘ ਹਮਦਰਦ ਹੱਕ ਵਿਚ ਬੋਲਦਿਆ ਇਹ ਕਿਹਾ ਸੀ ਕਿ ਜੰਗ-ਏ-ਆਜ਼ਾਦੀ ਪ੍ਰਾਜੈਕਟ ਵਿੱਚ ਹਮਦਰਦ ਦੀ ਪੈਸੇ ਖਾਣ ਵਿੱਚ ਕੋਈ ਭੂਮਿਕਾ ਨਹੀਂ ਹੈ, ਜੇਕਰ ਕੋਈ ਹੇਰਾ-ਫੇਰੀ ਹੋਈ ਹੈ ਤਾਂ ਹੇਠਲੇ ਪੱਧਰ ਠੇਕੇਦਾਰਾਂ ਨੇ ਕੀਤੀ ਹੋਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version