Punjab Cabinet: ਅੱਜ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ, ਇੰਦਰਵੀਰ ਨਿੱਝਰ ਨੇ ਦਿੱਤਾ ਅਸਤੀਫਾ, 2 ਨਵੇਂ ਮੰਤਰੀ ਚੁੱਕਣਗੇ ਸਹੁੰ

Updated On: 

31 May 2023 10:02 AM

Punjab Cabinet Expansion: ਅੱਜ ਪੰਜਾਬ ਦੀ ਮਾਨ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਡਾਕਟਰ ਇੰਦਰਵੀਰ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਈਆਂ ਅਸਤੀਫਾ ਦੇ ਦਿੱਤਾ।

Punjab Cabinet: ਅੱਜ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ, ਇੰਦਰਵੀਰ ਨਿੱਝਰ ਨੇ ਦਿੱਤਾ ਅਸਤੀਫਾ, 2 ਨਵੇਂ ਮੰਤਰੀ ਚੁੱਕਣਗੇ ਸਹੁੰ
Follow Us On

Punjab Cabinet: ਅੱਜ ਪੰਜਾਬ ਦੀ ਮਾਨ ਕੈਬਨਿਟ ਦਾ ਵਿਸਥਾਰ ਕੀਤਾ ਜਾਵੇਗਾ। ਪੰਜਾਬ ਕੈਬਨਿਟ ਵਿੱਚ 2 ਨਵੇਂ ਚਿਹਰੇ ਸ਼ਾਮਿਲ ਹੋਣਗੇ। ਇਸ ਤੋਂ ਪਹਿਲਾਂ ਡਾਕਟਰ ਇੰਦਰਵੀਰ ਨਿੱਝਰ ਨੇ ਪੰਜਾਬ ਕੈਬਨਿਟ (Punjab Cabinet) ਤੋਂ ਅਸਤੀਫਾ ਦੇ ਦਿੱਤਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਦੇਣ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਦੱਸ ਦਈਏ ਕਿ ਇੰਦਰਵੀਰ ਨਿੱਝਰ ਲੋਕਲ ਬਾਡੀ ਮੰਤਰੀ ਸਨ।

ਮਿਲੀ ਜਾਣਕਾਰੀ ਮੁਤਾਬਕ ਇਹ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਹੋਵੇਗਾ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਮੰਤਰੀ ਬਣਾਇਆ ਜਾਵੇਗਾ।

ਸੀਐਮ ਮਾਨ ਨੇ ਰਾਜਪਾਲ ਤੋਂ ਮੰਗਿਆ ਸਮਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸਹੁੰ ਚੁੱਕ ਸਮਾਗਮ ਲਈ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ।

ਕੌਣ ਹਨ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ?

ਗੁਰਮੀਤ ਸਿੰਘ ਖੁੱਡੀਆਂ ਬਾਦਲਾਂ ਦੇ ਗੜ੍ਹ ਲੰਬੀ ਹਲਕੇ ‘ਚ ਸੰਨ੍ਹ ਲਗਾ ਕੇ ਆਮ ਆਦਮੀ ਪਾਰਟੀ (Aam Adami Party) ਦੇ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ।

ਬਲਕਾਰ ਸਿੰਘ ਪੰਜਾਬ ਦੀ ਕਰਤਾਰਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਭਗਵੰਤ ਸਿੰਘ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

‘ਆਪ’ ਨੇ ਵਿਧਾਨ ਸਭਾ ‘ਚ 92 ਸੀਟਾਂ ਜਿੱਤੀਆਂ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 92 ਸੀਟਾਂ ਜਿੱਤ ਕੇ ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੂਕਤ) ਗਠਜੋੜ ਨੂੰ ਹਰਾ ਕੇ ਸੱਤਾ ਹਾਸਲ ਕੀਤੀ।

ਆਮ ਆਦਮੀ ਪਾਰਟੀ ਦੀ ਲਹਿਰ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ, ਅਤੇ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਰਗੀਆਂ ਪਾਰਟੀਆਂ ਨੂੰ ਕਰਾਰੀ ਹਰ ਦਿੱਤਾ ਸੀ। ਭਗਵੰਤ ਸਿੰਘ ਮਾਨ ਸੂਬੇ ਦੇ 28ਵੇਂ ਮੁੱਖ ਮੰਤਰੀ ਬਣੇ ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version