ਸਪੈਸ਼ਲ ਟ੍ਰੇਨਿੰਗ ‘ਤੇ ਪੰਜਾਬ ਦੇ 50 ਹੈੱਡਮਾਸਟਰ, IIM ਅਹਿਮਦਾਬਾਅਦ ਲਈ ਰਵਾਨਾ, CM ਮਾਨ ਨੇ ਦਿੱਤੀ ਹਰੀ ਝੰਡੀ
CM ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ 50 ਹੈੱਡਮਾਸਟਰ ਨੂੰ ਵਿਸ਼ੇਸ਼ ਸਿਖਲਾਈ ਲਈ IIM ਅਹਿਮਦਾਬਾਦ ਭੇਜਿਆ ਹੈ। CM ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਪੀਟੀਆਈ, ਡੀਪੀਆਈ ਅਤੇ ਯੋਗਾ ਅਧਿਆਪਕਾਂ ਦੀ ਵੀ ਭਰਤੀ ਕਰੇਗੀ।
ਚੰਡੀਗੜ੍ਹ ਨਿਊਜ਼। ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ 50 ਹੈੱਡਮਾਸਟਰ ਨੂੰ ਵਿਸ਼ੇਸ਼ ਸਿਖਲਾਈ ਲਈ IIM ਅਹਿਮਦਾਬਾਦ ਭੇਜਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਨੇ ਮੋਹਾਲੀ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਸਾਰੇ 50 ਸਕੂਲ ਹੈੱਡਮਾਸਟਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਵਧਾਈ ਦੇ ਕੇ ਅਹਿਮਦਾਬਾਦ ਜਾਣ ਲਈ ਬੱਸ ਵਿੱਚ ਬਿਠਾ ਦਿੱਤਾ। ਇਸ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।
ਹੈੱਡਮਾਸਟਰਾਂ ਨੇ CM ਮਾਨ ਦਾ ਧੰਨਵਾਦ ਕੀਤਾ
ਅਹਿਮਦਾਬਾਦ ਜਾਣ ਵਾਲੇ ਹੈੱਡਮਾਸਟਰਾਂ ਨੇ ਸਿੱਖਿਆ ਜਗਤ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਸਿੱਖਿਆ ਪ੍ਰਣਾਲੀ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸੀਐਮ ਮਾਨ ਨੇ ਅਹਿਮਦਾਬਾਦ ਜਾਣ ਵਾਲੀ ਹੈੱਡਮਾਸਟਰਾਂ (Headmasters) ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਆਈਆਈਐਮ ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਿੰਗਾਪੁਰ ਦੀ ਪ੍ਰਸਿੱਧ ਪ੍ਰਿੰਸੀਪਲ ਅਕੈਡਮੀ ਤੋਂ ਚਾਰ ਵੱਖ-ਵੱਖ ਬੈਚਾਂ ਦੇ 138 ਸਕੂਲ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਸੀ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਨੂੰ ਰਵਾਨਾ ਕੀਤਾਸਾਰਿਆਂ ਨੂੰ ਮਿਲ ਕੇ ਟਰੇਨਿੰਗ ਲਈ ਸ਼ੁੱਭ ਇੱਛਾਵਾਂ ਦਿੱਤੀਆਂਪੰਜਾਬ ਦਾ ਸਿੱਖਿਆ ਖੇਤਰ ਹਰ ਰੋਜ਼ ਨਵੀਆਂ ਬੁਲੰਦੀਆਂ ਸਰ ਕਰ ਰਿਹੈਬੱਚਿਆਂ ਸਮੇਤ ਅਧਿਆਪਕਾਂ-ਪ੍ਰਿੰਸੀਪਲਜ਼ ਨੂੰ ਵੀ ਪੜ੍ਹਾਈ ਦੇ ਅਨੋਖੇ ਤੇ ਵੱਖਰੇ ਤਰੀਕੇ pic.twitter.com/xgmyHz9FIX
ਇਹ ਵੀ ਪੜ੍ਹੋ
— Bhagwant Mann (@BhagwantMann) July 30, 2023
PTI, DPI ਤੇ ਯੋਗਾ ਅਧਿਆਪਕਾਂ ਦੀ ਹੋਵੇਗੀ ਭਰਤੀ
ਸੀਐਮ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਪੀਟੀਆਈ, ਡੀਪੀਆਈ ਅਤੇ ਯੋਗਾ ਅਧਿਆਪਕਾਂ ਦੀ ਵੀ ਭਰਤੀ ਕਰੇਗੀ। ਉਨ੍ਹਾਂ ਕਿਹਾ ਕਿ ਹਰ ਖੇਤਰ ਲਈ ਕੰਮ ਕੀਤਾ ਜਾ ਰਿਹਾ ਹੈ। ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਤੋਂ ਪਹਿਲਾਂ ਹੀ ਵਿੱਤੀ ਸਹਾਇਤਾ ਅਤੇ ਹੋਰ ਕਈ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਨਾਲ ਖਿਡਾਰੀ ਆਪਣੀ ਖੇਡ ‘ਤੇ ਪੂਰਾ ਧਿਆਨ ਕੇਂਦਰਿਤ ਕਰ ਸਕਣਗੇ।
ਖਿਡਾਰੀਆਂ ਦੀ ਖੁਰਾਕ ਤੋਂ ਲੈ ਕੇ ਠੇਕਾ ਪ੍ਰਣਾਲੀ ‘ਤੇ ਬੋਲੇ
ਸੀਐਮ ਪੰਜਾਬ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਖੁਰਾਕ ਵਿੱਚ ਠੇਕਾ ਪ੍ਰਣਾਲੀ ਬਾਰੇ ਜਲਦੀ ਫੈਸਲਾ ਲੈਣ ਦੀ ਗੱਲ ਕੀਤੀ ਹੈ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਵਿਸ਼ੇਸ਼ ਗਿਰਦਾਵਰੀ (Special Girdawari) ਸ਼ੁਰੂ ਕਰਨ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਕਰਨ ਵਾਲੇ ਮੰਤਰੀਆਂ ਅਤੇ ਆਗੂਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ