AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab ‘ਚ ‘INDIA’ ‘ਤੇ ਹੰਗਾਮਾ, ਕਾਂਗਰਸੀ ਆਗੂ ਬੋਲੇ – AAP ਨਾਲ ਸਮਝੌਤਾ ਮਨਜੂਰ ਨਹੀਂ, ਵਿਰੋਧੀਆਂ ਦੇ ਵੀ ਤਿੱਖੇ ਤੰਜ

ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਮਝੌਤੋ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਿਚਾਲੇ ਵਾਰ-ਪਲਟਵਾਰ ਦਾ ਤਿੱਖਾ ਦੌਰ ਚੱਲ ਰਿਹਾ ਹੈ।

Punjab 'ਚ 'INDIA' 'ਤੇ ਹੰਗਾਮਾ, ਕਾਂਗਰਸੀ ਆਗੂ ਬੋਲੇ - AAP ਨਾਲ ਸਮਝੌਤਾ ਮਨਜੂਰ ਨਹੀਂ, ਵਿਰੋਧੀਆਂ ਦੇ ਵੀ ਤਿੱਖੇ ਤੰਜ
ਪੰਜਾਬ ‘ਚ ਇਸ ਵਾਰ ਦਿਲਚਸਪ ਮੁਕਾਬਲਾ
kusum-chopra
| Updated On: 21 Jul 2023 21:53 PM IST
Share
ਕਾਂਗਰਸ ਹਾਈਕਮਾਂਡ ਨੇ ਆਮ ਆਦਮੀ ਪਾਰਟੀ (AAP) ਨਾਲ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (INDIA)ਵਿੱਚ ਹੱਥ ਮਿਲਾ ਲਿਆ ਹੈ, ਪਰ ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਇਸ ਨੂੰ ਲੈ ਕੇ ਭਾਰੀ ਨਰਾਜ਼ਗੀ ਵਿਖਾਈ ਦੇ ਰਹੀ ਹੈ। ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਕਾਂਗਰਸ ਵੱਲੋਂ ‘ਆਪ’ ਨਾਲ ਹੱਥ ਮਿਲਾਉਣ ਦੀ ਗੱਲ ਨੂੰ ਪੂਰੀ ਤਰ੍ਹਾਂ ਨਾਮਨਜੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨਾਲ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਇਸ ਗਠਜੋੜ ਨੂੰ ਗਲਤ ਕਰਾਰ ਦੇ ਦਿੱਤਾ। ਦੱਸ ਦੇਈਏ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖਿਲਾਫ 26 ਸਿਆਸੀ ਪਾਰਟੀਆਂ ਨੇ ਭਾਰਤ ਗਠਜੋੜ ਦਾ ਗਠਨ ਕੀਤਾ ਹੈ, ਜਿਸ ਵਿੱਚ ਕਾਂਗਰਸ ਅਤੇ ‘ਆਪ’ ਵੀ ਸ਼ਾਮਲ ਹਨ।

ਪੰਜਾਬ ਦੀ ‘ਆਪ’ ਸਰਕਾਰ ਨਾਲ ਕੋਈ ਸਮਝੌਤਾ ਨਹੀਂ- ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ‘ਆਪ’ ‘ਤੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਕਦੇ ਸ਼ਿਕਾਇਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਨੇ ਸਾਡੇ ਸਾਬਕਾ ਡਿਪਟੀ ਸੀਐਮਓਪੀ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬੀਮਾਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜ਼ਬਰਦਸਤੀ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਜੇਕਰ ਉਨ੍ਹਾਂ ਨੂੰ ਕੁਝ ਹੋਇਆ ਤਾਂ ‘ਆਪ’ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਆਪ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਦਾ।

‘ਆਪ’ ਨਾਲ ਗਠਜੋੜ ਮਨਜ਼ੂਰ ਨਹੀਂ – ਬਾਜਵਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਕੋਈ ਸਿਆਸੀ ਗਠਜੋੜ ਨਹੀਂ ਕੀਤਾ ਹੈ ਅਤੇ ਨਾ ਹੀ ਉਹ ਆਪ ਨਾਲ ਕਿਸੇ ਗਠਜੋੜ ਦੇ ਹੱਕ ਵਿੱਚ ਹਨ। ਉਹ ਇਸ ਪਾਰਟੀ ਅਤੇ ਇਸ ਦੇ ਆਗੂਆਂ ਦੇ ਖਿਲਾਫ ਹਨ।

ਕੀ ਹੁਣ ਕਾਂਗਰਸ ਨੂੰ ਸਰਕਾਰੀ ਪਾਰਟੀ ਕਿਹਾ ਜਾਵੇ – ਜਾਖੜ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਵੀ ਇਸ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਜਾਖੜ ਨੇ ਪੁੱਛਿਆ ਕਿ ਕੀ ਉਹ ਸੂਬੇ ਦੀ ਸੱਤਾਧਾਰੀ ‘ਆਪ’ ਸਰਕਾਰ ਦੀ ਵਿਰੋਧੀ ਹੈ? ਮੁੱਖ ਮੰਤਰੀ ਭਗਵੰਤ ਮਾਨ ‘ਤੇ ਚੁਟਕੀ ਲੈਂਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਵਿਚਾਲੇ ਸਮਝੌਤੇ ਤੋਂ ਬਾਅਦ ਕਾਂਗਰਸ ਨੂੰ ਸਰਕਾਰੀ ਪਾਰਟੀ ਕਹਿਣਾ ਚਾਹੀਦਾ ਹੈ ਜਾਂ ਵਿਰੋਧੀ ਪਾਰਟੀ?

ਬਿਕਰਮ ਮਜੀਠੀਆ ਨੇ ਵੀ ਕੱਸਿਆ ਤੰਜ

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਵੀ ਕਾਂਗਰਸ ‘ਤੇ ਚੁਟਕੀ ਲੈਣ ‘ਚ ਪਿੱਛੇ ਨਹੀਂ ਰਹੇ। ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਅਤੇ ਆਪ ਦਾ ਗਠਜੋੜ ਹੋ ਗਿਆ ਹੈ। ਕਾਂਗਰਸ ਨੂੰ ਵੀ ‘ਆਪ’ ਸਰਕਾਰ ਵਾਂਗ ਵਿਧਾਨ ਸਭਾ ‘ਚ ਟ੍ਰੇਜਰੀ ਬੈਂਚਾਂ ‘ਤੇ ਬੈਠਣਾ ਚਾਹੀਦਾ ਹੈ। ਉਹ ਹੁਣ ਵਿਰੋਧੀ ਨਹੀਂ ਰਹੇ। ਕਾਂਗਰਸ ਨੂੰ ‘ਆਪ’ ਸਰਕਾਰ ਨੂੰ ਮਿਲ ਕੇ ਪੰਜਾਬ ਦੇ ਲੋਕਾਂ ਦੇ ਮਸਲੇ ਹੱਲ ਕਰਵਾਉਣੇ ਚਾਹੀਦੇ ਹਨ। ਮਜੀਠੀਆ ਨੇ ਸਪੀਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕਾਂਗਰਸ ਦੀ ਵਿਰੋਧੀ ਧਿਰ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਖਤਮ ਕਰ ਦਿੱਤੀ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...