Punjab ‘ਚ ‘INDIA’ ‘ਤੇ ਹੰਗਾਮਾ, ਕਾਂਗਰਸੀ ਆਗੂ ਬੋਲੇ – AAP ਨਾਲ ਸਮਝੌਤਾ ਮਨਜੂਰ ਨਹੀਂ, ਵਿਰੋਧੀਆਂ ਦੇ ਵੀ ਤਿੱਖੇ ਤੰਜ
ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਮਝੌਤੋ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆਇਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਿਚਾਲੇ ਵਾਰ-ਪਲਟਵਾਰ ਦਾ ਤਿੱਖਾ ਦੌਰ ਚੱਲ ਰਿਹਾ ਹੈ।
ਪੰਜਾਬ 'ਚ ਇਸ ਵਾਰ ਦਿਲਚਸਪ ਮੁਕਾਬਲਾ
ਪੰਜਾਬ ਦੀ ‘ਆਪ’ ਸਰਕਾਰ ਨਾਲ ਕੋਈ ਸਮਝੌਤਾ ਨਹੀਂ- ਰਾਜਾ ਵੜਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ‘ਆਪ’ ‘ਤੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਕਦੇ ਸ਼ਿਕਾਇਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਨੇ ਸਾਡੇ ਸਾਬਕਾ ਡਿਪਟੀ ਸੀਐਮਓਪੀ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬੀਮਾਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜ਼ਬਰਦਸਤੀ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਜੇਕਰ ਉਨ੍ਹਾਂ ਨੂੰ ਕੁਝ ਹੋਇਆ ਤਾਂ ‘ਆਪ’ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਆਪ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਦਾ।‘ਆਪ’ ਨਾਲ ਗਠਜੋੜ ਮਨਜ਼ੂਰ ਨਹੀਂ – ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਕੋਈ ਸਿਆਸੀ ਗਠਜੋੜ ਨਹੀਂ ਕੀਤਾ ਹੈ ਅਤੇ ਨਾ ਹੀ ਉਹ ਆਪ ਨਾਲ ਕਿਸੇ ਗਠਜੋੜ ਦੇ ਹੱਕ ਵਿੱਚ ਹਨ। ਉਹ ਇਸ ਪਾਰਟੀ ਅਤੇ ਇਸ ਦੇ ਆਗੂਆਂ ਦੇ ਖਿਲਾਫ ਹਨ।ਕੀ ਹੁਣ ਕਾਂਗਰਸ ਨੂੰ ਸਰਕਾਰੀ ਪਾਰਟੀ ਕਿਹਾ ਜਾਵੇ – ਜਾਖੜ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਵੀ ਇਸ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਜਾਖੜ ਨੇ ਪੁੱਛਿਆ ਕਿ ਕੀ ਉਹ ਸੂਬੇ ਦੀ ਸੱਤਾਧਾਰੀ ‘ਆਪ’ ਸਰਕਾਰ ਦੀ ਵਿਰੋਧੀ ਹੈ? ਮੁੱਖ ਮੰਤਰੀ ਭਗਵੰਤ ਮਾਨ ‘ਤੇ ਚੁਟਕੀ ਲੈਂਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਵਿਚਾਲੇ ਸਮਝੌਤੇ ਤੋਂ ਬਾਅਦ ਕਾਂਗਰਸ ਨੂੰ ਸਰਕਾਰੀ ਪਾਰਟੀ ਕਹਿਣਾ ਚਾਹੀਦਾ ਹੈ ਜਾਂ ਵਿਰੋਧੀ ਪਾਰਟੀ?ਬਿਕਰਮ ਮਜੀਠੀਆ ਨੇ ਵੀ ਕੱਸਿਆ ਤੰਜ
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਵੀ ਕਾਂਗਰਸ ‘ਤੇ ਚੁਟਕੀ ਲੈਣ ‘ਚ ਪਿੱਛੇ ਨਹੀਂ ਰਹੇ। ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਅਤੇ ਆਪ ਦਾ ਗਠਜੋੜ ਹੋ ਗਿਆ ਹੈ। ਕਾਂਗਰਸ ਨੂੰ ਵੀ ‘ਆਪ’ ਸਰਕਾਰ ਵਾਂਗ ਵਿਧਾਨ ਸਭਾ ‘ਚ ਟ੍ਰੇਜਰੀ ਬੈਂਚਾਂ ‘ਤੇ ਬੈਠਣਾ ਚਾਹੀਦਾ ਹੈ। ਉਹ ਹੁਣ ਵਿਰੋਧੀ ਨਹੀਂ ਰਹੇ। ਕਾਂਗਰਸ ਨੂੰ ‘ਆਪ’ ਸਰਕਾਰ ਨੂੰ ਮਿਲ ਕੇ ਪੰਜਾਬ ਦੇ ਲੋਕਾਂ ਦੇ ਮਸਲੇ ਹੱਲ ਕਰਵਾਉਣੇ ਚਾਹੀਦੇ ਹਨ। ਮਜੀਠੀਆ ਨੇ ਸਪੀਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕਾਂਗਰਸ ਦੀ ਵਿਰੋਧੀ ਧਿਰ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਖਤਮ ਕਰ ਦਿੱਤੀ ਜਾਵੇ।Loading...
Unable to load recommendations.
Follow Us
