ਚੰਡੀਗੜ੍ਹ 'ਚ ਕੇਂਦਰ ਖਿਲਾਫ ਪੰਜਾਬ ਕਾਂਗਰਸ ਦਾ ਧਰਨਾ: ਪੁਲਿਸ ਨੇ ਕਈ ਆਗੂਆਂ ਤੇ ਸਮਰਥਕਾਂ ਨੂੰ ਕੀਤਾ ਹਿਰਾਸਤ 'ਚ ਲਿਆ, ਸੇਬੀ ਦਫਤਰ ਦਾ ਕਰ ਰਹੇ ਸੀ ਘਿਰਾਓ | Punjab Congress protest in Chandigarh SEBI office know Details in Punjabi Punjabi news - TV9 Punjabi

ਚੰਡੀਗੜ੍ਹ ‘ਚ ਕੇਂਦਰ ਖਿਲਾਫ ਪੰਜਾਬ ਕਾਂਗਰਸ ਦਾ ਧਰਨਾ: ਪੁਲਿਸ ਨੇ ਕਈ ਆਗੂਆਂ ਤੇ ਸਮਰਥਕਾਂ ਨੂੰ ਕੀਤਾ ਹਿਰਾਸਤ ‘ਚ ਲਿਆ, ਸੇਬੀ ਦਫਤਰ ਦਾ ਕਰ ਰਹੇ ਸੀ ਘਿਰਾਓ

Updated On: 

22 Aug 2024 17:59 PM

ਸੇਬੀ ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇਪੀਸੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਬੈਰੀਕੇਡ ਤੋੜ ਕੇ ਸੇਬੀ ਦਫਤਰ ਜਾਵਾਂਗੇ। ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਉਹ ਸੱਚ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਚੰਡੀਗੜ੍ਹ ਚ ਕੇਂਦਰ ਖਿਲਾਫ ਪੰਜਾਬ ਕਾਂਗਰਸ ਦਾ ਧਰਨਾ: ਪੁਲਿਸ ਨੇ ਕਈ ਆਗੂਆਂ ਤੇ ਸਮਰਥਕਾਂ ਨੂੰ ਕੀਤਾ ਹਿਰਾਸਤ ਚ ਲਿਆ, ਸੇਬੀ ਦਫਤਰ ਦਾ ਕਰ ਰਹੇ ਸੀ ਘਿਰਾਓ

Photo Credit: @AnshumanSail

Follow Us On

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂ ਤੇ ਸੇਬੀ ਦੇ ਦਫ਼ਤਰ ਵੱਲ ਮਾਰਚ ਕਰਨ ‘ਤੇ ਅੜੇ ਰਹੇ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਪੁਲਿਸ ਨੇ ਸਾਰੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ।

ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਨੇੜਲੇ ਥਾਣਿਆਂ ਵਿੱਚ ਲੈ ਗਈ। ਇਨ੍ਹਾਂ ਆਗੂਆਂ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਆਗੂ ਸ਼ਾਮਲ ਸਨ। ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਇਸ ਦੌਰਾਨ ਸੇਬੀ ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇਪੀਸੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਬੈਰੀਕੇਡ ਤੋੜ ਕੇ ਸੇਬੀ ਦਫਤਰ ਜਾਵਾਂਗੇ। ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਉਹ ਸੱਚ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪ੍ਰਦਰਸ਼ਨ ਦੇ ਨਾਮ ‘ਤੇ ਤਾਕਤ ਦਾ ਪ੍ਰਦਰਸ਼ਨ

ਇਸ ਵਾਰ ਕਾਂਗਰਸ ਕੇਂਦਰ ਸਰਕਾਰ ਖਿਲਾਫ ਕਾਫੀ ਹਮਲਾਵਰ ਹੈ। ਇਸ ਦੇ ਨਾਲ ਹੀ ਅੱਜ ਵੀ ਵੱਡੀ ਗਿਣਤੀ ਵਿੱਚ ਕਾਂਗਰਸੀ ਸਮਰਥਕ, ਆਗੂ ਅਤੇ ਸਾਰੇ ਸੰਸਦ ਮੈਂਬਰ ਮੌਜੂਦ ਸਨ। ਇਸ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਅਤੇ ਐਨਐਸਯੂਆਈ ਦੇ ਮੈਂਬਰਾਂ ਨੇ ਵੀ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇੰਨੀ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਇਕੱਠੇ ਹੋਏ ਹਨ।

ਕਾਂਗਰਸ ਵੱਲੋਂ ਅੱਜ ਪੂਰੇ ਦੇਸ਼ ਵਿੱਚ ਇਹ ਪ੍ਰਦਰਸ਼ਨ ਕੀਤਾ ਗਿਆ। ਜੇਕਰ ਪੰਜਾਬ ਦੇ ਆਗੂਆਂ ਦੀ ਗੱਲ ਕਰੀਏ ਤਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਇਸ ਸਬੰਧੀ ਕੋਈ ਵੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਨਹੀਂ ਕੀਤੀ ਗਈ। ਹਾਲਾਂਕਿ ਇਸ ਸਬੰਧੀ ਕਾਂਗਰਸ ਪਾਰਟੀ ਦਫ਼ਤਰ ਵੱਲੋਂ ਸਾਰੇ ਆਗੂਆਂ ਨੂੰ ਸੰਦੇਸ਼ ਭੇਜੇ ਗਏ ਹਨ। ਇਸ ਦੇ ਨਾਲ ਹੀ ਸਾਰਿਆਂ ਨੂੰ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਮੌਕੇ ਨਵਜੋਤ ਸਿੰਘ ਸਿੱਧੂ ਨਜ਼ਰ ਨਹੀਂ ਆਏ।

ਕਿਉਂਕਿ ਉਹ ਲੰਬੇ ਸਮੇਂ ਤੋਂ ਸੂਬਾ ਕਾਂਗਰਸ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਹਾਲਾਂਕਿ ਉਹ ਪਿਛਲੇ ਕੁਝ ਦਿਨਾਂ ਤੋਂ ਕਾਫੀ ਐਕਟਿਵ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ 8 ਸਰਕਾਰੀ ਕਾਲਜ ਨਹੀਂ ਬਣਨਗੇ ਆਟੋਨੋਮਸ: ਸਰਕਾਰ ਨੇ ਬਦਲਿਆ ਫੈਸਲਾ; ਵਿਰੋਧੀ ਧਿਰ ਨੇ ਆਪ ਦੀ ਸਿੱਖਿਆ ਨੀਤੀ ਤੇ ਚੁੱਕੇ ਸਵਾਲ

Exit mobile version