ਭਾਰਤੀ ਮੂਲ ਦੇ CEO ਦੇ ਬਿਆਨ 'ਤੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
Subscribe to
Notifications
Subscribe to
Notifications
ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਟੀਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਵਿਦਿਆਰਥੀ ਸ਼ਾਮਲ ਹਨ। ਇਹ ਸਾਰੇ 3 ਦਿਨ ਉੱਥੇ ਰੁਕਣਗੇ। ਇਸ ਦੇ ਨਾਲ ਹੀ ਸ਼੍ਰੀਹਰੀਕੋਟਾ ਵਿੱਚ ਹੋਣ ਵਾਲੇ ਪੁਲਾੜ ਅਧਿਐਨ ਬਾਰੇ ਵੀ ਜਾਣਾਂਗੇ। ਵਿਦਿਆਰਥੀਆਂ ਲਈ ਵੀ ਇਹ ਇੱਕ ਨਵਾਂ ਅਨੁਭਵ ਹੋਵੇਗਾ।
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ 3 ਦੀ ਲਾਂਚਿੰਗ ਦੇ ਗਵਾਹ ਬਣਨਗੇ।
ਸਕੂਲ ਆਫ ਐਮੀਨੈਂਸ (SOE) ਦੇ 40 ਵਿਦਿਆਰਥੀ ਇਸ ਇਤਿਹਾਸਕ ਮੌਕੇ ਨੂੰ ਦੇਖਣ ਲਈ ਸ੍ਰੀਹਰੀਕੋਟਾ ਲਈ ਰਵਾਨਾ ਹੋਏ ਹਨ। ਇਹ ਸਾਰੇ ਬੱਚੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਹਾਜ਼ ਰਾਹੀਂ ਸ੍ਰੀਹਰੀਕੋਟਾ ਸਪੇਸ ਸੈਂਟਰ ਪਹੁੰਚੇ ਹਨ।
ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਸਿੰਘ (Harjot Singh Bains) ਨੇ ਟਵੀਟ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ 23 ਜ਼ਿਲ੍ਹਿਆਂ ਦੇ
ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣਨ ਲਈ ਸ਼੍ਰੀ ਹਰਿਕੋਟਾ ਲਈ ਰਵਾਨਾ ਹੋਏ ਹਨ। ਸਾਰੇ ਬੱਚੇ ਸ਼੍ਰੀ ਉੱਥੇ ਤਿੰਨ ਦਿਨ ਲਈ ਰੁਕਣਗੇ ਅਤੇ ਵਿਗਿਆਨ ਦੀਆਂ ਨਵੀਆਂ ਕਾਢਾਂ ਦੀ ਜਾਣਕਾਰੀ ਹਾਸਿਲ ਕਰਨਗੇ।
ਕੀ ਹੁੰਦੇ ਹਨ ਸਕੂਲ ਆਫ ਐਮੀਨੈਂਸ ?
ਸਕੂਲ ਆਫ ਐਮੀਨੈਂਸ ਪੰਜਾਬ ਸਰਕਾਰ ਵੱਲੋਂ ਬਣਾਏ ਗਠਏ ਇੱਕ ਤਰ੍ਹਾਂ ਦੇ ਵਿਸ਼ੇਸ਼ ਸਿੱਖਿਅਕ ਅਦਾਰੇ ਹਨ, ਜੋ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਤਿਆਰ ਕੀਤੇ ਗਏ ਹਨ। ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਵਿੱਚ ਉਨ੍ਹਾਂ ਦੀ ਰੈਕਿੰਗ ਦੇ ਆਧਾਰ ‘ਤੇ ਐਕਸਪੋਜ਼ਰ ਵਿਜ਼ਿਟ ਲਈ ਚੁਣਿਆ ਜਾਂਦਾ ਹੈ।
ਵਿਗਿਆਨ ਸਟ੍ਰੀਮ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲੋੜੀਂਦੇ ਐਕਸਪੋਜਰ ਹਾਸਲ ਕਰਨ ਵਿੱਚ ਮਦਦ ਕਰਨ ਲਈ ਤਰਜੀਹ ਦਿੱਤੀ ਜਾਂਦੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ