ਪੰਜਾਬ ਖ਼ੁਦ ਕਰੇਗਾ DGP ਦੀ ਚੋਣ, UPSC ਨੂੰ ਨਹੀਂ ਭੇਜਿਆ ਜਾਵੇਗਾ ਪੈਨਲ, ਪੰਜਾਬ ਵਿਧਾਨ ਸਭਾ ‘ਚ ਪੰਜਾਬ ਪੁਲਿਸ ਸੋਧ ਬਿੱਲ 2023 ਪਾਸ
ਪੰਜਾਬ ਸਰਕਾਰ ਹੁਣ UPSC ਨੂੰ ਡੀਜੀਪੀ ਲਈ ਪੈਨਲ ਨਹੀਂ ਭੇਜੇਗੀ ਅਤੇ ਖ਼ੁਦ ਹੀ ਡੀਜੀਪੀ ਲਈ ਚੋਣ ਕਰੇਗੀ। ਇਸ ਲਈ 7 ਮੈਬਰਾਂ ਦਾ ਪੈਨਲ ਨਿਯੁਕਤੀ ਲਈ ਸਿਫਾਰਿਸ਼ ਕਰੇਗਾ।
ਚੰਡੀਗੜ੍ਹ ਨਿਊਜ਼: ਪੰਜਾਬ ਵਿਧਾਨ ਸਭਾ ‘ਚ ਪੰਜਾਬ ਪੁਲਿਸ ਸੋਧ ਬਿੱਲ, 2023 ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਦੇ ਤਹਿਤ ਹੁਣ ਪੰਜਾਬ ਡੀਜੀਪੀ ਦੀ ਨਿਯੁਕਤੀ, ਜਿਹੜੇ ਸੁਪਰੀਮ ਕੋਰਟ ਵੱਲੋਂ ਬਣਾਏ ਗਏ ਹੁਕਮਾਂ ਤੇ ਹੁੰਦੀ ਸੀ ਹੁਣ ਨਵੀਂ ਪ੍ਰਕਿਰਿਆ ਤਹਿਤ ਹੋਰ ਵੀ ਸੌਖੀ ਹੋ ਜਾਵੇਗੀ। ਦੱਸਣਯੋਗ ਹੈ ਕਿ ਇਸ ਸੋਧ ਮੁਤਾਬਕ ਪੰਜਾਬ ਸਰਕਾਰ (Punjab Government) ਨੇ ਯੂਨੀਅਨ ਯੂਪੀਐਸਸੀ ਦੇ ਨਿਯੰਤਰਣ ਨੂੰ ਹਟਾਉਣ ਲਈ ਸਮਾਨਾਂਤਰ ਵਿਧੀ ਅਪਣਾਉਣ ਦਾ ਫੈਸਲਾ ਕੀਤਾ ਹੈ।
ਇਸ ਪ੍ਰਕਿਰਿਆ ਦੇ ਮੁਤਾਬਕ ਡੀਜੀਪੀ ਦੇ ਅਹੁਦੇ ਦੀ ਘੋਸ਼ਣਾ ਹੋਣ ਤੋਂ ਬਾਅਦ, ਪੰਜਾਬ ਸਰਕਾਰ ਸਾਰੇ ਯੋਗ ਅਧਿਕਾਰੀਆਂ ਦੇ ਨਾਮ UPSC ਨੂੰ ਭੇਜਦਾ ਹੁੰਦਾ ਸੀ ਜੋ ਬਦਲੇ ਵਿੱਚ ਉੱਚ ਅਹੁਦੇ ਲਈ ਉਮੀਦਵਾਰ ਦੀ ਚੋਣ ਕਰਨ ਲਈ ਇੱਕ ਤਿੰਨ ਮੈਂਬਰੀ ਪੈਨਲ ਦੀ ਨਿਯੁਕਤੀ ਕਰਦਾ ਸੀ।


