ਪੰਜਾਬ ਖ਼ੁਦ ਕਰੇਗਾ DGP ਦੀ ਚੋਣ, UPSC ਨੂੰ ਨਹੀਂ ਭੇਜਿਆ ਜਾਵੇਗਾ ਪੈਨਲ, ਪੰਜਾਬ ਵਿਧਾਨ ਸਭਾ ‘ਚ ਪੰਜਾਬ ਪੁਲਿਸ ਸੋਧ ਬਿੱਲ 2023 ਪਾਸ
ਪੰਜਾਬ ਸਰਕਾਰ ਹੁਣ UPSC ਨੂੰ ਡੀਜੀਪੀ ਲਈ ਪੈਨਲ ਨਹੀਂ ਭੇਜੇਗੀ ਅਤੇ ਖ਼ੁਦ ਹੀ ਡੀਜੀਪੀ ਲਈ ਚੋਣ ਕਰੇਗੀ। ਇਸ ਲਈ 7 ਮੈਬਰਾਂ ਦਾ ਪੈਨਲ ਨਿਯੁਕਤੀ ਲਈ ਸਿਫਾਰਿਸ਼ ਕਰੇਗਾ।
7 ਮੈਬਰਾਂ ਦਾ ਪੈਨਲ ਨਿਯੁਕਤੀ ਲਈ ਕਰੇਗਾ ਸਿਫਾਰਿਸ਼
ਪੰਜਾਬ ਦੀ ਮਾਨ ਸਰਕਾਰ ਵੱਲੋਂ ਲਿਆਂਦੇ ਗਏ ਤਾਜ਼ਾ ਸੋਧਾਂ ਵਿੱਚ ਕਿਹਾ ਗਿਆ ਹੈ ਕਿ ਤਿੰਨ ਅਧਿਕਾਰੀਆਂ ਦਾ ਪੈਨਲ (Panel) ਇੱਕ ਸੱਤ ਮੈਂਬਰੀ ਕਮੇਟੀ ਵੱਲੋਂ ਗਠਿਤ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸੇਵਾਮੁਕਤ ਚੀਫ਼ ਜਸਟਿਸ ਜਾਂ ਇੱਕ ਸੇਵਾਮੁਕਤ ਜੱਜ ਇਸ ਦੇ ਚੇਅਰਪਰਸਨ ਵਜੋਂ ਸ਼ਾਮਲ ਹੋਣਗੇ। ਇਨ੍ਹਾਂ ਤੋਂ ਇਲਾਵਾ ਮੁੱਖ ਸਕੱਤਰ, ਯੂਪੀਐਸਸੀ ਦਾ ਇੱਕ ਨਾਮਜ਼ਦ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਇੱਕ ਨਾਮਜ਼ਦ, ਗ੍ਰਹਿ ਵਿਭਾਗ ਦਾ ਪ੍ਰਬੰਧਕੀ ਸਕੱਤਰ, ਕੇਂਦਰੀ ਵਿਦੇਸ਼ ਮੰਤਰਾਲੇ ਦਾ ਇੱਕ ਨਾਮਜ਼ਦ ਅਤੇ ਪੰਜਾਬ ਪੁਲਿਸ ਦਾ ਇੱਕ ਸੇਵਾਮੁਕਤ ਡੀਜੀਪੀ ਵੀ ਇਸ ਕਮੇਟੀ ਦਾ ਹਿੱਸਾ ਹੋਣਗੇ।ਸੋਧ ਵਿੱਚ ਕੀ ਕਿਹਾ ਗਿਆ?
ਸੋਧ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਮੇਟੀ ਚੋਣ ਮਾਪਦੰਡਾਂ ਦੇ ਅਧਾਰ ‘ਤੇ ਯੋਗ ਨਾਵਾਂ ਦੇ ਪੂਲ ਵਿਚੋਂ ਤਿੰਨ ਸੀਨੀਅਰ ਅਧਿਕਾਰੀਆਂ ਦਾ ਇੱਕ ਪੈਨਲ ਤਿਆਰ ਕਰੇਗੀ, ਜਿਸ ਵਿੱਚ ਸੇਵਾ ਦੀ ਲੰਬਾਈ, ਕੰਮ ਦਾ ਰਿਕਾਰਡ ਅਤੇ ਅਨੁਭਵ ਦੀ ਸ਼੍ਰੇਣੀ ਸ਼ਾਮਲ ਹੋਵੇਗੀ। ਬਿੱਲ ਵਿੱਚ ਕਿਹਾ ਗਿਆ ਹੈ, “ਵਿਚਾਰ ਦੇ ਖੇਤਰ ਦੇ ਮੁਤਾਬਕ ਯੋਗ ਅਧਿਕਾਰੀਆਂ ਦੇ ਪੂਲ ਵਿਚੋਂ ਮੈਰਿਟ ਦੇ ਆਧਾਰ ‘ਤੇ ਚੋਣ ਕੀਤੀ ਜਾਵੇਗੀ।” ਸੋਧਾਂ ਤੋਂ ਬਾਅਦ ਨਿਯੁਕਤ ਕੀਤੇ ਗਏ ਡੀਜੀਪੀ ਦਾ ਕਾਰਜਕਾਲ ਘੱਟੋ-ਘੱਟ ਤਿੰਨ ਸਾਲ ਹੋਵੇਗਾ। ਇਸ ਤੋਂ ਇਲਾਵਾ ਡੀਜੀਪੀ (Director General of Police) ਦੀ ਅਸਾਮੀ ਖਾਲੀ ਹੋਣ ਦੀ ਸਥਿਤੀ ਵਿਚ ਰਾਜ ਸਰਕਾਰ ਬਰਾਬਰ ਦੇ ਕਿਸੇ ਵੀ ਅਧਿਕਾਰੀ ਨੂੰ ਵਾਧੂ ਚਾਰਜ ਦੇ ਸਕਦੀ ਹੈ।
Follow Us
