Punjab Flood: ਹੜ੍ਹ ਪੀੜਤਾਂ ਲਈ ਵਿੱਤੀ ਰਾਸ਼ੀ ਜਾਰੀ, ਸੀਐੱਮ ਬੋਲੇ- ਔਖੇ ਸਮੇਂ ਮਦਦ ਕਰਨਾ ਸਰਕਾਰ ਦਾ ਫਰਜ਼, ਨੁਕਸਾਨ ਦੀ ਇੱਕ-ਇੱਕ ਪੈਸੇ ਦੀ ਹੋਵੇਗੀ ਭਰਪਾਈ
Financial Help for Flood Victim: ਭਗਵੰਤ ਮਾਨ ਨੇ ਕਿਹਾ ਕਿ ਸਾਰੇ ਸਾਰੇ ਮੰਤਰੀ ਆਪਣੇ ਹਲਕਿਆਂ ਵਿੱਚ ਲਗਾਤਾਰ ਹਾਲਾਤਾਂ ਤੇ ਨਜਰ ਰੱਖ ਰਹੇ ਹਨ ਅਤੇ ਇਸ ਮੁਸ਼ਕੱਲ ਸਮੇਂ ਵਿੱਚ ਪੀੜਤਾਂ ਤੱਕ ਪਹੁੰਚ ਰਹੇ ਹਨ। ਪਾਣੀ ਦੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੁਖਤਾ ਮਸ਼ੀਨਰੀ ਦੇ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਹੋਏ ਨੁਕਸਾਨ ਦਾ ਹਰ ਇੱਕ ਪੈਸਾ ਮੁਆਵਜ਼ਾ ਦਿੱਤਾ ਜਾਵੇਗਾ। ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਲਗਾਤਾਰ ਰਿਪੋਰਟਾਂ ਵੀ ਲੈ ਰਹੇ ਹਨ। ਰਾਜ ਭਰ ਵਿੱਚ ਜ਼ਿਲ੍ਹਿਆਂ ਵਿੱਚ ਚੱਲ ਰਹੇ ਰੈਸਕਿਊ ਆਪਰੇਸ਼ਨਾਂ ਅਤੇ ਪਾਣੀ ਦੇ ਪੱਧਰ ਨੂੰ ਮਾਨੀਟਰ ਕੀਤਾ ਜਾ ਰਿਹਾ ਹੈ।
ਸੀਐੱਮ ਮਾਨ ਨੇ ਕਿਹਾ ਕਿ ਇਸ ਮੁਸ਼ਕੱਲ ਸਮੇਂ ਵਿੱਚ ਪੀੜਤਾਂ ਦੀ ਸਹਾਇਤਾ ਕਰਨਾ ਸਰਕਾਰ ਦਾ ਫਰਜ਼ ਹੈ ਅਤੇ ਇਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸੀਐੱਮ ਨੇ ਕਿਹਾ ਕਿ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ।
71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ: ਬ੍ਰਹਮ ਸ਼ੰਕਰ ਜ਼ਿੰਪਾ
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਪਹਿਲਾਂ ਹੀ 33.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਅੱਜ 71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਇਸ ਨਾਲ ਡਿਪਟੀ ਕਮਿਸ਼ਨਰ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਖਰਚ ਕਰ ਸਕਣਗੇ।
11 लोगों की मृत्यु की खबर है लेकिन वह अलग-अलग कारणों से हुई हैं। बचाव कार्य में NDRF, SDRF, सेना की टीमें लगी हैं। फिरोज़पुर में 20 यूनिट सेना काम पर हैं। अब तक करीब 14,000 लोगों को बचाया गया है… मुख्यमंत्री भगवंत मान 71 करोड़ की राशि जारी करेंगे। हमें लगता है कि ऐसी आपदा में pic.twitter.com/5Ow9viNtIX
— ANI_HindiNews (@AHindinews) July 12, 2023
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਮਾਲੀ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਪਰਿਵਾਰਾਂ ਦੇ ਵਾਰਸਾਂ ਨੂੰ ਵਿਭਾਗ ਵੱਲੋਂ 4 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਜੌਲੀ ਹੈੱਡਵਰਕਸ ਸਾਡਾ ਵੱਡਾ ਪ੍ਰੋਜੈਕਟ ਹੈ, ਜਿੱਥੋਂ ਮੁਹਾਲੀ, ਚੰਡੀਗੜ੍ਹ ਅਤੇ ਗਮਾਡਾ ਨੂੰ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾਂਦਾ ਹੈ। ਕੈਬਿਨੇਟ ਮੰਤਰੀ ਜ਼ਿੰਪਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਡਟ ਕੇ ਖੜੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਕਰੇਗੀ।
ਉਨ੍ਹਾਂ ਕਿਹਾ ਕਿ ਸਤਲੁਜ ਅਤੇ ਸਿਸਵਾਂ ਡੈਮਾਂ ਤੋਂ ਪਾਣੀ ਦੀ ਭਾਰੀ ਆਮਦ ਕਾਰਨ ਕਜੌਲੀ ਹੈੱਡਵਰਕਸ ਵੀ ਖਤਰੇ ਵਿੱਚ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਦੌਰਾ ਕਰਕੇ ਸਥਿਤੀ ਨੂੰ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਬਸੰਤ ਨਗਰ ਵਿੱਚ ਬੰਨ੍ਹ ਟੁੱਟਣ ਕਾਰਨ ਹੋਏ ਨੁਕਸਾਨ ਦਾ ਦੌਰਾ ਕੀਤਾ। ਉਨ੍ਹਾਂ ਬਾਂਡੇ ਮਹਿਲਨ ਵਿੱਚ ਚਮਕੌਰ ਸਾਹਿਬ ਰੋਡ ਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ