ਹਰਿਮੰਦਰ ਸਾਹਿਬ ਦਾ ਖਾਤਾ ਨੰਬਰ ਜਾਰੀ ਨਹੀਂ ਕੀਤਾ ਗਿਆ, ਕਿਸ ਹੈਸੀਅਤ ਨਾਲ ਦੇ ਰਹੇ ਜਾਣਕਾਰੀ, ਮੁੱਖ ਮੰਤਰੀ ਦੇ ਸੁਖਬੀਰ ਬਾਦਲ 'ਤੇ ਤਿੱਖੇ ਤੰਜ | punjab flood politics cm bhagwant mann on sukhbir badal on donation to sgpc for flood victim know full detail in punjabi Punjabi news - TV9 Punjabi

ਹਰਿਮੰਦਰ ਸਾਹਿਬ ਦਾ ਖਾਤਾ ਨੰਬਰ ਜਾਰੀ ਨਹੀਂ ਕੀਤਾ ਗਿਆ, ਕਿਸ ਹੈਸੀਅਤ ਨਾਲ ਦੇ ਰਹੇ ਜਾਣਕਾਰੀ, ਮੁੱਖ ਮੰਤਰੀ ਦੇ ਸੁਖਬੀਰ ਬਾਦਲ ‘ਤੇ ਤਿੱਖੇ ਤੰਜ

Updated On: 

17 Jul 2023 17:46 PM

AAP vs SAD: ਮੁੱਖ ਮੰਤਰੀ ਭਗਵੰਤ ਮਾਨ SGPC ਵਿੱਚ ਦਖਲਅੰਦਾਜ਼ੀ ਨੂੰ ਲੈ ਕੇ ਕਈ ਵਾਰ ਸਵਾਲ ਉਠਾਉਂਦੇ ਰਹੇ ਹਨ। ਪੀਟੀਸੀ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਮੁੱਦਾ ਵੀ ਇਸੇ ਦਾ ਇੱਕ ਹਿੱਸਾ ਹੈ।

ਹਰਿਮੰਦਰ ਸਾਹਿਬ ਦਾ ਖਾਤਾ ਨੰਬਰ ਜਾਰੀ ਨਹੀਂ ਕੀਤਾ ਗਿਆ, ਕਿਸ ਹੈਸੀਅਤ ਨਾਲ ਦੇ ਰਹੇ ਜਾਣਕਾਰੀ, ਮੁੱਖ ਮੰਤਰੀ ਦੇ ਸੁਖਬੀਰ ਬਾਦਲ ਤੇ ਤਿੱਖੇ ਤੰਜ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਤਸਵੀਰ

Follow Us On

ਇੱਕ ਇੰਟਰਵਿਊ ਦੌਰਾਨ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ (Flood Affected Areas) ਦੇ ਦੌਰੇ ‘ਤੇ ਗਏ ਸੁਖਬੀਰ ਬਾਦਲ ਨੇ ਹਰਿਮੰਦਰ ਸਾਹਿਬ ਦਾ ਖਾਤਾ ਨੰਬਰ ਜਾਰੀ ਕਰਕੇ ਲੋਕਾਂ ਨੂੰ ਪੈਸੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਦੇ ਇਸ ਕਦਮ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਮੰਦਰ ਸਾਹਿਬ ਦੇ ਕੰਮਾਂ ਵਿੱਚ ਬਾਦਲ ਪਰਿਵਾਰ ਦੀ ਦਖਲਅੰਦਾਜ਼ੀ ‘ਤੇ ਸਵਾਲ ਉਠਾਉਂਦੇ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ- “ਸੁਖਬੀਰ ਬਾਦਲ ਕਿਸ ਹੈਸੀਅਤ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਇਸ ਖਾਤਾ ਨੰਬਰ ਦੀ ਅਗਾਊਂ ਜਾਣਕਾਰੀ ਦੇ ਰਹੇ ਹਨ, ਜੋ ਕਿ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ? ..ਹੁਣ ਫੈਸਲਾ ਸੰਗਤ ਕਰੇਗੀ…”

ਸੁਖਬੀਰ ਬਾਦਲ ਨੇ ਲੋਕਾਂ ਨੂੰ ਦਾਨ ਕਰਨ ਦੀ ਕੀਤੀ ਸੀ ਅਪੀਲ

ਇੰਟਰਵਿਊ ‘ਚ ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ ਕਰ ਰਹੇ ਹਨ। ਸੁਖਬੀਰ ਬਾਦਲ ਕਹਿ ਰਹੇ ਹਨ- ਸਾਰੀ ਸੰਗਤ ਸੁਣ ਰਹੀ ਰਹੇਗੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੜੇ ਉਤਸ਼ਾਹ ਨਾਲ ਸੇਵਾ ਵਿੱਚ ਲੱਗੀ ਹੋਈ ਹੈ। ਮੈਂ ਇਸ ਲਈ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ।

ਜਲਦੀ ਹੀ ਅਸੀਂ ਦਰਬਾਰ ਸਾਹਿਬ ਦਾ ਖਾਤਾ ਨੰਬਰ ਅਖਬਾਰਾਂ ਵਿੱਚ ਪ੍ਰਕਾਸ਼ਿਤ ਕਰਾਂਗੇ, ਜੋ ਵੀ ਯੋਗਦਾਨ ਪਾ ਸਕਦਾ ਹੈ। ਭਾਵੇਂ ਇਹ 5 ਰੁਪਏ ਹੋਵੇ ਜਾਂ 10 ਰੁਪਏ… ਉਸ ਖਾਤੇ ਵਿੱਚ ਜ਼ਰੂਰ ਪਾਓ।

ਮੁਖ ਮੰਤਰੀ ਮਾਨ ਲਗਾਤਾਰ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਬੰਧਾਂ ਤੇ ਸਵਾਲ ਚੁੱਕਦੇ ਆ ਰਹੇ ਹਨ। ਉੱਧਰ, ਜਦੋਂ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਜਾ ਰਹੀ ਹੈ ਤਾਂ ਉਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੁਖਬੀਰ ਬਾਦਲ ਨਾਲ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਤੇ ਸਵਾਲ ਚੁੱਕੇ ਗਏ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version