School Closed: ਪੰਜਾਬ ਦੇ ਸਾਰੇ ਸਕੂਲਾਂ ‘ਚ 16 ਜੁਲਾਈ ਤੱਕ ਵਧੀਆਂ ਛੁੱਟੀਆਂ, ਘੱਗਰ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਸੀਐੱਮ ਮਾਨ
Punjab Flood Update: ਹੜ੍ਹ ਨਾਲ ਪੰਜਾਬ ਵਿੱਚ ਹਾਲਾਤ ਹਾਲੇ ਵੀ ਕਾਫੀ ਖਰਾਬ ਹਨ। ਮੁੱਖ ਮੰਤਰੀ, ਕੈਬਿਨੇਟ ਮੰਤਰੀ ਅਤੇ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਲਗਾਤਾਰ ਲੋਕਾਂ ਦੀ ਮਦਦ ਵਿੱਚ ਜੁਟੇ ਹਨ।
ਪੰਜਾਬ ਵਿੱਚ ਹੜ੍ਹ ਨਾਲ ਮਾੜੇ ਹੋਏ ਹਾਲਾਤ ਵਿੱਚ ਹਾਲੇ ਸੁਧਾਨ ਨਹੀਂ ਹੋਇਆ ਹੈ। ਹਰ ਥਾਂ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਉਸ ਤੇ ਅੱਜ ਰੁੱਕ-ਰੁੱਕ ਮੀਂਹ ਵੀ ਪੈ ਰਿਹਾ ਹੈ। ਜਿਸ ਨੂੰ ਲੈ ਕੇ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਹਨ। ਪਹਿਲਾਂ 13 ਤਾਰੀਕ ਤੱਕ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਨੂੰ ਉਮੀਦ ਸੀ ਕਿ 13 ਜੁਲਾਈ ਤਕ ਹੜ੍ਹ ਦਾ ਪਾਣੀ ਉਤਰ ਜਾਵੇਗਾ, ਪਰ ਹਾਲੇ ਤੱਕ ਸਥਿਤੀ ਵਿੱਚ ਕੁਝ ਜਿਆਦਾ ਸੁਧਾਨ ਨਹੀਂ ਹੋਇਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਰਾਹੀਂ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਜ਼ਾ ਹਾਲਾਤਾਂ ਨੂੰ ਵੇਖਦਿਆਂ ਸੂਬੇ ਦਾ ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਛੁੱਟਿਆਂ 16 ਤਾਰੀਕ ਤੱਕ ਵਧਾਈਆਂ ਜਾ ਰਹੀਆਂ ਹਨ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। — Harjot Singh Bains (@harjotbains) July 13, 2023
ਘੱਗਰ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਸੀਐੱਮ
ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਘੱਗਰ ਦਰਿਆ ਵਿੱਚ ਆਏ ਉਫਾਨ ਨਾਲ ਅਸਰਹੇਠ ਆਏ ਲੋਕਾਂ ਨਾਲ ਮਿਲਣ ਪਹੁੰਚੇ। ਇਸ ਦੌਰੇ ਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਵੀ ਦਿੱਤੀ।ਜਿਕਰਯੋਗ ਹੈ ਕਿ ਸੰਗਰੂਰ ਅਤੇ ਇਸਦੇ ਨੇੜਲੇ ਇਲਾਕਿਆਂ ਦਾ ਹੜ੍ਹ ਦੇ ਪਾਣੀ ਨਾਲ ਵੀ ਬੁਰਾ ਹਾਲ ਹੈ। ਸੰਗਰੂਰ ਵਿੱਚ ਮੁੱਖ ਮੰਤਰੀ ਮਾਨ ਦਾ ਜੱਦੀ ਘਰ ਹੈ। ਉਹ ਇਸ ਹਲਕੇ ਤੋਂ ਦੋ ਵਾਰ ਲੋਕ ਸਭਾ ਸਾਂਸਦ ਵੀ ਰਹੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਸੀਟ ਤੇ ਜਿੱਤ ਦਰਜ ਕੀਤੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋਅੱਜ ਘੱਗਰ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਮਿਲਣ ਜਾ ਰਿਹਾ ਹਾਂ..ਲੋਕਾਂ ਦੀ ਸਰਕਾਰ ਲੋਕਾਂ ਨਾਲ
— Bhagwant Mann (@BhagwantMann) July 13, 2023ਇਹ ਵੀ ਪੜ੍ਹੋ


