PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ, 25-25 ਲੱਖ ਮੁਆਵਜ਼ਾ ਦੇਣ ‘ਤੇ ਬਣੀ ਸਹਿਮਤੀ

Published: 

15 Jul 2023 11:20 AM IST

ਪੀਆਰਟੀਸੀ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਹੋਈ ਬੈਠਕ ਤੋਂ ਬਾਅਦ 25-25 ਲੱਖ ਰੁਪਏ ਮੁਆਵਜ਼ਾ ਅਤੇ PRTC ਬੱਸ ਦੇ ਮ੍ਰਿਤਕਾਂ ਦੇ ਇੱਕ- ਇੱਕ ਪਰਿਵਾਰਕ ਮੈਂਬਰ ਨੌਕਰੀ ਦੇਣ 'ਤੇ ਬਣੀ ਸਹਿਮਤੀ ਬਣੀ ਹੈ।

PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ, 25-25 ਲੱਖ ਮੁਆਵਜ਼ਾ ਦੇਣ ਤੇ ਬਣੀ ਸਹਿਮਤੀ

Photor: Twitter @ipsinghTOI

Follow Us On
ਚੰਡੀਗੜ੍ਹ ਨਿਊਜ਼। ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਮੀਂਹ ਦੇ ਕਾਰਨ PRTC ਦੀ ਬੱਸ ਲਾਪਤਾ ਹੋ ਹੋਈ ਸੀ। ਇਸ ਬੱਸ ਵਿੱਚ ਮਾਰੇ ਗਏ ਡਰਾਈਵਰ ਤੇ ਕੰਡਕਟਰ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਰੱਖੀ ਹੈ ਕਿ ਮ੍ਰਿਤਕ ਡਰਾਈਵਰ ਤੇ ਕੰਡਕਟਰ ਦੇ ਪਰਿਵਾਰਕ ਮੈਂਬਰਾਂ ਨੂੰ 1-1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪੀਆਰਟੀਸੀ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਹੋਈ ਬੈਠਕ ਤੋਂ ਬਾਅਦ 25-25 ਲੱਖ ਰੁਪਏ ਮੁਆਵਜ਼ਾ ਅਤੇ ਮ੍ਰਿਤਕਾਂ ਦੇ ਇੱਕ- ਇੱਕ ਪਰਿਵਾਰਕ ਮੈਂਬਰ ਨੌਕਰੀ ਦੇਣ ‘ਤੇ ਬਣੀ ਸਹਿਮਤੀ ਬਣੀ ਹੈ।

ਮੁਆਵਜ਼ਾ ਰਾਸ਼ੀ ਨੂੰ ਲੈ ਕੇ ਪ੍ਰਦਰਸ਼ਨ

ਜ਼ਿਕਰਯੋਗ ਹੈ ਕਿ PRTC ਦੀ ਬੱਸ ਚੰਡੀਗੜ੍ਹ ਤੋਂ ਮਨਾਲੀ ਲਈ ਰਵਾਨਾ ਹੋਈ ਸੀ। ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ ਇਹ ਬੱਸ ਲਾਪਤਾ ਹੋ ਗਈ ਸੀ। ਬਿਆਸ ਦਰਿਆ ‘ਚ ਆਏ ਹੜ੍ਹ ਕਾਰਨ ਇਹ ਬੱਸ ਰੁੜ ਗਈ। ਜਿਸ ਤੋਂ ਬਾਅਦ ਡਰਾਈਵਰ ਸਤਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਬਰਾਮਦ ਹੋਈ ਸੀ। ਇਨ੍ਹਾਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਲਈ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਮੁਆਵਜ਼ਾ ਰਾਸ਼ੀ ਦੇਣ ‘ਤੇ ਬਣੀ ਸਹਿਮਤੀ

ਦੱਸਣਯੋਗ ਹੈ ਕਿ ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਪਟਿਆਲਾ ਬੱਸ ਅੱਡੇ ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਟਿਆਲਾ ਬੱਸ ਅੱਡੇ ਦਾ ਗੇਟ ਬੰਦ ਕਰ ਦਿੱਤਾ ਅਤੇ ਬੱਸ ਸਟੈਂਡ ਦੇ ਸਾਹਮਣੇ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਅਤੇ ਸਰਕਾਰ ਵਿਚਾਲੇ 1-1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਲੈ ਕੇ ਬੈਠਕ ਹੋਈ। ਦੱਸ ਦਈਏ ਕਿ ਦੇਰ ਰਾਤ ਸਰਕਾਰ ਅਤੇ ਪ੍ਰਦਰਸ਼ਨਾਰੀਆਂ ਵਿੱਚ 25-25 ਲੱਖ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ‘ਤੇ ਸਹਿਮਤੀ ਬਣੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ