DA Installment Release: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ
Big Gift for Government Employees: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਟਵੀਟ ਕਰਕੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਮੁਲਾਜ਼ਮਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਲਿੱਖਿਆ, ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕੀਤੀ ਗਈ ਹੈ। ਪਰ ਅਸੀਂ ਜੋ ਕਹਿੰਦੇ ਹਾਂ, ਉਸਨੂੰ ਪੂਰਾ ਜਰੂਰ ਕਰਦੇ ਹਾਂ।
ਦੱਸ ਦੇਈਏ ਕਿ ਪੰਜਾਬ ਦੀ ਆਪ ਸਰਕਾਰ ਵਿਧਾਨਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਦਾਅਵਾ ਕਰ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਅੱਗੇ ਵੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਜਾਂਦੇ ਰਹਿਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ….
ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ… ਜੋ ਕਹਿੰਦੇ ਹਾਂ, ਉਹ ਕਰਦੇ — Bhagwant Mann (@BhagwantMann) May 24, 2023ਇਹ ਵੀ ਪੜ੍ਹੋ