ਪੁਰਾਣੀ ਤਸਵੀਰ
ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਤੋਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ (Punjab Government) ਨਾਲ ਸਬੰਧਤ ਪੰਜਾਬ ਅਤੇ ਚੰਡੀਗੜ੍ਹ ਵਿੱਚ
ਦਫ਼ਤਰ 17 ਜੁਲਾਈ ਤੋਂ ਪੁਰਾਣੇ ਸਮੇਂ ਮੁਤਾਬਕ ਯਾਨੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਬੀਤੀ 2 ਮਈ ਤੋਂ ਸਾਰੇ ਦਫਤਰਾਂ (Government Offices) ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਸੀ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਬਿਜਲੀ ਦੀ ਬਚਤ ਕਰਨ ਲਈ ਲਿਆ ਗਿਆ ਸੀ ਫੈਸਲਾ
ਬੀਤੀ 2 ਮਈ ਤੋਂ ਜਦੋਂ ਸਰਕਾਰੀ ਦਫਤਰਾਂ ਦਾ ਸਮਾਂ
ਸਵੇਰੇ 7.30 ਵਜੇ ਕੀਤਾ ਗਿਆ ਸੀ, ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਫੈਸਲੇ ਦੇ ਪਿੱਛੇ ਦੀ ਵਜ੍ਹਾ ਬਿਜਲੀ ਦੀ ਬਚਤ ਕਰਨਾ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਇਸ ਫੈਸਲੇ ਦੇ ਲਾਗੂ ਹੋਣ ਨਾਲ ਪਾਵਰ ਗਰਿੱਡ ‘ਤੇ ਦਬਾਅ ਘਟੇਗਾ ਅਤੇ 300 ਤੋਂ 350 ਮੈਗਾਵਾਟ ਤੱਕ ਬਿਜਲੀ ਦੀ ਬਚਤ ਕੀਤੀ ਜਾ ਸਕੇਗੀ। ਪੰਜਾਬ ਸਰਕਾਰ ਨੇ ਇਹ ਐਲਾਨ ਅਜਿਹੇ ਸਮੇਂ ਵਿੱਚ ਕੀਤਾ ਸੀ ਜਦੋਂ ਭਾਰਤ ਦੇ ਕਈ ਸੂਬੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦੀ ਸਮੱਸਿਆ ਨਾਲ ਜੂਝ ਰਹੇ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਦੀ ਕਾਫੀ ਤਾਰੀਫ ਹੋਈ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ