Punjab Office Timing: ਪੰਜਾਬ ‘ਚ ਅੱਜ ਤੋਂ ਬਦਲਿਆ ਦਫ਼ਤਰਾਂ ਦਾ ਸਮਾਂ, ਸਵੇਰੇ 7.30 ਵਜੇ ਤੋਂ 2 ਵਜੇ ਤੱਕ ਖੁੱਲੇ

Updated On: 

02 May 2023 12:49 PM IST

Offices Time Change: ਅੱਜ ਤੋਂ ਪੰਜਾਬ ਵਿੱਚ ਸਾਰੇ ਸਰਕਾਰੀ ਕੰਮ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਵੇਂ ਸਮੇਂ ਮੁਤਾਬਕ ਹੀ ਦਫ਼ਤਰਾਂ ਤੱਕ ਪਹੁੰਚ ਕਰਨ।

Punjab Office Timing: ਪੰਜਾਬ ਚ ਅੱਜ ਤੋਂ ਬਦਲਿਆ ਦਫ਼ਤਰਾਂ ਦਾ ਸਮਾਂ, ਸਵੇਰੇ 7.30 ਵਜੇ ਤੋਂ 2 ਵਜੇ ਤੱਕ ਖੁੱਲੇ
Follow Us On
Punjab Office Timing: ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਅੱਜ ਤੋਂ ਸਾਰੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਅੱਜ ਤੋਂ ਪੰਜਾਬ ਵਿੱਚ 2 ਮਈ ਤੋਂ ਸਾਰੇ ਸਰਕਾਰੀ ਕੰਮ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਮੁੱਖ ਮੰਤਰੀ ਨੇ 12 ਅਪ੍ਰੈਲ ਨੂੰ ਇਸ ਫੈਸਲਾ ਦਾ ਐਲਾਨ ਕੀਤਾ ਸੀ। ਬਿਜਲੀ ਦੀ ਵਰਤੋਂ ਨੂੰ ਘਟਾਉਣ ਲਈ ਮੁੱਖ ਮੁੰਤਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਸੀ ਪਰ ਅੱਜ ਤੋਂ ਇਹ ਸਮਾਂ ਬਦਲ ਦਿੱਤਾ ਗਿਆ ਹੈ।

ਸੇਵਾ ਕੇਂਦਰਾਂ ਦੇ ਸਮੇਂ ‘ਚ ਬਦਲਾਅ ਨਹੀਂ

ਪੰਜਾਬ ਦੇ ਲੋਕਾਂ ਦੀ ਸੁੱਖ ਸੁਵਿਧਾ ਲਈ ਬਣਾਏ ਗਏ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਨਹੀਂ ਹੋਏ ਹਨ। ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਰਹੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਇਹ ਹੁਕਮ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗੁਵੰਤ ਮਾਨ (Bhagwant Maan) ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਚਰਚਾ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨਾਲ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ ਗਰਮੀਆਂ ਵਿੱਚ ਲੱਗਣ ਵਾਲੇ ਬਿਜਲੀ ਦੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਮਿਲੇਗੀ।

ਨਵੇਂ ਸਮੇਂ ਨਾਲ ਬਚਾਈ ਜਾਵੇਗੀ ਬਿਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਇਸ ਫੈਸਲੇ ਦੇ ਲਾਗੂ ਹੋਣ ਨਾਲ ਪਾਵਰ ਗਰਿੱਡ ‘ਤੇ ਦਬਾਅ ਘਟੇਗਾ ਅਤੇ ਊਰਜਾ ਦੀ ਬਚਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਭਾਰਤ ਦੇ ਕਈ ਸੂਬੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ (Punjab Government) ਦਾ ਦਾਅਵਾ ਹੈ ਕਿ ਇਸ ਫੈਸਲੇ ਨਾਲ ਬਿਜਲੀ ਦੀ ਖਪਤ ਵਿੱਚ 300 ਤੋਂ 350 ਮੈਗਾਵਾਟ ਕਮੀ ਆਉਣ ਦੀ ਉਮੀਦ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ