ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Punjab Office Timing: ਪੰਜਾਬ ਦੇ ਸਾਰੇ ਦਫ਼ਤਰਾਂ ‘ਚ ਕੱਲ੍ਹ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਸ਼ੁਰੂ ਹੋਵੇਗਾ ਕੰਮਕਾਜ

Offices Time Change: ਪੰਜਾਬ ਵਿੱਚ 2 ਮਈ ਤੋਂ ਸਾਰੇ ਸਰਕਾਰੀ ਕੰਮ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਹੋ ਸਕਣਗੇ। ਸਰਕਾਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਨਵੇਂ ਸਮੇਂ ਮੁਤਾਬਕ ਹੀ ਦਫ਼ਤਰਾਂ ਤੱਕ ਪਹੁੰਚ ਕਰਨ।

Punjab Office Timing: ਪੰਜਾਬ ਦੇ ਸਾਰੇ ਦਫ਼ਤਰਾਂ ‘ਚ ਕੱਲ੍ਹ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਸ਼ੁਰੂ ਹੋਵੇਗਾ ਕੰਮਕਾਜ
Follow Us
tv9-punjabi
| Updated On: 01 May 2023 18:50 PM

ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਵੱਲੋਂ ਲਏ ਗਏ ਵੱਡੇ ਫੈਸਲੇ ਮੁਤਾਬਕ, ਕੱਲ੍ਹ ਯਾਨੀ 2 ਮਈ ਤੋਂ ਸਾਰੇ ਸਰਕਾਰੀ ਦਫਤਰਾਂ ਦਾ ਟਾਈਮ ਬਦਲਣ ਜਾ ਰਿਹਾ ਹੈ। ਫੈਸਲੇ ਮੁਤਾਬਕ, ਕੱਲ੍ਹ ਤੋਂ ਸੂਬੇ ਦੇ ਸਾਰੇ ਸਰਕਾਰੀ ਦਫਤਰ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ। ਫਿਲਹਾਲ, ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ ਪੰਜ ਵਜੇ ਤੱਕ ਦਾ ਹੈ ਪਰ 2 ਮਈ ਤੋਂ ਇਹ ਸਮਾਂ ਬਦਲ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਇਹ ਆਦੇਸ਼ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗੁਵੰਤ ਮਾਨ (Bhagwant Maan) ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਚਰਚਾ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨਾਲ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ ਗਰਮੀਆਂ ਵਿੱਚ ਲੱਗਣ ਵਾਲੇ ਬਿਜਲੀ ਦੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਆਵੇਗੀ।

ਮੁੱਖ ਮੰਤਰੀ ਸਵੇਰੇ 7.30 ਵਜੇ ਪਹੁੰਚ ਜਾਣਗੇ ਦਫ਼ਤਰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਰੇ ਮੰਤਰੀ ਪੰਜਾਬ ਸਕਤਰੇਤ ਵਿੱਚ ਆਪਣੇ-ਆਪਣੇ ਦਫਤਰਾਂ ਵਿੱਚ ਸਵੇਰੇ 7:30 ਵਜੇ ਤੋਂ ਕੰਮ ਸ਼ੁਰੂ ਕਰ ਦੇਣਗੇ ਅਤੇ ਦੁਪਹਿਰ 2:00 ਵਜੇ ਤੱਕ ਦਫ਼ਤਰਾਂ ਵਿੱਚ ਮੌਜੂਦ ਰਹਿਣਗੇ। ਉਹ ਕਹਿ ਚੁੱਕੇ ਹਨ ਕਿ ਇਹ ਨਿਯਮ ਸਾਰਿਆਂ ‘ਤੇ ਲਾਗੂ ਹੋਵੇਗਾ ਅਤੇ 15 ਜੁਲਾਈ ਤੋਂ ਬਾਅਦ 9:00 ਤੋਂ 5:00 ਤੱਕ ਦਾ ਰੁਟੀਨ ਸਮਾਂ ਫਿਰ ਤੋਂ ਸ਼ੁਰੂ ਹੋ ਜਾਵੇਗਾ।

350 MW ਬਿਜਲੀ ਦੀ ਬਚਤ ਹੋਣ ਦੀ ਉਮੀਦ

ਮੁੱਖ ਮੰਤਰੀ ਅਨੁਸਾਰ, ਇਸ ਫੈਸਲੇ ਦੇ ਲਾਗੂ ਹੋਣ ਨਾਲ ਪਾਵਰ ਗਰਿੱਡ ‘ਤੇ ਦਬਾਅ ਘਟੇਗਾ ਅਤੇ ਊਰਜਾ ਦੀ ਬਚਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਭਾਰਤ ਦੇ ਕਈ ਸੂਬੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸਰਕਾਰ ਦਾ ਦਾਅਵਾ ਹੈ ਕਿ ਇਸ ਫੈਸਲੇ ਨਾਲ ਬਿਜਲੀ ਦੀ ਖਪਤ ਵਿੱਚ 300 ਤੋਂ 350 ਮੈਗਾਵਾਟ ਕਮੀ ਆਉਣ ਦੀ ਉਮੀਦ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...