Good News: ਪੰਜਾਬ ‘ਚ ਨਵੇਂ ਯੁੱਗ ਦੀ ਸ਼ੁਰੂਆਤ, 12500 ਕੱਚੇ ਅਧਿਆਪਕ ਹੋਏ ਰੈਗੂਲਰ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ 12,500 ਕੱਚੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੁਣ ਅਧਿਆਪਕਾਂ ਨੂੰ 22,500 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਮਿਲੇਗੀ।

ਚੰਡੀਗੜ੍ਹ ਨਿਊਜ਼। ਪੰਜਾਬ ਦੇ ਅਧਿਆਪਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੱਕੀ ਨੌਕਰੀ ਦਾ ਤੋਹਫ਼ਾ ਦਿੱਤਾ ਹੈ। ਪੰਜਾਬ ਵਿੱਚ ਕਰੀਬ 10 ਸਾਲਾਂ ਤੋਂ ਨੌਕਰੀ ਵਿੱਚ ਪੱਕੇ ਹੋਣ ਲਈ ਸੰਘਰਸ਼ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ 22,500 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਮਿਲੇਗੀ। ਸਰਕਾਰ ਉਨ੍ਹਾਂ ਲਈ ਤਰੱਕੀ ਲਈ ਨੀਤੀ ਵੀ ਬਣਾਏਗੀ।
ਅੱਜ ਦਾ ਦਿਨ ਇਤਿਹਾਸਕ ਦਿਨ- ਸਿੱਖਿਆ ਮੰਤਰੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਹੋਰ ਗਰੰਟੀ ਪੂਰੀ ਕੀਤੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਸਮਾਗਮ ਚੰਡੀਗੜ੍ਹ ਵਿਖੇ ਕੀਤਾ ਗਿਆ ਹੈ।ਇਸ ਮੌਕੇ ਪੰਜਾਬ ਭਰ ਦੇ ਸਕੂਲਾਂ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਤਾਰੀਫ ਕੀਤੀ।ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ…
ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਅੱਗੋਂ ‘ਕੱਚਾ’ ਸ਼ਬਦ ਹਟਾਉਣ ਜਾ ਰਹੇ ਹਾਂ…ਚੰਡੀਗੜ੍ਹ ਵਿਖੇ ਇੱਕ ਸਮਾਗਮ ‘ਚ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ 12,500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ …ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਰਹੇ ਹਾਂ ਉਹ ਵੀ pic.twitter.com/sbgEZM0c8j — Harjot Singh Bains (@harjotbains) July 28, 2023
ਪੰਜਾਬ ਅੱਜ ਸਿੱਖਿਆ ਖੇਤਰ ਦੇ ਇਤਿਹਾਸਕ ਪਲਾਂ ਦਾ ਗਵਾਹ ਬਣਿਆ…
ਵਾਅਦੇ ਮੁਤਾਬਕ ਅੱਜ ਪਿਛਲੀਆਂ ਸਰਕਾਰਾਂ ਦੀ ਬਦਨੀਤੀ ਕਾਰਨ ਖੱਜਲ ਹੁੰਦੇ ਕੱਚੇ ਅਧਿਆਪਕਾਂ ਨੂੰ ਪੱਕੇ ਨਿਯੁਕਤੀ ਪੱਤਰ ਸੌਂਪੇ ਨੇਸਾਰਿਆਂ ਦਾ ਪੰਜਾਬ ਸਰਕਾਰ ਦੇ ਪਰਿਵਾਰ ਚ ਸਵਾਗਤਪਰਮਾਤਮਾ ਦੀ ਮੇਹਰ ਸਦਕਾ ਤੇ ਪੰਜਾਬੀਆਂ ਦੇ ਪਿਆਰ ਤੇ ਸਾਥ ਸਦਕਾ ਆਉਣ ਵਾਲੇ ਦਿਨਾਂ ਚ ਹੋਰ ਵੀ pic.twitter.com/CYlUIiEam1 — Bhagwant Mann (@BhagwantMann) July 28, 2023
12,710 ਕੱਚੇ ਅਧਿਆਪਕਾਂ ਨੂੰ ਕੀਤਾ ਰੈਗੂਲਰ- CM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 12,710 ਕੱਚੇ ਅਧਿਆਪਕ ਰੈਗੂਲਰ ਹੋਣ ਜਾ ਰਹੇ ਹਨ। ਸੀਐੱਮ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੈ। ਸੀਐੱਮ ਨੇ ਕਿਹਾ ਕਿ ਅੱਜ ਅਸੀਂ ‘ਕੱਚਾ’ ਸ਼ਬਦ ਹਟਾਉਣ ਜਾ ਰਹੇ ਹਾਂ ਅਤੇ ਕਾਨੂੰਨੀ ਅੜਚਣਾਂ ਦੂਰ ਕਰਕੇ ਪੱਕੇ ਕਰ ਰਹੇ ਹਾਂ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ।ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ‘ਕੱਚੇ’ ਸ਼ਬਦ ਨੂੰ ਖ਼ਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ‘ਤੇ ਲੱਗੇ ਹੋਏ ਹਾਂ…
ਅੱਜ 12,500 ਕੱਚੇ ਅਧਿਆਪਕਾਂ ਨੂੰ ਪੱਕੇ ਕਰ ਰਹੇ ਹਾਂ… ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ Live… https://t.co/AlPKbj9HsT — Bhagwant Mann (@BhagwantMann) July 28, 2023ਇਹ ਵੀ ਪੜ੍ਹੋ