Good News: ਪੰਜਾਬ ‘ਚ ਨਵੇਂ ਯੁੱਗ ਦੀ ਸ਼ੁਰੂਆਤ, 12500 ਕੱਚੇ ਅਧਿਆਪਕ ਹੋਏ ਰੈਗੂਲਰ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

Updated On: 

28 Jul 2023 17:36 PM IST

ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ 12,500 ਕੱਚੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੁਣ ਅਧਿਆਪਕਾਂ ਨੂੰ 22,500 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਮਿਲੇਗੀ।

Good News: ਪੰਜਾਬ ਚ ਨਵੇਂ ਯੁੱਗ ਦੀ ਸ਼ੁਰੂਆਤ, 12500 ਕੱਚੇ ਅਧਿਆਪਕ ਹੋਏ ਰੈਗੂਲਰ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ ਨਿਊਜ਼। ਪੰਜਾਬ ਦੇ ਅਧਿਆਪਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੱਕੀ ਨੌਕਰੀ ਦਾ ਤੋਹਫ਼ਾ ਦਿੱਤਾ ਹੈ। ਪੰਜਾਬ ਵਿੱਚ ਕਰੀਬ 10 ਸਾਲਾਂ ਤੋਂ ਨੌਕਰੀ ਵਿੱਚ ਪੱਕੇ ਹੋਣ ਲਈ ਸੰਘਰਸ਼ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ 22,500 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਮਿਲੇਗੀ। ਸਰਕਾਰ ਉਨ੍ਹਾਂ ਲਈ ਤਰੱਕੀ ਲਈ ਨੀਤੀ ਵੀ ਬਣਾਏਗੀ।

ਅੱਜ ਦਾ ਦਿਨ ਇਤਿਹਾਸਕ ਦਿਨ- ਸਿੱਖਿਆ ਮੰਤਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਹੋਰ ਗਰੰਟੀ ਪੂਰੀ ਕੀਤੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਸਮਾਗਮ ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਰ ਦੇ ਸਕੂਲਾਂ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਤਾਰੀਫ ਕੀਤੀ।

12,710 ਕੱਚੇ ਅਧਿਆਪਕਾਂ ਨੂੰ ਕੀਤਾ ਰੈਗੂਲਰ- CM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 12,710 ਕੱਚੇ ਅਧਿਆਪਕ ਰੈਗੂਲਰ ਹੋਣ ਜਾ ਰਹੇ ਹਨ। ਸੀਐੱਮ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੈ। ਸੀਐੱਮ ਨੇ ਕਿਹਾ ਕਿ ਅੱਜ ਅਸੀਂ ‘ਕੱਚਾ’ ਸ਼ਬਦ ਹਟਾਉਣ ਜਾ ਰਹੇ ਹਾਂ ਅਤੇ ਕਾਨੂੰਨੀ ਅੜਚਣਾਂ ਦੂਰ ਕਰਕੇ ਪੱਕੇ ਕਰ ਰਹੇ ਹਾਂ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us