ਪੰਜਾਬ ਹਰਿਆਣਾ ਹਾਈਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ: ਅਲਰਟ ‘ਤੇ ਪੁਲਿਸ; ਚਲਾਇਆ ਗਿਆ ਸਰਚ ਆਪ੍ਰੇਸ਼ਨ
Punjab Haryana High court: ਪੰਜਾਬ ਹਰਿਆਣਾ ਹਾਈਕੋਰਟ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ, ਪੁਲਿਸ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਕੋਈ ਵੀ ਅਜਿਹੀ ਚੀਜ ਨਹੀਂ ਮਿਲੀ ਸੀ, ਜਿਸਨੂੰ ਲੈ ਕੇ ਸ਼ੱਕ ਜਤਾਇਆ ਜਾ ਸਕੇ ਕਿ ਇਹ ਬੰਬ ਵਰਗ੍ਹੀ ਕੋਈ ਚੀਜ ਹੋ ਸਕਦੀ ਹੈ।
ਪੰਜਾਬ -ਹਰਿਆਣਾ ਹਾਈ ਕੋਰਟ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਸੂਚਨਾ ਮਿਲਣ ਤੋਂ ਬਾਅਦ,ਚੰਡੀਗੜ੍ਹ ਪੁਲਿਸ ਤੁਰੰਤ ਅਲਰਟ ਹੋ ਗਈ ਹੈ ਅਤੇ ਡੁੰਘਾਈ ਨਾਲ ਸਰਚ ਆਪਰੇਸ਼ਨ ਚਲਾ ਰਹੀ ਹੈ। ਨਾਲ ਹੀ ਹਾਈ ਕੋਰਟ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਪੁਲਿਸ, ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਟੀਮ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਕੈਂਪਸ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ, ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਪੁਲਿਸ ਹਰ ਜਗ੍ਹਾ ਬਾਰੀਕੀ ਨਾਲ ਤਲਾਸ਼ੀ ਲੈ ਰਹੀ ਹੈ।
(ਪੁਰਾਣੀ ਵੀਡੀਓ)
ਹਾਈ ਕੋਰਟ ਦੇ ਰਜਿਸਟਰਾਰ ਨੂੰ ਆਈ ਧਮਕੀ ਭਰੀ ਈਮੇਲ
ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਭਰੀ ਈਮੇਲ ਹਾਈਕੋਰਟ ਦੇ ਰਜਿਸਟਰਾਰ ਨੂੰ ਭੇਜੀ ਗਈ ਹੈ। ਇਸਤੋਂ ਪਹਿਲਾਂ ਵੀ ਅਜਿਹੀਆਂ ਧਮਕੀਆਂ ਕੋਰਟ ਨੂੰ ਮਿਲ ਚੁੱਕੀਆਂ ਹਨ, ਪਰ ਸਰਚ ਆਪਰੇਸ਼ਨ ਦੌਰਾਨ ਕੁਝ ਬਰਾਮਦ ਨਹੀਂ ਹੋਇਆ ਸੀ। ਪਰ ਪੁਲਿਸ ਕੋਈ ਵੀ ਢਿੱਲ ਨਹੀਂ ਵਰਤਣਾ ਚਾਹੁੰਦੀ ਹੈ। ਇਸ ਲਈ ਕੋਰਟ ਆਉਣ ਵਾਲੇ ਲੋਕਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ।
ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ
ਇਸਤੋਂ ਪਹਿਲਾਂ ਵੀ ਬੀਤੇ ਕੁਝ ਮਹੀਨਿਆਂ ਵਿੱਚ ਹਾਈਕੋਰਟ ਨੂੰ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇੱਕ ਵਾਰ ਪੁਲਿਸ ਨੂੰ ਆਈ ਮੇਲ ਵਿੱਚ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇੱਕ ਵਾਰ ਕੋਰਟ ਦੇ ਹੀ ਇੱਕ ਸੀਨੀਅਰ ਵਕੀਲ ਨੂੰ ਧਮਕੀ ਭਰੀ ਮੇਲ ਆਈ ਸੀ। ਜਿਸ ਤੋਂ ਪੁਲਿਸ ਨੇ ਪੂਰੀ ਕੋਰਟ ਜਾਣ ਵਾਲੇ ਰਾਸਤੇ ਨੂੰ ਬੰਦ ਕਰਵਾ ਕੇ ਸਰਚ ਆਪਰੇਸ਼ਨ ਚਲਾਇਆ ਸੀ। ਉਦੋਂ ਵੀ ਕੋਈ ਸ਼ੱਕੀ ਚੀਜ ਬਰਾਮਦ ਨਹੀਂ ਹੋਈ ਸੀ। ਪਰ ਪੁਲਿਸ ਜਾਂਚ ਵਿੱਚ ਧਮਕੀ ਦੇਣ ਵਾਲੇ ਦਾ ਪਤਾ ਨਹੀਂ ਲੱਗ ਸਕਿਆ ਸੀ।
ਇਹ ਵੀ ਪੜ੍ਹੋ
ਵਕੀਲਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਉੱਧਰ ਹਾਈ ਕੋਰਟ ਬਾਰ ਐਸੋਸੀਏਸ਼ਨ (HCBA) ਚੰਡੀਗੜ੍ਹ ਨੇ ਸਾਰੇ ਵਕੀਲਾਂ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਗਈ ਹੈ।ਬਾਰ ਦੇ ਸਾਰੇ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਚੈਂਬਰ ਦੇ ਨੇੜੇ-ਤੇੜੇ ਕੋਈ ਸ਼ੱਕੀ ਜਾਂ ਲਾਵਾਰਿਸ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਦਫ਼ਤਰ ਜਾਂ ਪੁਲਿਸ ਨੂੰ ਸੂਚਿਤ ਕਰਨ, ਕਿਉਂਕਿ ਅਦਾਲਤੀ ਕੰਪਲੈਕਸ ਵਿੱਚ ਮੌਜੂਦ ਸਾਰੇ ਵਿਅਕਤੀਆਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ।
