AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੰਡੀਗੜ੍ਹ ਪੁਲਿਸ ਨੂੰ ਭੇਜਿਆ ਈਮੇਲ,ਚਲਾਇਆ ਗਿਆ ਸਰਚ ਆਪਰੇਸ਼ਨ

Bomb Threat to Punjab Haryana Highcourt: ਪੰਜਾਬ ਹਰਿਆਣਾ ਹਾਈਕੋਰਟ ਨੂੰ ਮੁੜ ਤੋਂ ਬੰਬ ਦੀ ਧਮਕੀ ਮਿਲੀ ਹੈ। ਇਸਤੋਂ ਪਹਿਲਾਂ ਬੀਤੇ ਬੁੱਧਵਾਰ ਨੂੰ ਚੰਡੀਗੜ੍ਹ 'ਚ ਸੈਕਟਰ 37 ਦੇ ਪੰਜਾਬ ਬੀਜੇਪੀ ਦਫਤਰ ਬਾਹਰ ਦੇਸੀ ਬੰਬ ਨਾਲ ਧਮਾਕਾ ਹੋਇਆ। ਇਹ ਘਟਨਾ ਸ਼ਾਮ ਕਰੀਬ 5:15 ਵਜੇ ਵਾਪਰੀ। ਇਸ ਦੌਰਾਨ ਦਫ਼ਤਰ ਬਾਹਰ ਖੜ੍ਹੋ ਵਾਹਨਾਂ ਨੂੰ ਕਾਫੀ ਨੁੁਕਸਾਨ ਪਹੁੰਚਿਆ। ਬੰਬ ਸੁਟਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚੰਡੀਗੜ੍ਹ ਪੁਲਿਸ ਨੂੰ ਭੇਜਿਆ ਈਮੇਲ,ਚਲਾਇਆ ਗਿਆ ਸਰਚ ਆਪਰੇਸ਼ਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਉਡਾਉਣ ਦੀ ਧਮਕੀ
amanpreet-kaur
| Updated On: 02 Apr 2026 16:47 PM IST

ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ, ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਚੰਡੀਗੜ੍ਹ ਪੁਲਿਸ ਨੂੰ ਈਮੇਲ ਰਾਹੀਂ ਆਈ ਹੈ। ਧਮਕੀ ਮਿਲਣ ‘ਤੇ, ਚੰਡੀਗੜ੍ਹ ਪੁਲਿਸ ਨੇ ਤੁਰੰਤ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ। ਪੁਲਿਸ ਨੇ ਪੂਰੇ ਹਾਈ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਹਰੇਕ ਕੋਰਟ ਦੀ ਜਾਂਚ ਕੀਤੀ। ਹਾਲਾਂਕਿ, ਕੋਈ ਸ਼ੱਕੀ ਵਸਤੂ ਜਾਂ ਬੰਬ ਬਰਾਮਦ ਨਹੀਂ ਹੋਇਆ। ਹਾਲ ਹੀ ਦੇ ਸਮੇਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਹਾਈ ਕੋਰਟ ਨੂੰ ਅਜਿਹੀ ਬੰਬ ਦੀ ਧਮਕੀ ਮਿਲੀ ਹੈ।

ਪੁਲਿਸ ਹੈੱਡਕੁਆਰਟਰ ਨੂੰ ਮਿਲੀ ਈਮੇਲ

ਧਮਕੀ ਅੱਜ ਦੁਪਹਿਰ 12:30 ਵਜੇ ਦੇ ਕਰੀਬ ਆਈ। ਉਸ ਵੇਲ੍ਹੇ ਲੰਚ ਬ੍ਰੇਕ ਹੋਣ ਵਾਲਾ ਸੀ, ਇਸ ਲਈ ਅਦਾਲਤ ਵਿੱਚ ਜ਼ਿਆਦਾ ਕੰਮ ਨਹੀਂ ਹੋ ਰਿਹਾ ਸੀ। ਧਮਕੀ ਮਿਲਣ ‘ਤੇ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਬੰਬ ਦੀ ਧਮਕੀ ਈਮੇਲ ਰਾਹੀਂ ਮਿਲੀ ਸੀ। ਇਸਤੋਂ ਪਹਿਲਾਂ, ਹਾਈ ਕੋਰਟ ਰਜਿਸਟਰਾਰ ਦੇ ਅਧਿਕਾਰਤ ਈਮੇਲ ਪਤੇ ‘ਤੇ ਤਿੰਨ ਧਮਕੀਆਂ ਭੇਜੀਆਂ ਗਈਆਂ ਸਨ। ਇਸ ਵਾਰ, ਧਮਕੀ ਪੁਲਿਸ ਹੈੱਡਕੁਆਰਟਰ ਵਿੱਚ ਆਉਣ ਦੀ ਖ਼ਬਰ ਹੈ।

ਜਾਂਚ ਵਿੱਚ ਨਹੀਂ ਮਿਲੀ ਸ਼ੱਕੀ ਚੀਜ

ਪਿਛਲੀ ਵਾਰ ਵਾਂਗ, ਸੁਰੱਖਿਆ ਏਜੰਸੀਆਂ ਨੇ ਡੁੰਘਾਈ ਨਾਲ ਜਾਂਚ ਕੀਤੀ, ਪਰ ਹਾਈ ਕੋਰਟ ਵਿੱਚ ਕੁਝ ਨਹੀਂ ਮਿਲਿਆ। ਬੰਬ ਦੀ ਧਮਕੀ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਆਮ ਮੌਕਿਆਂ ‘ਤੇ ਵੀ, ਕਿਸੇ ਨੂੰ ਵੀ ਹਾਈ ਕੋਰਟ ਦੇ ਅੰਦਰ ਸਹੀ ਜਾਂਚ ਤੋਂ ਬਿਨਾਂ ਜਾਣ ਦੀ ਇਜਾਜ਼ਤ ਨਹੀਂ ਹੈ।

ਕੱਲ੍ਹ ਬੀਜੇਪੀ ਦਫ਼ਤਰ ਤੇ ਸੁੱਟਿਆ ਗਿਆ ਸੀ ਬੰਬ

ਇਸ ਤੋਂ ਬੁੱਧਵਾਰ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਭਾਜਪਾ ਦੇ ਪੰਜਾਬ ਹੈੱਡਕੁਆਰਟਰ ਦੇ ਬਾਹਰ ਇੱਕ ਧਮਾਕਾ ਹੋਇਆ। ਧਮਾਕੇ ਨਾਲ ਪਾਰਕਿੰਗ ਵਿੱਚ ਖੜ੍ਹੇ ਕਈ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਭਾਜਪਾ ਦਫ਼ਤਰ ਦੀ ਕੰਧ ‘ਤੇ 70 ਤੋਂ 80 ਪੈਲੇਟ ਵਰਗੇ ਨਿਸ਼ਾਨ ਦਿਖਾਈ ਦਿੱਤੇ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਗ੍ਰਨੇਡ ਦੀ ਹੁੱਕ ਖੋਲ੍ਹ ਕੇ ਦਫਤਰ ਤੇ ਸੁੱਟ ਕੇ ਭੱਜਦਾ ਦਿਖਾਈ ਦੇ ਰਿਹਾ ਹੈ। ਇਸ ਵਿੱਚ ਧਮਾਕੇ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ। ਘਟਨਾ ਸਥਾਨ ਤੋਂ ਲਗਭਗ 10 ਮੀਟਰ ਦੀ ਦੂਰੀ ‘ਤੇ ਸਥਿਤ ਇੱਕ ਪੈਟਰੋਲ ਪੰਪ ਤੋਂ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਸੁਖਜਿੰਦਰ ਸਿੰਘ ਬੱਬਰ ਦੀ ਇੱਕ ਪੋਸਟ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਸਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...