ਚੰਡੀਗੜ੍ਹ BJP ਦਫ਼ਤਰ ਧਮਾਕਾ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; DGP ਨੇ ਵਿਦੇਸ਼ੀ ਹੈਂਡਲਰਾਂ ਦਾ ਕੀਤਾ ਖੁਲਾਸਾ

Published: 

04 Apr 2026 18:35 PM IST

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਸੂਬਾਈ ਮੁੱਖ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ ਨੂੰ ਪੰਜਾਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਵਾਰਦਾਤ ਦੇ ਸਬੰਧ ਵਿੱਚ ਹੁਣ ਤੱਕ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ BJP ਦਫ਼ਤਰ ਧਮਾਕਾ ਮਾਮਲੇ ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; DGP ਨੇ ਵਿਦੇਸ਼ੀ ਹੈਂਡਲਰਾਂ ਦਾ ਕੀਤਾ ਖੁਲਾਸਾ

ਚੰਡੀਗੜ੍ਹ BJP ਦਫ਼ਤਰ ਧਮਾਕਾ: 5 ਮੁਲਜ਼ਮ ਗ੍ਰਿਫ਼ਤਾਰ, DGP ਵੱਲੋਂ ਵੱਡਾ ਖੁਲਾਸਾ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਸੂਬਾਈ ਮੁੱਖ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ ਨੂੰ ਪੰਜਾਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਵਾਰਦਾਤ ਦੇ ਸਬੰਧ ਵਿੱਚ ਹੁਣ ਤੱਕ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਸਾਂਝੇ ਆਪ੍ਰੇਸ਼ਨ ਰਾਹੀਂ ਹੋਈਆਂ ਗ੍ਰਿਫ਼ਤਾਰੀਆਂ

ਇਸ ਵੱਡੀ ਕਾਰਵਾਈ ਨੂੰ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਅੰਜਾਮ ਦਿੱਤਾ ਹੈ। ਪੁਲਿਸ ਅਨੁਸਾਰ ਇਸ ਘਟਨਾ ਵਿੱਚ ਸ਼ਾਮਲ 5 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹਮਲੇ ਨੂੰ ਅੰਜਾਮ ਦੇਣ ਵਾਲੇ 2 ਮੁੱਖ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਗ੍ਰਨੇਡ ਅਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਹੈ। ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਾਕਿਸਤਾਨੀ ISI ਅਤੇ ਵਿਦੇਸ਼ੀ ਸਬੰਧਾਂ ਦਾ ਖੁਲਾਸਾ

ਡੀਜੀਪੀ ਗੌਰਵ ਯਾਦਵ ਨੇ ਮਾਮਲੇ ਦੀ ਗੰਭੀਰਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਇਸ ਪੂਰੇ ਮਾਡਿਊਲ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਦਾ ਸਮਰਥਨ ਹਾਸਲ ਸੀ। ਇਸ ਸਾਜ਼ਿਸ਼ ਦੀਆਂ ਤਾਰਾਂ ਵਿਦੇਸ਼ਾਂ ਨਾਲ ਵੀ ਜੁੜੀਆਂ ਹੋਈਆਂ ਹਨ। ਪੁਲਿਸ ਨੇ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰ ਲਈ ਹੈ, ਜੋ ਇਸ ਹਮਲੇ ਦੇ ਮੁੱਖ ਨਿਰਦੇਸ਼ਕ ਸਨ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਸਿਰੇ ਚਾੜ੍ਹਨ ਲਈ ਕਈ ਵਿਚੋਲਿਆਂ ਅਤੇ ਛੋਟੇ ‘ਸਬ-ਮਾਡਿਊਲਾਂ’ ਦੀ ਵਰਤੋਂ ਕੀਤੀ ਗਈ ਸੀ, ਤਾਂ ਜੋ ਸੁਰੱਖਿਆ ਏਜੰਸੀਆਂ ਦੀਆਂ ਨਜ਼ਰਾਂ ਤੋਂ ਬਚਿਆ ਜਾ ਸਕੇ। ਇਸ ਮਾਡਿਊਲ ਦਾ ਪਰਦਾਫਾਸ਼ ਹੋਣਾ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਲਈ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਨ੍ਹਾਂ ਮੁਲਜ਼ਮਾਂ ਨੂੰ ਹਥਿਆਰ ਕਿੱਥੋਂ ਸਪਲਾਈ ਕੀਤੇ ਗਏ ਸਨ ਅਤੇ ਕੀ ਇਨ੍ਹਾਂ ਦਾ ਆਉਣ ਵਾਲੇ ਸਮੇਂ ਵਿੱਚ ਕੋਈ ਹੋਰ ਵੱਡਾ ਹਮਲਾ ਕਰਨ ਦਾ ਇਰਾਦਾ ਸੀ।

Follow Us