ਰਿੰਦਾ-ਬਰਾੜ ਦੇ ਇਸ਼ਾਰੇ ‘ਤੇ ਕਰਦੇ ਸਨ ਟਾਰਗੇਟ ਕਿਲਿੰਗ, ਅੱਤਵਾਦੀ ਮਾਡਿਊਲ ਨਾਲ ਜੁੜੇ 5 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫਤਾਰ

Updated On: 

14 Aug 2023 16:18 PM

ਇਸ ਤੋਂ ਪਹਿਲਾਂ ਬੀਤੇ ਦਿਨ ਵੀ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ਵਿੱਚ 11 ਅੱਤਵਾਦੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਿਸ ਵਿੱਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਰੋਡੇ, ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਨਾਂ ਸ਼ਾਮਲ ਹਨ।

ਰਿੰਦਾ-ਬਰਾੜ ਦੇ ਇਸ਼ਾਰੇ ਤੇ ਕਰਦੇ ਸਨ ਟਾਰਗੇਟ ਕਿਲਿੰਗ, ਅੱਤਵਾਦੀ ਮਾਡਿਊਲ ਨਾਲ ਜੁੜੇ 5 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫਤਾਰ
Follow Us On

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿੰਗ ਨੇ ਕੇਂਦਰੀ ਖੁਫੀਆ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੂਜੇ ਦਿਨ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਲੱਗੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ। ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 5 ਮੈਂਬਰਾਂ ਦੀ ਇਹ ਗਿਰੋਹ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਵਿੱਚ ਬੈਠੇ ਉਸਦੇ ਸਾਥੀ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਇਨ੍ਹਾਂ ਕੋਲੋਂ ਦੋ ਵਿਦੇਸ਼ੀ ਪਿਸਤੌਲਾਂ ਵੀ ਬਰਾਮਦ ਹੋਈਆਂ ਹਨ। ਜਿਸ ਨਾਲ ਇਹ ਅੱਤਵਾਦੀ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ।

ਵਿਦੇਸ਼ਾਂ ਤੋਂ ਹੋ ਰਹੀ ਸੀ ਫੰਡਿੰਗ

ਡੀਜੀਪੀ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਰੀਕਾ ਤੋਂ ਫੰਡਿੰਗ ਹੋ ਰਹੀ ਸੀ। ਜਿਸ ਦੇ ਲਈ ਪੁਲਿਸ ਕੋਲ ਪੁਖਤਾ ਸਬੂਤ ਹਨ। ਜਿਸ ਤੋਂ ਬਾਅਦ ਪੁਲਿਸ ਨੇ ਐਸਐਸਓਸੀ ਅੰਮ੍ਰਿਤਸਰ ਵਿਖੇ ਮੁਲਾਜ਼ਮਾਂ ਖਿਲਾਫ UAPA ਦੇ ਤਹਿਤ ਐਫਆਈਆਰ ਰਜਿਸਟਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੇ ਦਿਨੀਂ ਤਰਨਤਾਰਨ ਤੋਂ ਫੜੇ ਗਏ ਸਨ ਤਿੰਨ ਅੱਤਵਾਦੀ

ਡੀਜੀਪੀ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੁਲਿਸ ਨੇ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹਮਲਾ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਦੋਸ਼ੀ ਪਾਕਿਸਤਾਨ ‘ਚ ਬੈਠੇ ਅੱਤਵਾਦੀਆਂ ਦੀ ਮਦਦ ਨਾਲ ਅਤੇ ਰਿੰਦਾ ਵੱਲੋਂ ਭੇਜੇ ਹਥਿਆਰਾਂ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸਨ। ਚੈੱਕ ਰਿਪਬਲਿਕ ‘ਚ ਬੈਠੇ ਗੁਰਦੇਵ ਜੱਸਲ ਅਤੇ ਕੈਨੇਡਾ ‘ਚ ਲੁਕੇ ਅੱਤਵਾਦੀ ਲਖਬੀਰ ਲੰਡਾ ਅਤੇ ਸੱਤਾ ਉਨ੍ਹਾਂ ਨੂੰ ਹਦਾਇਤਾਂ ਦੇ ਰਹੇ ਸਨ।

ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸੀ ਸਾਜਿਸ਼

ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਤਾਰਾਂ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਸਾਫ਼ ਹੈ ਕਿ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਨੂੰ ਬੇਅਸਰ ਕਰਨ ‘ਚ ਕਾਮਯਾਬ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version