ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Cheema on Revenue: ਅਪ੍ਰੈਲ ਮਹੀਨੇ ਵਿੱਚ ਟੈਕਸ ਮਾਲੀਏ ਵਿੱਚ 22 ਫੀਸਦੀ ਦਾ ਵਾਧਾ – ਵਿੱਤ ਮੰਤਰੀ ਚੀਮਾ

Harpal Singh Cheema ਨੇ ਕਿਹਾ ਕਿ ਵਿੱਤ ਵਿਭਾਗ ਦੁਆਰਾ ਏਕੀਕ੍ਰਿਤ ਵਿੱਤ ਪੱਬੰਧਨ ਪ੍ਰਣਾਲੀ (ਆਈ.ਐਫ.ਐਮ.ਐਸ) ਦੁਆਰਾ ਕੁੱਲ ਕਰ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ਵਿੱਚ ਥੋੜ੍ਹਾ ਅੰਤਰ ਹੋ ਸਕਦਾ ਹੈ।

Cheema on Revenue: ਅਪ੍ਰੈਲ ਮਹੀਨੇ ਵਿੱਚ ਟੈਕਸ ਮਾਲੀਏ ਵਿੱਚ 22 ਫੀਸਦੀ ਦਾ ਵਾਧਾ - ਵਿੱਤ ਮੰਤਰੀ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Follow Us
tv9-punjabi
| Published: 02 May 2023 22:07 PM IST
ਚੰਡੀਗੜ੍ਹ ਨਿਊਜ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦੋਂ ਕਿ ਅਪ੍ਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.), ਰਾਜ ਆਬਕਾਰੀ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਕੀਤੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਜੀ.ਐਸ.ਟੀ ਵਿੱਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ ਕੁੱਲ ਜੀ.ਐਸ.ਟੀ ਮਾਲੀਆ 1532 ਕਰੋੜ ਰੁਪਏ ਸੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਬਕਾਰੀ ਮਾਲੀਆ 216.48 ਕਰੋੜ ਰੁਪਏ ਵੱਧ ਕੇ 781.12 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਮਾਲੀਆ ਵੀ ਅਪ੍ਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ 85.95 ਕਰੋੜ ਰੁਪਏ ਦੇ ਵਾਧੇ ਨਾਲ 441.35 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਪ੍ਰਸ਼ਾਸਨ ਅਤੇ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆ ਕੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ਵਿੱਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ ‘ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...