AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਕੱਲ ਬੰਦ ਰਹਿਣਗੇ ਸਕੂਲ, ਮਨੀਪੁਰ ‘ਚ ਹਿੰਸਕ ਝੜਪ ਤੋਂ ਬਾਅਦ ਦਲਿਤ-ਈਸਾਈ ਭਾਈਚਾਰੇ ਨੇ ਦਿੱਤਾ ਬੰਦ ਦਾ ਸੱਦਾ

Punjab Band: ਮੋਰਚੇ ਦੇ ਪ੍ਰਧਾਨ ਸੁਰਜੀਤ ਥਾਪਰ ਨੇ ਵੀ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੂਵਮੈਂਟ ਬੰਦ ਰੱਖਣ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਪੰਜਾਬ 'ਚ ਕੱਲ ਬੰਦ ਰਹਿਣਗੇ ਸਕੂਲ, ਮਨੀਪੁਰ 'ਚ ਹਿੰਸਕ ਝੜਪ ਤੋਂ ਬਾਅਦ ਦਲਿਤ-ਈਸਾਈ ਭਾਈਚਾਰੇ ਨੇ ਦਿੱਤਾ ਬੰਦ ਦਾ ਸੱਦਾ
ਪੰਜਾਬ ‘ਚ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ
tv9-punjabi
| Updated On: 09 Aug 2023 11:45 AM IST
Share

ਪੂਰੇ ਪੰਜਾਬ ਦੇ ਸਕੂਲ (Punjab School) ਕੱਲ੍ਹ ਯਾਨੀ ਬੁੱਧਵਾਰ ਨੂੰ ਬੰਦ ਰਹਿਣਗੇ। ਮਨੀਪੁਰ ਵਿੱਚ ਹਿੰਸਕ ਝੜਪਾਂ ਅਤੇ ਔਰਤਾਂ ਨਾਲ ਵਹਿਸ਼ੀ ਵਿਵਹਾਰ ਦੇ ਵਿਰੋਧ ਵਿੱਚ ਦਲਿਤ ਅਤੇ ਈਸਾਈ ਭਾਈਚਾਰਿਆਂ ਦੇ ਲੋਕਾਂ ਨੇ ਬੁੱਧਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਆਦਾਤਰ ਸਕੂਲਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਬੁੱਧਵਾਰ ਨੂੰ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।

ਈਸਾਈ ਅਤੇ ਦਲਿਤ ਭਾਈਚਾਰੇ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਮਨੀਪੁਰ ਇਨਸਾਫ਼ ਮੋਰਚਾ ਬਣਾ ਕੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ।

ਔਰਤਾਂ ਦੀ ਇੱਜ਼ਤ ਲੁੱਟਣਾ ਭਾਰਤ ਦੇ ਮੱਥੇ ‘ਤੇ ਕਲੰਕ

ਦਲਿਤ ਅਤੇ ਈਸਾਈ ਆਗੂਆਂ ਨੇ ਕਿਹਾ ਕਿ ਭਗਵਾ ਕੱਟੜਪੰਥੀਆਂ ਵੱਲੋਂ ਮਨੀਪੁਰ ਵਿੱਚ ਦੋ ਔਰਤਾਂ ਦੀ ਇੱਜ਼ਤ ਲੁੱਟਣੀ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਓਡੀਸਾ ਵਿੱਚ ਗ੍ਰਾਹਮ ਸਟੇਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰਾਤ ਨੂੰ ਉਨ੍ਹਾਂ ਦੀ ਕਾਰ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ ਸੀ। ਗੋਧਰਾ ਕਾਂਡ ਨੂੰ ਵੀ ਕੋਈ ਨਹੀਂ ਭੁੱਲਿਆ ਹੈ, ਜਿੱਥੇ ਗਰਭਵਤੀ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਸੀ, ਉਨ੍ਹਾਂ ਤੇ ਤਸ਼ੱਦਦ ਕੀਤੀ ਗਿਆ ਅਤੇ ਮਾਰ ਦਿੱਤਾ ਗਿਆ।

ਅਸਤੀਫਾ ਦੇਣ ਪ੍ਰਧਾਨ ਮੰਤਰੀ ਮੋਦੀ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਔਰਤਾਂ ਨਾਲ ਦੁਰਵਿਵਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਇੱਜ਼ਤ ਲੁੱਟੀ ਗਈ ਹੈ। ਇਸ ਬੇਅਦਬੀ ਵਿੱਚ ਭਾਜਪਾ ਵੀ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮਨੀਪੁਰ ਸਰਕਾਰ ਨੂੰ ਜਲਦੀ ਤੋਂ ਜਲਦੀ ਬਰਖਾਸਤ ਕੀਤਾ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...