ਪੰਜਾਬ ‘ਚ ਕੱਲ ਬੰਦ ਰਹਿਣਗੇ ਸਕੂਲ, ਮਨੀਪੁਰ ‘ਚ ਹਿੰਸਕ ਝੜਪ ਤੋਂ ਬਾਅਦ ਦਲਿਤ-ਈਸਾਈ ਭਾਈਚਾਰੇ ਨੇ ਦਿੱਤਾ ਬੰਦ ਦਾ ਸੱਦਾ
Punjab Band: ਮੋਰਚੇ ਦੇ ਪ੍ਰਧਾਨ ਸੁਰਜੀਤ ਥਾਪਰ ਨੇ ਵੀ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੂਵਮੈਂਟ ਬੰਦ ਰੱਖਣ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਪੂਰੇ ਪੰਜਾਬ ਦੇ ਸਕੂਲ (Punjab School) ਕੱਲ੍ਹ ਯਾਨੀ ਬੁੱਧਵਾਰ ਨੂੰ ਬੰਦ ਰਹਿਣਗੇ। ਮਨੀਪੁਰ ਵਿੱਚ ਹਿੰਸਕ ਝੜਪਾਂ ਅਤੇ ਔਰਤਾਂ ਨਾਲ ਵਹਿਸ਼ੀ ਵਿਵਹਾਰ ਦੇ ਵਿਰੋਧ ਵਿੱਚ ਦਲਿਤ ਅਤੇ ਈਸਾਈ ਭਾਈਚਾਰਿਆਂ ਦੇ ਲੋਕਾਂ ਨੇ ਬੁੱਧਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਆਦਾਤਰ ਸਕੂਲਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਬੁੱਧਵਾਰ ਨੂੰ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਈਸਾਈ ਅਤੇ ਦਲਿਤ ਭਾਈਚਾਰੇ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਮਨੀਪੁਰ ਇਨਸਾਫ਼ ਮੋਰਚਾ ਬਣਾ ਕੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ।
ਔਰਤਾਂ ਦੀ ਇੱਜ਼ਤ ਲੁੱਟਣਾ ਭਾਰਤ ਦੇ ਮੱਥੇ ‘ਤੇ ਕਲੰਕ
ਦਲਿਤ ਅਤੇ ਈਸਾਈ ਆਗੂਆਂ ਨੇ ਕਿਹਾ ਕਿ ਭਗਵਾ ਕੱਟੜਪੰਥੀਆਂ ਵੱਲੋਂ ਮਨੀਪੁਰ ਵਿੱਚ ਦੋ ਔਰਤਾਂ ਦੀ ਇੱਜ਼ਤ ਲੁੱਟਣੀ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਓਡੀਸਾ ਵਿੱਚ ਗ੍ਰਾਹਮ ਸਟੇਨ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰਾਤ ਨੂੰ ਉਨ੍ਹਾਂ ਦੀ ਕਾਰ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ ਸੀ। ਗੋਧਰਾ ਕਾਂਡ ਨੂੰ ਵੀ ਕੋਈ ਨਹੀਂ ਭੁੱਲਿਆ ਹੈ, ਜਿੱਥੇ ਗਰਭਵਤੀ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਸੀ, ਉਨ੍ਹਾਂ ਤੇ ਤਸ਼ੱਦਦ ਕੀਤੀ ਗਿਆ ਅਤੇ ਮਾਰ ਦਿੱਤਾ ਗਿਆ।
ਅਸਤੀਫਾ ਦੇਣ ਪ੍ਰਧਾਨ ਮੰਤਰੀ ਮੋਦੀ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਔਰਤਾਂ ਨਾਲ ਦੁਰਵਿਵਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਇੱਜ਼ਤ ਲੁੱਟੀ ਗਈ ਹੈ। ਇਸ ਬੇਅਦਬੀ ਵਿੱਚ ਭਾਜਪਾ ਵੀ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮਨੀਪੁਰ ਸਰਕਾਰ ਨੂੰ ਜਲਦੀ ਤੋਂ ਜਲਦੀ ਬਰਖਾਸਤ ਕੀਤਾ ਜਾਵੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ