AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Vigilance Bureau: ਰਿਸ਼ਵਤ ਨੂੰ ਰੋਕਣ ਲਈ ਐਕਸ਼ਨ ‘ਚ ਵਿਜੀਲੈਂਸ ਬਿਊਰੋ, ਪੰਜਾਬ ਸਰਕਾਰ ਵੱਲੋਂ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ, ਪੜ੍ਹੋ ਪੂਰੀ ਖ਼ਬਰ

Vigilance Bureau: ਪੰਜਾਬ ਦੀ ਮਾਨ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਖਿਲਾਫ਼ ਰਿਸ਼ਵਤ ਲੈਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਮਾਨ ਸਰਕਾਰ ਵੱਲੋਂ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।

Punjab Vigilance Bureau: ਰਿਸ਼ਵਤ ਨੂੰ ਰੋਕਣ ਲਈ ਐਕਸ਼ਨ 'ਚ ਵਿਜੀਲੈਂਸ ਬਿਊਰੋ, ਪੰਜਾਬ ਸਰਕਾਰ ਵੱਲੋਂ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ, ਪੜ੍ਹੋ ਪੂਰੀ ਖ਼ਬਰ
davinder-kumar-jalandhar
| Updated On: 21 Jun 2023 12:22 PM IST
Share
Vigilance Bureau: ਪੰਜਾਬ ਦੀ ਮਾਨ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ (Vigilance Bureau)ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਖਿਲਾਫ਼ ਰਿਸ਼ਵਤ ਲੈਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਮਾਨ ਸਰਕਾਰ ਵੱਲੋਂ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਰਿਸ਼ਵਤ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਹਰ ਉਪਰਾਲਾ ਕਰ ਰਹੀ ਹੈ। ਇਸ ਸੰਬਧੀ ਮਾਨ ਸਰਕਾਰ ਵੱਲੋਂ ਰਿਸ਼ਵਤ ਨੂੰ ਰੋਕਣ ਲਈ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਵੀ ਰਿਸ਼ਵਤ (Bribe) ਲੈਣ ਵਾਲੇ ਅਫ਼ਸਰਾਂ ਮਗਰ ਲੱਗੀ ਹੋਈ ਹੈ।

ਵਿਜੀਲੈਂਸ ਬਿਊਰੋ ਨੇ ਸ਼ੁਰੂ ਕੀਤੀ ਜਾਂਚ

ਸੂਬੇ ਦੀ ਮਾਨ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਨੂੰ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਖਿਲਾਫ਼ ਰਿਸ਼ਵਤ ਲੈਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਸਕੱਤਰ ਵੱਲੋਂ ਵਿਜੀਲੈਂਸ ਬਿਊਰੋ ਨੂੰ ਭੇਜੀ ਗਈ ਚਿੱਠੀ ਵਿੱਚ ਕਿਹਾ ਗਿਆ ਸੀ ਕਿ ਸ਼ਿਕਾਇਤ ਮਿਲੀ ਹੈ ਕਿ ਕਈ ਜਿਲ੍ਹਿਆਂ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਰਿਸ਼ਵਤ ਲੈਣ ਲਈ ਨਿੱਜੀ ਕਾਮੇ ਰੱਖੇ ਹੋਏ ਹਨ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਵਿਜੀਲੈਂਸ ਬਿਊਰੋ ਤਿਆਰ ਕਰੇਗੀ ਰਿਪੋਰਟ

ਪੰਜਾਬ ਸਰਕਾਰ (Punjab Government) ਨੇ ਵਿਜੀਲੈਂਸ ਬਿਊਰੋ ਨੂੰ ਜ਼ਮੀਨੀ ਪੱਧਰ ‘ਤੇ ਸਾਰੀ ਜਾਣਕਾਰੀ ਇੱਕਠੀ ਕਰ ਕੇ ਇੱਕ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। ਡਾਟਾ ਤਿਆਰ ਕਰਕੇ ਸੂਬੇ ਦੇ ਮੁੱਖ ਸਕੱਤਰ ਨੂੰ ਵਿਜੀਲੈਂਸ ਬਿਊਰੋ ਭੇਜੇਗੀ। ਇਸ ਰਿਪੋਰਟ ਮੁਤਾਬਕ ਜਿਲ੍ਹਾ ਪਟਿਆਲਾ, ਬਰਨਾਲਾ, ਸੰਗਰੂਰ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮੁਹਾਲੀ, ਰੋਪੜ, ਫਤਹਿਗੜ੍ਹ ਸਾਹਿਬ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਦਫ਼ਤਰਾਂ ‘ਚ ਵਸੀਕਾ ਨਵੀਸ ਅਤੇ ਨਿੱਜੀ ਕਾਮੇ ਰਿਸ਼ਵਤ ਲੈਂਦੇ ਹਨ।

ਕੀ ਹੈ ਕਾਗਜ਼ਾ ‘ਤੇ ਕੋਡ ਲਿਖਣ ਵਾਲਾ ਮਾਮਲਾ

ਫੀਲਡ ‘ਚ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਰਿਸ਼ਵਤ ਲੈਣ ਤੋਂ ਬਾਅਦ ਪ੍ਰਾਪਰਟੀ ਦੇ ਕਾਗਜ਼ਾ ‘ਤੇ ਇੱਕ ਕੋਡ ਲਿਖਿਆ ਜਾਂਦਾ ਹੈ। ਇਹ ਕੋਡ ਦੇਖ ਕਿ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਆਪ ਹੀ ਸਮਝ ਜਾਂਦਾ ਹੈ ਕਿ ਜ਼ਮੀਨ ਦੇ ਕਾਗਜ਼ ਕਿਸ ਵਸੀਕਾ ਨਵੀਸ ਨੇ ਤਿਆਰ ਕੀਤੇ ਹਨ। ਅਤੇ ਰਜਿਸਟਰੀ ਹੋਣ ਤੋਂ ਬਾਅਦ ਸ਼ਾਮ ਨੂੰ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ (Tehsildars) ਆਪਣੇ ਨਿੱਜੀ ਵਿਅਕਤੀ ਨੂੰ ਪੈਸੇ ਇਕੱਠਾ ਕਰਨ ਲਈ ਭੇਜ ਦਿੰਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...