ਭਰਤ ਇੰਦਰ ਚਾਹਲ ਖਿਲਾਫ਼ ਵਿਜੀਲੈਂਸ ਨੇ ਜਾਰੀ ਕੀਤਾ ਲੁੱਕ ਆਊਟ ਨੋਟਿਸ; ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਵਿਜੀਲੈਂਸ ਜਾਂਚ ਟੀਮ ਨੇ ਚਹਿਲ ਤੋਂ ਪਿਛਲੇ 6 ਸਾਲਾਂ ਵਿੱਚ ਬਣਾਈਆਂ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਵਿਜੀਲੈਂਸ ਨੇ ਚਹਿਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 10 ਵਾਰ ਨੋਟਿਸ ਜਾਰੀ ਕੀਤੇ ਹਨ ਪਰ ਉਨ੍ਹਾਂ ਨੇ ਕਿਸੇ ਵੀ ਨੋਟਿਸ ਦਾ ਜਵਾਬ ਨਹੀਂ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦੇ ਸ਼ਿਕੰਜਾ ਕੱਸਿਆ ਗਿਆ ਹੈ।
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਵਿਰੁੱਧ ਲੁੱਕ ਆਊਟ ਕਾਰਨਰ (Lookout Notice) ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਚਾਹਲ ਵਿਜੀਲੈਂਸ ਦੀ ਜਾਂਚ ਦੌਰਾਨ ਪੇਸ਼ ਨਹੀਂ ਹੋਏ ਤਾਂ ਉਨ੍ਹਾਂ ਦੇ ਵਿਦੇਸ਼ ਜਾਣ ਅਤੇ ਭੱਜਣ ਦੀ ਚਰਚਾ ਤੇਜ਼ ਹੋ ਗਈ ਸੀ ,ਪਰ ਬਾਅਦ ‘ਚ ਉਨ੍ਹਾਂ ਨੇ ਡਾਕਟਰੀ ਆਧਾਰ ‘ਤੇ ਅਚਾਨਕ ਪੇਸ਼ੀ ਤੋਂ ਛੋਟ ਮੰਗ ਲਈ। ਪਰ ਹੁਣ ਵਿਜੀਲੈਂਸ ਨੇ ਚਾਹਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ, ਤਾਂ ਜੋ ਉਹ ਵਿਦੇਸ਼ ਭੱਜ ਨਾ ਸਕਣ।
ਦੂਜੇ ਪਾਸੇ ਵਿਜੀਲੈਂਸ ਟੀਮ ਨੇ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਚਾਹਲ ਕਾਫੀ ਸਮੇਂ ਤੋਂ ਪਟਿਆਲਾ ਸਥਿਤ ਆਪਣੀ ਰਿਹਾਇਸ਼ ‘ਤੇ ਨਹੀਂ ਪਹੁੰਚਿਆ ਹੈ। ਵਿਜੀਲੈਂਸ ਵੱਲੋਂ ਬਣਾਈਆਂ ਟੀਮਾਂ ਉਸ ਦੀ ਪਟਿਆਲਾ ਸਥਿਤ ਰਿਹਾਇਸ਼ ਤੋਂ ਇਲਾਵਾ ਉਸ ਦੀਆਂ ਜਾਇਦਾਦਾਂ ਦੇ ਹੈਂਡਲਰਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਇੰਨਾ ਹੀ ਨਹੀਂ ਵਿਜੀਲੈਂਸ ਦੀ ਟੀਮ ਚਾਹਲ ਦੇ ਇਕ ਰਿਸ਼ਤੇਦਾਰ ਦੇ ਘਰ ਵੀ ਪਹੁੰਚੀ ਪਰ ਉਥੋਂ ਵੀ ਕੋਈ ਸੁਰਾਗ ਨਹੀਂ ਮਿਲਿਆ।
ਛਾਪੇਮਾਰੀ ਮੰਗਲਵਾਰ ਨੂੰ ਵੀ ਜਾਰੀ ਰਹੀ
ਮੰਗਲਵਾਰ ਨੂੰ ਵੀ ਸਾਬਕਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਤਿੰਨ ਟੀਮਾਂ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਸਨ। ਬਾਅਦ ਦੁਪਹਿਰ ਹੋਈ ਛਾਪੇਮਾਰੀ ਦੌਰਾਨ ਵਿਜੀਲੈਂਸ ਦੇ ਹੱਥ ਕੁਝ ਵੀ ਨਹੀਂ ਲੱਗਾ। ਭਰਤ ਇੰਦਰ ਚਾਹਲ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ।
ਆਮਦਨ 7 ਕਰੋੜ, ਖਰਚ 31 ਕਰੋੜ
ਵਿਜੀਲੈਂਸ ਨੇ ਮਾਰਚ 2017 ਤੋਂ ਸਤੰਬਰ 2021 ਤੱਕ ਦੀ ਆਮਦਨ ਅਤੇ ਖਰਚੇ ਦੀ ਘੋਖ ਕਰਨ ਤੋਂ ਬਾਅਦ ਪਾਇਆ ਹੈ ਕਿ ਪਰਿਵਾਰ ਦੀ ਕੁੱਲ ਆਮਦਨ 7 ਕਰੋੜ 85 ਲੱਖ 16 ਹਜ਼ਾਰ 905 ਰੁਪਏ ਸੀ। ਦੂਜੇ ਪਾਸੇ ਜੇਕਰ ਖਰਚੇ ਦਾ ਹਿਸਾਬ ਲਗਾਇਆ ਜਾਵੇ ਤਾਂ ਇਹ ਖਰਚ 31 ਕਰੋੜ 79 ਲੱਖ 89 ਹਜ਼ਾਰ 11 ਰੁਪਏ ਹੋ ਚੁੱਕਾ ਹੈ।
ਚਹਿਲ ਦੀ ਜਾਇਦਾਦ ‘ਚ ਕੀ-ਕੀ ਸ਼ਾਮਲ?
ਜਿਸ ਕਾਰਨ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਚਹਿਲ ਦੀ ਜਾਇਦਾਦ ਵਿੱਚ ਸਰਹਿੰਦ ਰੋਡ ਤੇ ਸਥਿਤ ਲਗਜ਼ਰੀ ਵੈਡਿੰਗ ਰਿਜ਼ੋਰਟ ਅਲਕਾਜ਼ਾਰ, ਪੰਜ ਮੰਜ਼ਿਲਾ ਕਮਰਸ਼ੀਅਲ ਬਿਲਡਿੰਗ ਸੈਂਟਰਲ ਜੇਲ੍ਹ ਰੋਡ, ਕਲਿਆਣ ਪਿੰਡ ਨੇੜੇ ਟੋਲ ਪਲਾਜ਼ਾ, ਨਾਭਾ ਰੋਡ ਤੇ 72 ਕਨਾਲ 14 ਮਰਲੇ ਜ਼ਮੀਨ ਮਿਲੀ ਹੈ। ਇਸ ਤੋਂ ਇਲਾਵਾ ਫਤਹਿਗੜ੍ਹ ਸਾਹਿਬ ਦੇ ਪਿੰਡ ਮਲਹੇੜੀ ਅਤੇ ਹਰਬੰਸਪੁਰਾ ਦੀ ਜ਼ਮੀਨ ਸ਼ਾਮਲ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ