‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਮੁਅੱਤਲ: ਜਾਅਲੀ ਦਸਤਖ਼ਤ ਮਾਮਲੇ ‘ਚ ਨਿਯਮਾਂ ਦੀ ਉਲੰਘਣਾਂ ਕਰਨ ‘ਤੇ ਕਾਰਵਾਈ

Updated On: 

11 Aug 2023 18:25 PM

Allegations on Raghav Chadha: ਪੰਜ ਸੰਸਦ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਿੱਲੀ ਸਰਵਿਸਿਜ਼ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ 'ਤੇ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਮਤਾ 'ਆਪ' ਸਾਂਸਦ ਰਾਘਵ ਚੱਢਾ ਨੇ ਪੇਸ਼ ਕੀਤਾ ਸੀ

ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਮੁਅੱਤਲ: ਜਾਅਲੀ ਦਸਤਖ਼ਤ ਮਾਮਲੇ ਚ ਨਿਯਮਾਂ ਦੀ ਉਲੰਘਣਾਂ ਕਰਨ ਤੇ ਕਾਰਵਾਈ

ਗਠਜੋੜ ਨਾਲ ਭਾਜਪਾ ਦਾ ਇਹ ਪਹਿਲਾ ਮੁਕਾਬਲਾ -ਰਾਘਵ ਚੱਢਾ

Follow Us On

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦੀ ਜਾਅਲੀ ਦਸਤਖਤਾਂ ਦੇ ਮਾਮਲੇ ਵਿੱਚ ਮੁਸ਼ਕਲ ਵਧਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ ਪ੍ਰਿਵਿਲੇਜ ਕਮੇਟੀ ਦਾ ਫੈਸਲਾ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਦਰਅਸਲ ਪਿਛਲੇ ਦਿਨੀਂ ਹੀ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕੀਤੀ ਸੀ। ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫਰਜ਼ੀ ਦਸਤਖਤਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਵਿਚਾਰ ਲਈ ਭੇਜਿਆ ਗਿਆ ਸੀ। ਨਿਯਮਾਂ ਅਨੁਸਾਰ ਜਦੋਂ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਹੈ ਤਾਂ ਉਸ ਦਾ ਬਚਾਅ ਕਰਨਾ ਨਿਯਮਾਂ ਦੀ ਉਲੰਘਣਾ ਹੈ। ਦੂਜੇ ਪਾਸੇ ਰਾਘਵ ਚੱਢਾ ਨੇ ਬੀਤੇ ਦਿਨ ਮੀਡੀਆ ਸਾਹਮਣੇ ਆਪਣਾ ਬਚਾਅ ਕਰਦਿਆਂ ਨਿਯਮਾਂ ਦੀ ਉਲੰਘਣਾ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਦਰਅਸਲ, ਪੰਜ ਸੰਸਦ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਿੱਲੀ ਸਰਵਿਸਿਜ਼ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ ‘ਤੇ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਮਤਾ ‘ਆਪ’ ਸਾਂਸਦ ਰਾਘਵ ਚੱਢਾ ਨੇ ਪੇਸ਼ ਕੀਤਾ ਸੀ। ਵਿਰੋਧ ਦਰਜ ਕਰਵਾਉਣ ਵਿੱਚ ਤਿੰਨ ਸੰਸਦ ਮੈਂਬਰ ਭਾਜਪਾ ਦੇ ਹਨ। ਇਸ ਦੇ ਨਾਲ ਹੀ ਬੀਜਦ ਦਾ ਇੱਕ ਅਤੇ ਏਆਈਏਡੀਐਮਕੇ ਦਾ ਇੱਕ ਸਾਂਸਦ ਵੀ ਇਨ੍ਹਾਂ ਵਿੱਚ ਸ਼ਾਮਿਲ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।

ਨੋਟਿਸ ਦਾ ਜਵਾਬ ਦੇਣਗੇ ਚੱਢਾ

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੀਤੇ ਦਿਨ ਹੀ ਮੀਡੀਆ ਸਾਹਮਣੇ ਆਪਣੀ ਗੱਲ ਰੱਖੀ ਸੀ। ਰਾਘਵ ਚੱਢਾ ਨੇ ਕਿਹਾ ਸੀ- ਉਹ ਵਿਸ਼ੇਸ਼ ਅਧਿਕਾਰ ਕਮੇਟੀ ਦੁਆਰਾ ਭੇਜੇ ਗਏ ਨੋਟਿਸ ਦਾ ਜਵਾਬ ਦੇਣਗੇ। ਭਾਜਪਾ ਦੇ ਉਨ੍ਹਾਂ ਹਥਕੰਡਿਆਂ ਦਾ ਪਰਦਾਫਾਸ਼ ਕਰਾਂਗੇ ਜੋ ਸੰਸਦ ਮੈਂਬਰ ਵਜੋਂ ਮੇਰੀ ਛਵੀ ਨੂੰ ਖਰਾਬ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਖਿਲਾਫ ਕਾਰਵਾਈ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।

ਆਪ‘ ਦਾ ਕਹਿਣਾ ਹੈ ਕਿ ਭਾਜਪਾ ਇਸ ਮੁਹਿੰਮ ਨੂੰ ਨੌਜਵਾਨ ਅਤੇ ਪ੍ਰਭਾਵਸ਼ਾਲੀ ਸੰਸਦ ਮੈਂਬਰ ਰਾਘਵ ਚੱਢਾ ਵਿਰੁੱਧ ਸਾਜ਼ਿਸ਼ ਦੇ ਹਿੱਸੇ ਵਜੋਂ ਚਲਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਸਾਖ ਨੂੰ ਖਰਾਬ ਕੀਤਾ ਜਾ ਸਕੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ