AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ 'ਲੰਗਰ' ਲਗਾ ਕੇ ਸੁਰਖ਼ੀਆਂ ਵਿੱਚ ਆਏ ਉੱਘੇ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ 'ਰਾਜਾ ਦੀ ਕਿੰਗ' ਵੱਲੋਂ ਹੁਣ ਟ੍ਰਾਈਸਿਟੀ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਰਾਕੇਸ਼ ਤ੍ਰੇਹਨ ਆਉਂਦੀ 22 ਸਤੰਬਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ 10 ਆਈਫ਼ੋਨ ਮੁਫ਼ਤ ਵੰਡਣ ਜਾ ਰਹੇ ਹਨ। ਇਸ ਵਿਸ਼ੇਸ਼ ਵੰਡ ਪ੍ਰੋਗਰਾਮ ਲਈ ਚੰਡੀਗੜ੍ਹ ਦੇ ਸੈਕਟਰ 10 ਵਿਖੇ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਮੋਹਾਲੀ-ਚੰਡੀਗੜ੍ਹ 'ਚ 22 ਸਤੰਬਰ ਨੂੰ ਲਗੇਗਾ  iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ
tv9-punjabi
| Published: 19 Sep 2026 09:26 AM IST
Share
ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ ਆਏ ਉੱਘੇ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਦੀ ਕਿੰਗ’ ਵੱਲੋਂ ਹੁਣ ਟ੍ਰਾਈਸਿਟੀ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਰਾਕੇਸ਼ ਤ੍ਰੇਹਨ ਆਉਂਦੀ 22 ਸਤੰਬਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ 10 ਆਈਫ਼ੋਨ ਮੁਫ਼ਤ ਵੰਡਣ ਜਾ ਰਹੇ ਹਨ। ਇਸ ਵਿਸ਼ੇਸ਼ ਵੰਡ ਪ੍ਰੋਗਰਾਮ ਲਈ ਚੰਡੀਗੜ੍ਹ ਦੇ ਸੈਕਟਰ 10 ਵਿਖੇ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਰਾਜਾ ਤ੍ਰੇਹਨ ਅਨੁਸਾਰ ਇਹ ਆਈਫ਼ੋਨ ਸਿਰਫ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਅਤੇ ਮੁਟਿਆਰਾਂ ਨੂੰ ਹੀ ਦਿੱਤੇ ਜਾਣਗੇ। ਚੋਣ ਪ੍ਰਕਿਰਿਆ ਵਿੱਚ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਯੋਗ ਮੰਨਿਆ ਜਾਵੇਗਾ, ਜੋ ਪਹਿਲਾਂ ਤੋਂ ਤੈਅ ਕੀਤੇ ਗਏ ਵਿਸ਼ੇਸ਼ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਲੱਕੀ ਡਰਾਅ ਰਾਹੀਂ ਜੇਤੂ ਬਣਨ ਵਾਲੀਆਂ ਔਰਤਾਂ ਨੂੰ ਤਕਰੀਬਨ 1 ਲੱਖ ਰੁਪਏ ਦੀ ਕੀਮਤ ਵਾਲਾ ਨਵਾਂ ‘iPhone 17’ ਦਿੱਤਾ ਜਾਵੇਗਾ।

ਅਗਲੇ ਪੜਾਅ ‘ਚ ਪੰਚਕੂਲਾ ਤੇ ਜ਼ੀਰਕਪੁਰ ਤੱਕ ਵਧੇਗਾ ਦਾਇਰਾ

ਰਾਜਾ ਤ੍ਰੇਹਨ ਨੇ ਦੱਸਿਆ ਕਿ 22 ਸਤੰਬਰ ਦੀ ਵੰਡ ਮੁਕੰਮਲ ਹੋਣ ਮਗਰੋਂ 5 ਅਕਤੂਬਰ ਨੂੰ ਅਗਲੀ ਸਮੀਖਿਆ ਕੀਤੀ ਜਾਵੇਗੀ, ਜਿਸ ਵਿੱਚ ਇਹ ਫ਼ੈਸਲਾ ਲਿਆ ਜਾਵੇਗਾ ਕਿ ਆਈਫ਼ੋਨਾਂ ਦੀ ਗਿਣਤੀ ਕਿੰਨੀ ਵਧਾਈ ਜਾਣੀ ਹੈ। ਇਸ ਦੇ ਨਾਲ ਹੀ ਇਸ ਮੁਫ਼ਤ ਆਈਫ਼ੋਨ ਵੰਡ ਯੋਜਨਾ ਦਾ ਵਿਸਥਾਰ ਕਰਦਿਆਂ ਇਸ ਨੂੰ ਜ਼ੀਰਕਪੁਰ ਅਤੇ ਪੰਚਕੂਲਾ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਾਕੇਸ਼ ਤ੍ਰੇਹਨ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਆਮ ਲੋਕਾਂ ਨੂੰ 500 ਰੁਪਏ ਦੇ ਕਰੰਸੀ ਨੋਟ ਵੰਡਣ ਅਤੇ ਮੁਫ਼ਤ ਪੈਟਰੋਲ ਪਵਾਉਣ ਦੇ ਅਨੋਖੇ ਸਮਾਗਮ ਕਰਵਾ ਚੁੱਕੇ ਹਨ।

ਜਾਣੋ ਕਿਵੇਂ ਹੋਵੇਗੀ ਜੇਤੂਆਂ ਦੀ ਚੋਣ ਅਤੇ ਕੀ ਹਨ ਸ਼ਰਤਾਂ

ਵਟਸਐਪ ਗਰੁੱਪ ਵਿੱਚ ਲਿਖਣਾ ਹੋਵੇਗਾ ਜੈ ਮਾਤਾ ਦੀ: ਰਾਜਾ ਅਨੁਸਾਰ ਚੰਡੀਗੜ੍ਹ ਅਤੇ ਮੋਹਾਲੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਇੱਕ ਵੱਖਰਾ ਵਟਸਐਪ ਗਰੁੱਪ ਤਿਆਰ ਕੀਤਾ ਗਿਆ ਹੈ। ਇਸ ਗਰੁੱਪ ਦਾ ਹਿੱਸਾ ਬਣਨ ਲਈ ਔਰਤਾਂ ਨੂੰ ਜਾਰੀ ਕੀਤੇ ਗਏ ਨੰਬਰ ‘ਤੇ ਸੰਪਰਕ ਕਰਨਾ ਪੈਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਨੰਬਰ ਗਰੁੱਪ ਵਿੱਚ ਜੋੜਿਆ ਜਾਂਦਾ ਹੈ। ਗਰੁੱਪ ਵਿੱਚ ਸ਼ਾਮਲ ਹੋਣ ਉਪਰੰਤ ਮੈਂਬਰਾਂ ਲਈ ਰੋਜ਼ਾਨਾ ‘ਜੈ ਮਾਤਾ ਦੀ’ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਸਕ੍ਰੀਨ ਸਕ੍ਰੌਲਿੰਗ ਰਾਹੀਂ ਨਿਕਲੇਗਾ ਲੱਕੀ ਡਰਾਅ: ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਦੱਸਦਿਆਂ ਰਾਜਾ ਨੇ ਦੱਸਿਆ ਕਿ ਲੱਕੀ ਡਰਾਅ ਕੱਢਣ ਸਮੇਂ ਵਟਸਐਪ ਗਰੁੱਪ ਨੂੰ ਸਾਰਿਆਂ ਦੇ ਸਾਹਮਣੇ ਖੋਲ੍ਹਿਆ ਜਾਵੇਗਾ। ਇਸ ਤੋਂ ਬਾਅਦ ਗਰੁੱਪ ਮੈਂਬਰਾਂ ਦੀ ਸੂਚੀ ਨੂੰ ਮੋਬਾਈਲ ਸਕ੍ਰੀਨ ‘ਤੇ ਉਂਗਲੀ ਨਾਲ ਉੱਪਰ ਵੱਲ ਤੇਜ਼ੀ ਨਾਲ ਸਕ੍ਰੌਲ ਕੀਤਾ ਜਾਵੇਗਾ। ਸਕ੍ਰੌਲ ਰੁਕਣ ‘ਤੇ ਜਿਸ ਵੀ ਔਰਤ ਦਾ ਨਾਮ ਅਤੇ ਮੋਬਾਈਲ ਨੰਬਰ ਸਕ੍ਰੀਨ ਦੇ ਸਾਹਮਣੇ ਆਵੇਗਾ, ਉਸ ਨੂੰ ਜੇਤੂ ਐਲਾਨ ਦਿੱਤਾ ਜਾਵੇਗਾ ਅਤੇ ਮੌਕੇ ‘ਤੇ ਹੀ ਬ੍ਰਾਂਡ ਨਿਊ ਆਈਫ਼ੋਨ ਸੌਂਪਿਆ ਜਾਵੇਗਾ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...