AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਚਕੂਲਾ ‘ਚ ਗੈਂਗਸਟਰਾਂ ਦਾ ਆਤੰਕ, ਨਾਈਟ ਕਲੱਬ ਮਾਲਕਾਂ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ; ਧਮਕੀ ਨਾਲ ਮਚਿਆ ਹੜਕੰਪ

ਹਰਿਆਣਾ ਦੇ ਪੰਚਕੂਲਾ ਵਿੱਚ ਰੋਹਿਤ ਗੋਦਾਰਾ ਗੈਂਗ ਵੱਲੋਂ ਸ਼ਰਾਬ ਠੇਕੇਦਾਰਾਂ ਅਤੇ ਕਲੱਬ ਮਾਲਕਾਂ ਕੋਲੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਭੜਕੇ ਖ਼ੌਫ਼ ਦਰਮਿਆਨ ਪੁਲਿਸ ਨੇ ਸੁਰੱਖਿਆ ਵਧਾਉਂਦਿਆਂ ਕਾਰੋਬਾਰੀਆਂ ਦੇ ਫ਼ੋਨਾਂ ਵਿੱਚ ਵਿਸ਼ੇਸ਼ 'ਅਭੇਦ' ਐਪ ਡਾਊਨਲੋਡ ਕਰਵਾਈ ਹੈ।

ਪੰਚਕੂਲਾ 'ਚ ਗੈਂਗਸਟਰਾਂ ਦਾ ਆਤੰਕ, ਨਾਈਟ ਕਲੱਬ ਮਾਲਕਾਂ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ; ਧਮਕੀ ਨਾਲ ਮਚਿਆ ਹੜਕੰਪ
ਸੰਕੇਤਕ ਤਸਵੀਰ
tv9-punjabi
| Updated On: 18 Jun 2026 16:26 PM IST
Share

ਹਰਿਆਣਾ ਦੇ ਪੰਚਕੂਲਾ ਵਿੱਚ ਸ਼ਰਾਬ ਠੇਕੇਦਾਰਾਂ ਅਤੇ ਨਾਈਟ ਕਲੱਬ ਸੰਚਾਲਕਾਂ ਨੂੰ ਖ਼ੌਫ਼ਨਾਕ ਰੋਹਿਤ ਗੋਦਾਰਾ ਗੈਂਗ ਵੱਲੋਂ ਲਗਾਤਾਰ ਧਮਕੀ ਭਰੀਆਂ ਕਾਲਾਂ ਆਉਣ ਦਾ ਇੱਕ ਬੇਹੱਦ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰਾਂ ਵੱਲੋਂ ਸ਼ਰਾਬ ਦੇ ਕਾਰੋਬਾਰੀਆਂ ਅਤੇ ਕਲੱਬ ਮਾਲਕਾਂ ਨੂੰ ਡਰਾਉਣ-ਧਮਕਾਉਣ ਲਈ ਮੋਬਾਈਲ ‘ਤੇ ਵੌਇਸ ਨੋਟ ਭੇਜੇ ਜਾ ਰਹੇ ਹਨ। ਇਨ੍ਹਾਂ ਵੌਇਸ ਨੋਟਸ ਵਿੱਚ ਸਾਫ਼ ਤੌਰ ‘ਤੇ ਡਰਾਇਆ ਜਾ ਰਿਹਾ ਹੈ ਕਿ ਜੇਕਰ 5 ਕਰੋੜ ਰੁਪਏ ਦੀ ਫਿਰੌਤੀ ਨਾ ਦਿੱਤੀ ਗਈ, ਤਾਂ ਅਗਲੀ ਗੋਲੀ ਤੁਹਾਡੀ ਹਿੱਕ ਵਿੱਚ ਮਾਰੀ ਜਾਵੇਗੀ।

ਇਨ੍ਹਾਂ ਖ਼ੌਫ਼ਨਾਕ ਧਮਕੀਆਂ ਤੋਂ ਬੁਰੀ ਤਰ੍ਹਾਂ ਸਹਿਮੇ ਹੋਏ ਕਾਰੋਬਾਰੀਆਂ ਨੇ ਜਦੋਂ ਤੁਰੰਤ ਪੁਲਿਸ ਕੋਲ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ, ਤਾਂ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸੁਰੱਖਿਆ ਦੇ ਲਿਹਾਜ਼ ਨਾਲ ਇਨ੍ਹਾਂ ਕਾਰੋਬਾਰੀਆਂ ਦੇ ਮੋਬਾਈਲ ਫ਼ੋਨਾਂ ਵਿੱਚ ਇੱਕ ਵਿਸ਼ੇਸ਼ ‘ਅਭੇਦ’ ਐਪ ਡਾਊਨਲੋਡ ਕਰਵਾ ਦਿੱਤੀ ਹੈ। ਇਸ ਐਪ ਦੇ ਇੰਸਟਾਲ ਹੋਣ ਤੋਂ ਬਾਅਦ ਹੁਣ ਅਜਿਹੀਆਂ ਅਣਪਛਾਤੀਆਂ ਕਾਲਾਂ ਆਉਣੀਆਂ ਬੰਦ ਹੋ ਗਈਆਂ ਹਨ ਅਤੇ ਮੋਬਾਈਲ ਸਕ੍ਰੀਨ ‘ਤੇ ਸਿਰਫ਼ ਮਿਸਡ ਕਾਲ ਹੀ ਦਿਖਾਈ ਦਿੰਦੀ ਹੈ।

ਭਾਜਪਾ ਆਗੂ ਦੇ ਭਰਾ ‘ਤੇ ਹੋਈ ਸੀ ਫਾਇਰਿੰਗ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੰਘੀ 4 ਜੂਨ ਨੂੰ ਪੰਚਕੂਲਾ ਦੇ ਸੈਕਟਰ-5 ਸਥਿਤ ਇੱਕ ਨਾਈਟ ਕਲੱਬ ਦੇ ਸੰਚਾਲਕ ਅਤੇ ਭਾਜਪਾ ਆਗੂ ਦੇ ਸਕੇ ਭਰਾ ਰਤਨ ਲੁਬਾਣਾ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਸੀ। ਇਸ ਜਾਨਲੇਵਾ ਹਮਲੇ ਦੀ ਪੂਰੀ ਜ਼ਿੰਮੇਵਾਰੀ ਖ਼ੁਦ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਗੋਲੀਬਾਰੀ ਦੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਗੈਂਗ ਵੱਲੋਂ ਭਾਜਪਾ ਆਗੂ ਨਰਿੰਦਰ ਲੁਬਾਣਾ ਨੂੰ ਫ਼ੋਨ ਕਰਕੇ ਬੜੀ ਬੇਸ਼ਰਮੀ ਨਾਲ ਪੁੱਛਿਆ ਗਿਆ ਸੀ ਕਿ ਉਸ ਦੇ ਭਰਾ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।

ਡੀਸੀਪੀ ਦਾ ਬਿਆਨ: ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੇ ਡੀਸੀਪੀ (DCP) ਕ੍ਰਾਈਮ ਅਮਰਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵੀ ਕਾਰੋਬਾਰੀਆਂ ਨੂੰ ਅਜਿਹੀਆਂ ਧਮਕੀ ਭਰੀਆਂ ਕਾਲਾਂ ਆਈਆਂ ਹਨ, ਉਨ੍ਹਾਂ ਸਾਰਿਆਂ ਨੂੰ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੀੜਤ ਕਾਰੋਬਾਰੀਆਂ ਦੇ ਫ਼ੋਨਾਂ ਵਿੱਚ ‘ਅਭੇਦ’ ਐਪ ਡਾਊਨਲੋਡ ਕਰਵਾਈ ਗਈ ਹੈ, ਤਾਂ ਜੋ ਅੱਗੇ ਤੋਂ ਕੋਈ ਵੀ ਅਣਚਾਹੀ ਜਾਂ ਸ਼ੱਕੀ ਕਾਲ ਉਨ੍ਹਾਂ ਤੱਕ ਨਾ ਪਹੁੰਚ ਸਕੇ। ਪੁਲਿਸ ਵਿਭਾਗ ਵੱਲੋਂ ਅਜਿਹੇ ਅਪਰਾਧਿਕ ਅਨਸਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਸਖ਼ਤ ਕਾਨੂੰਨੀ ਐਕਸ਼ਨ ਲਿਆ ਜਾ ਰਿਹਾ ਹੈ।

ਕਲੱਬ ਏਰੀਆ ‘ਚ ਵਧਾਈ ਗਈ ਸੁਰੱਖਿਆ

ਪੰਚਕੂਲਾ ਦੇ ਸੈਕਟਰ-5 ਵਿੱਚ ਸਥਿਤ ਨਾਈਟ ਕਲੱਬ ‘ਡਾ-ਬੋਡੇਗਾ’ ਦੇ ਸੰਚਾਲਕ ਰਤਨ ਲੁਬਾਣਾ ‘ਤੇ ਹੋਏ ਹਮਲੇ ਤੋਂ ਬਾਅਦ ਰੋਹਿਤ ਗੋਦਾਰਾ ਗੈਂਗ ਇਲਾਕੇ ਵਿੱਚ ਕਾਫ਼ੀ ਸਰਗਰਮ ਨਜ਼ਰ ਆ ਰਿਹਾ ਹੈ। ਇਸੇ ਕਾਰਨ ਪੰਚਕੂਲਾ ਦੇ ਬਾਕੀ ਵਪਾਰੀਆਂ ਨੂੰ ਵੀ ਲਗਾਤਾਰ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਹਨ। ਹਾਲਾਤ ਨੂੰ ਦੇਖਦੇ ਹੋਏ ਸੈਕਟਰ-5 ਦੇ ਕਲੱਬ ਵਾਲੇ ਇਲਾਕੇ ਨੂੰ ਪੁਲਿਸ ਨੇ ‘ਹੌਟ ਪੁਆਇੰਟ’ ਐਲਾਨ ਦਿੱਤਾ ਹੈ, ਜਿੱਥੇ ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ੁਦ ਡੀਸੀਪੀ ਕ੍ਰਾਈਮ ਅਮਰਿੰਦਰ ਸਿੰਘ ਰਾਤ ਦੇ ਸਮੇਂ ਇਲਾਕੇ ਦਾ ਦੌਰਾ ਕਰ ਰਹੇ ਹਨ।

ਪੁਲਿਸ ਪ੍ਰਸ਼ਾਸਨ ਨੇ ਪੰਚਕੂਲਾ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਲੁਬਾਣਾ ਅਤੇ ਉਨ੍ਹਾਂ ਦੇ ਭਰਾ ਰਤਨ ਲੁਬਾਣਾ ਦੀ ਸੁਰੱਖਿਆ ਲਈ ਵਿਸ਼ੇਸ਼ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਫਾਇਰਿੰਗ ਅਤੇ ਉਸ ਤੋਂ ਬਾਅਦ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਦੋਵਾਂ ਭਰਾਵਾਂ ਨੂੰ 2-2 ਹਥਿਆਰਬੰਦ ਪੁਲਿਸ ਕਰਮਚਾਰੀ ਦਿੱਤੇ ਗਏ ਹਨ, ਜੋ 24 ਘੰਟੇ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਰਹਿਣਗੇ। ਦੱਸ ਦੇਈਏ ਕਿ ਗੋਲੀਬਾਰੀ ਦੌਰਾਨ ਰਤਨ ਲੁਬਾਣਾ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪਰ ਹੁਣ ਸਰਜਰੀ ਤੋਂ ਬਾਅਦ ਉਹ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਆਪਣੇ ਘਰ ਪਰਤ ਆਏ ਹਨ।

ਵਾਰਦਾਤ ਤੋਂ ਤੁਰੰਤ ਬਾਅਦ ਆਇਆ ਸੀ ਗੈਂਗਸਟਰ ਦਾ ਫ਼ੋਨ

ਰਤਨ ਲੁਬਾਣਾ ‘ਤੇ ਗੋਲੀਆਂ ਚੱਲਣ ਦੇ ਕੁਝ ਮਿੰਟਾਂ ਬਾਅਦ ਹੀ ਉਨ੍ਹਾਂ ਦੇ ਮੋਬਾਈਲ ਫ਼ੋਨ ‘ਤੇ ਇੱਕ ਕਾਲ ਆਈ, ਜਿਸ ਨੂੰ ਲੁਬਾਣਾ ਦੇ ਪਰਿਵਾਰਕ ਮੈਂਬਰਾਂ ਨੇ ਰਿਸੀਵ ਕੀਤਾ। ਫ਼ੋਨ ਕਰਨ ਵਾਲੇ ਨੇ ਖ਼ੁਦ ਨੂੰ ਨਾਮੀ ਗੈਂਗਸਟਰ ਰੋਹਿਤ ਗੋਦਾਰਾ ਦੱਸਿਆ ਅਤੇ ਸਿੱਧਾ ਸਵਾਲ ਕੀਤਾ, “ਇਸ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ?” ਜਦੋਂ ਪਰਿਵਾਰ ਨੇ ਕਿਹਾ ਕਿ ਸਾਨੂੰ ਅਜੇ ਇਸ ਬਾਰੇ ਕੋਈ ਪੂਰੀ ਜਾਣਕਾਰੀ ਨਹੀਂ ਹੈ, ਤਾਂ ਅੱਗੋਂ ਗੈਂਗਸਟਰ ਨੇ ਕਿਹਾ, “ਇਹ ਦੂਜੇ ਲੋਕਾਂ ਨੂੰ 3 ਕਰੋੜ ਰੁਪਏ ਵੰਡ ਰਿਹਾ ਹੈ, ਇਸ ਨੂੰ ਗੋਲੀ ਤਾਂ ਲੱਗਣੀ ਹੀ ਸੀ। ਇਹ ਅੱਜ ਨਹੀਂ ਤਾਂ ਕੱਲ੍ਹ ਜ਼ਰੂਰ ਮਰੇਗਾ।”

ਪਹਿਲਾਂ ਵੀ ਮੰਗੀ ਜਾ ਚੁੱਕੀ ਹੈ ਮੋਟੀ ਫਿਰੌਤੀ

ਰਤਨ ਲੁਬਾਣਾ ਸੈਕਟਰ-5 ਦੇ ਇੱਕ ਨਾਮੀ ਕਲੱਬ ਵਿੱਚ ਹਿੱਸੇਦਾਰ ਹਨ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੇ ਕਈ ਹੋਰ ਕਾਰੋਬਾਰ ਵੀ ਚੱਲ ਰਹੇ ਹਨ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਬਾਣਾ ਨੂੰ ਪਹਿਲਾਂ ਵੀ ਮੋਟੀ ਫਿਰੌਤੀ (ਰੰਗਦਾਰੀ) ਲਈ ਅਜਿਹੀਆਂ ਧਮਕੀ ਭਰੀਆਂ ਕਾਲਾਂ ਆ ਚੁੱਕੀਆਂ ਹਨ। ਹਾਲਾਂਕਿ, ਉਹ ਪੁਰਾਣੀ ਕਾਲ ਕਿਸ ਵੱਲੋਂ ਕੀਤੀ ਗਈ ਸੀ, ਕਿੰਨੀ ਰਕਮ ਦੀ ਮੰਗ ਕੀਤੀ ਗਈ ਸੀ ਅਤੇ ਉਸ ਸਮੇਂ ਪੁਲਿਸ ਨੇ ਕੀ ਕਾਰਵਾਈ ਕੀਤੀ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਖੁਲਾਸਾ ਨਹੀਂ ਹੋਇਆ ਹੈ। ਇਸ ਵੇਲੇ ਪਰਿਵਾਰ ਬੇਹੱਦ ਡਰ ਦੇ ਸਾਏ ਵਿੱਚ ਹੈ ਅਤੇ ਮੀਡੀਆ ਸਾਹਮਣੇ ਕੁਝ ਵੀ ਬੋਲਣ ਤੋਂ ਲਗਾਤਾਰ ਗੁਰੇਜ਼ ਕਰ ਰਿਹਾ ਹੈ।

Follow Us
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...