ਚੰਡੀਗੜ੍ਹ 'ਚ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਅੱਜ, ਮੁੱਖ ਮੰਤਰੀ ਭਗਵੰਤ ਮਾਨ ਰਹਿਣਗੇ ਮੌਜੂਦ | sanyukt-kisan-morcha-meeting-with-central-government-in-presence-of-cm-bhagwant-mann-know-full-detail-in-punjabi Punjabi news - TV9 Punjabi

ਚੰਡੀਗੜ੍ਹ ‘ਚ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਅੱਜ, ਮੁੱਖ ਮੰਤਰੀ ਭਗਵੰਤ ਮਾਨ ਰਹਿਣਗੇ ਮੌਜੂਦ

Updated On: 

08 Feb 2024 13:52 PM

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਾਜ਼ਰ ਰਹਿਣਗੇ ਅਤੇ ਕੇਂਦਰੀ ਵਫ਼ਦ ਨਾਲ ਇਹ ਮੀਟਿੰਗ ਕੀਤੀ ਜਾਵੇਗੀ।

ਚੰਡੀਗੜ੍ਹ ਚ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਅੱਜ, ਮੁੱਖ ਮੰਤਰੀ ਭਗਵੰਤ ਮਾਨ ਰਹਿਣਗੇ ਮੌਜੂਦ

ਸੰਕੇਤਕ ਤਸਵੀਰ

Follow Us On

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਪੰਜਾਬ ਦੇ ਕਿਸਾਨ ਮਜ਼ਦੂਰ ਮੋਰਚੇ ਨੂੰ 13 ਫਰਵਰੀ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਤੋਂ ਪਹਿਲਾਂ ਮਨਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਾਜ਼ਰ ਰਹਿਣਗੇ ਅਤੇ ਕੇਂਦਰੀ ਵਫ਼ਦ ਨਾਲ ਇਹ ਮੀਟਿੰਗ ਕੀਤੀ ਜਾਵੇਗੀ।

ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਅਤੇ ਹੋਰ ਉੱਚ ਅਧਿਕਾਰੀਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਸੰਪਰਕ ਕੀਤਾ ਸੀ। ਵਟਸਐਪ ਕਾਨਫਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦੱਸਿਆ ਕਿ ਉਹ ਕੇਂਦਰ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਯਤਨ ਕਰ ਰਹੇ ਹਨ। ਜਿਸ ਤੋਂ ਬਾਅਦ ਅੱਜ ਸ਼ਾਮ ਕੇਂਦਰੀ ਵਫ਼ਦ ਪੰਜਾਬ ਭਵਨ ਪਹੁੰਚੇਗਾ।

ਇਹ ਵੀ ਪੜ੍ਹੋ: ਲੁਧਿਆਣਾ ‘ਚ 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਲਿਆ ਵੱਡਾ ਫੈਸਲਾ

ਕਿਸਾਨਾਂ ਨੇ ਲਗਾਏ ਕੇਂਦਰ ‘ਤੇ ਇਲਜ਼ਾਮ

ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਦੋਸ਼ ਲਾਇਆ ਸੀ ਕਿ ਜਦੋਂ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਤਾਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਵਾਅਦਾ ਕੀਤਾ ਸੀ। ਡੱਲੇਵਾਲ ਨੇ ਕਿਹਾ ਕਿ ਕਾਰਪੋਰੇਟ ਸੈਕਟਰ ਦੇ ਦਬਾਅ ਕਾਰਨ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਹੁਣ ਇਸ ਨੂੰ ਲੈ ਕੇ ਤਿਆਰੀਆਂ ਕਰ ਰਹੇ ਹਨ।

ਇਹ ਅਧਿਕਾਰੀ ਰਹਿਣਗੇ ਮੌਜੂਦ

ਮੁੱਖ ਸਕੱਤਰ ਤੋਂ ਇਲਾਵਾ ਇਸ ਮੀਟਿੰਗ ‘ਚ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਹਿਕਾਰਤਾ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਪੇਂਡੂ ਵਿਕਾਸ ਵਿਭਾਗ, ਜਲ ਸਰੋਤ ਵਿਭਾਗ, ਗ੍ਰਹਿ ਅਤੇ ਨਿਆਂ ਵਿਭਾਗ, ਪੁਲਿਸ, ਟਰਾਂਸਪੋਰਟ, ਖੁਰਾਕ ਸਪਲਾਈ ਅਤੇ ਵਾਤਾਵਰਣ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਹੋਣਗੇ। ਇਸ ਤੋਂ ਇਲਾਵਾ ਸੀਨੀਅਰ ਕਿਸਾਨ ਆਗੂਆਂ ਦੇ ਵਫ਼ਦ ਨੂੰ ਹੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਕੇਂਦਰ ਅਤੇ ਰਾਜ ਸਰਕਾਰ ਦੀ ਕੋਸ਼ਿਸ਼ ਹੋਵੇਗੀ ਕਿ 13 ਮਾਰਚ ਦੇ ਫੈਸਲੇ ਨੂੰ ਮੁਲਤਵੀ ਕੀਤਾ ਜਾਵੇ।
Exit mobile version