ਯੂਟੀ ਚੰਡੀਗੜ੍ਹ ਦੀ ਵਾਤਾਵਰਣ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਮਦਦ ਦਾ ਵਧਾਇਆ ਹੱਥ

Updated On: 

14 Jul 2023 17:21 PM

ਲੋੜਵੰਦ ਲੋਕ ਮਦਦ ਲਈ ਸੀਡਬਲਿਊਟੀ ਅਤੇ ਇਸਦੇ ਵਲੰਟੀਅਰਾਂ ਨੂੰ ਸੰਪਰਕ ਕਰ ਸਕਦੇ ਹਨ। ਸੰਧੂ ਨੇ ਵਸਨੀਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮਾਨਸੂਨ ਸੀਜ਼ਨ ਹਾਲੇ ਖਤਮ ਨਹੀਂ ਹੋਇਆ ਹੈ, ਇਸ ਲਈ ਉਹ ਆਉਣ ਵਾਲੇ ਦਿਨਾਂ ਵਿੱਚ ਅਲਰਟ ਰਹਿਣ।

ਯੂਟੀ ਚੰਡੀਗੜ੍ਹ ਦੀ ਵਾਤਾਵਰਣ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਮਦਦ ਦਾ ਵਧਾਇਆ ਹੱਥ
Follow Us On

ਚੰਡੀਗੜ੍ਹ ਨਿਊਜ਼: ਹਾਲ ਹੀ ਵਿੱਚ ਹੋਏ ਰਿਕਾਰਡ ਤੋੜ ਮੀਂਹ ਨੇ ਚੰਡੀਗੜ੍ਹ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸ਼ਹਿਰ ਵਿੱਚ ਹੋਈ ਬੇਹਿਸਾਬ ਬਰਸਾਤ ਕਾਰਨ ਇੱਥੋਂ ਦੇ ਵਸਨੀਕਾਂ ਨੂੰ ਬਹੁਤ ਮੁਸੀਬਤਾਂ ਝੱਲਣੀਆਂ ਪਈਆਂ। ਉਨ੍ਹਾਂ ਨੁੂੰ ਘਰਾਂ ਵਿੱਚ ਪਾਣੀ ਦਾ ਭਰ ਜਾਣਾ, ਕਈ ਦਿਨ ਤੱਕ ਬਿਜਲੀ ਤੇ ਪਾਣੀ ਦੀ ਸਪਲਾਈ ਬੰਦ ਰਹਿਣਾ ਵਰਗੀਆਂ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ।

ਭਾਰੀ ਮੀਂਹ ਅਤੇ ਹੜ੍ਹ ਕਾਰਨ ਲੋਕਾਂ ਦਾ ਬਾਹਰੀ ਸੰਪਰਕ ਵੀ ਟੁੱਟ ਗਿਆ ਹੈ। ਜਿੱਥੇ ਇੱਕ ਪਾਸੇ ਨਗਰ ਨਿਗਮ (ਮਿਊਂਸਪਲ ਕੋਰਪੋਰੇਸ਼ਨ) ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਮੁਰੰਮਤ ਦਾ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਸੈਕਟਰ 19 ਸਥਿਤ ਪਰਿਆਵਰਨ ਭਵਨ ਵਿਖੇ ਯੂਟੀ ਦੀ ਸਥਾਈ ਕਮੇਟੀ ਦੇ ਚੇਅਰਪਰਸਨ ਸਤਨਾਮ ਸਿੰਘ ਸੰਧੂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਵਿੱਚ ਜੰਗਲਾਤ ਵਿਭਾਗ, ਵਾਤਾਵਰਣ ਵਿਭਾਗ, ਨਗਰ ਨਿਗਮ ਅਤੇ ਯੂਟੀ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿੰਗ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਚੰਡ੍ਹੀਗੜ੍ਹ ਵਾਸੀਆਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੇ ਸੰਧੂ

ਸਤਨਾਮ ਸਿੰਘ ਸੰਧੂ ਚੰਡੀਗੜ੍ਹ ਵੈਲਫੇਅਰ ਟਰੱਸਟ (ਐਨਜੀਓ) ਦੇ ਸੰਸਥਾਪਕ ਵੀ ਹਨ ਜੋ ਸ਼ਹਿਰ ਅਤੇ ਇਸ ਦੇ ਵਸਨੀਕਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੇ ਹਨ। ਮੀਟਿੰਗ ਵਿੱਚ ਅਰੁਲਰਾਜਨ ਪੀ (ਆਈ.ਐਫ.ਐਸ), ਮੈਂਬਰ ਸਕੱਤਰੇਤ; ਬ੍ਰਿਜ ਭੂਸ਼ਣ, ਵਿਗਿਆਨੀ ਵਾਤਾਵਰਣ ਵਿਭਾਗ; ਵਿਵੇਕ ਪਾਂਡੇ, ਵਾਤਾਵਰਣ ਵਿਭਾਗ ਦੇ ਵਿਗਿਆਨੀ; ਡਾ. ਰਜਿੰਦਰ ਸਿੰਘ, ਐਮਸੀ ਚੰਡੀਗੜ੍ਹ ਦੇ ਐਕਸਈਐਨ; ਗੁਰਮੀਤ ਸਿੰਘ, ਸਿਹਤ ਨਿਗਰਾਨ; ਡਾ. ਅਨੁਰਾਗ ਬਿਸ਼ਨੋਈ, ਐਮਸੀ ਚੰਡੀਗੜ੍ਹ ਦੇ ਐਕਸ.ਈ.ਐਨ ਨਰਿੰਦਰ ਪਾਲ ਸਿੰਘ, ਬਾਗਬਾਨੀ ਵਿਭਾਗ ਦੇ ਐਸ.ਡੀ.ਓ. ਯੂਟੀ ਦੇ ਇੰਜਨੀਅਰਿੰਗ ਵਿਭਾਗ ਦੇ ਜਿਗਨਾ ਕੇ ਸੰਘਾੜੀਆ ਅਤੇ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀਪੀਸੀਸੀ) ਤੋਂ ਵਿਵੇਕ ਪਾਂਡੇ ਸ਼ਾਮਲ ਸਨ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬਹਾਲ ਕਰਨਾ ਹੈ ਅਤੇ ਦੂਜੀ ਤਰਜੀਹ ਬਰਸਾਤ ਪ੍ਰਭਾਵਿਤ ਇਲਾਕਿਆਂ ਵਿੱਚ ਸੰਪਰਕ ਬਹਾਲ ਕਰਨਾ ਹੈ। ਸਤਨਾਮ ਸਿੰਘ ਸੰਧੂ, ਜੋ ਕਿ ਯੂਟੀ ਸਲਾਹਕਾਰ ਕੌਂਸਲ ਦੇ ਮੈਂਬਰ ਵੀ ਹਨ, ਨੇ ਹੋਰ ਅਧਿਕਾਰੀਆਂ ਦੇ ਨਾਲ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰੱਖ-ਰਖਾਅ ਦੇ ਕੰਮ ਦਾ ਨਿਰੀਖਣ ਕਰਨ ਲਈ ਕਈ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਸੰਧੂ ਨੇ ਕੀਤੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ

ਉਨ੍ਹਾਂ ਨੇ ਮਨੀਮਾਜਰਾ ਦੇ ਸ਼ਾਸਤਰੀ ਨਗਰ, ਪਿੰਡ ਕਿਸ਼ਨਗੜ੍ਹ ਅਤੇ ਸੁਖਨਾ ਝੀਲ ਰੈਗੂਲੇਟਰੀ ਡੈਮ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਸਨੀਕਾਂ ਨਾਲ ਗੱਲਬਾਤ ਕੀਤੀ। ਸਤਨਾਮ ਸਿੰਘ ਸੰਧੂ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਅਤੇ ਉਨ੍ਹਾਂ ਨੂੰ ਆਮ ਜੀਵਨ ਵਿੱਚ ਪਰਤਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ।

ਮਨੀਮਾਜਰਾ ਦੇ ਸ਼ਾਸਤਰੀ ਨਗਰ ਦੇ ਦੌਰੇ ਦੌਰਾਨ ਸੰਧੂ ਨੂੰ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਹ ਪੀਣ ਵਾਲੇ ਪਾਣੀ ਦੀ ਕਮੀ ਅਤੇ ਬਿਜਲੀ ਸਪਲਾਈ ਠੱਪ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸੰਧੂ ਨੇ ਇਲਾਕੇ ਵਿੱਚ ਭਰੇ ਪਾਣੀ ਅਤੇ ਖੜੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਚਿੰਤਾ ਜਤਾਉਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ।

ਇਸੇ ਤਰ੍ਹਾਂ ਸਤਨਾਮ ਸਿੰਘ ਸੰਧੂ ਵੱਲੋਂ ਸੁਖਨਾ ਝੀਲ ਨਾਲ ਲੱਗਦੇ ਪਿੰਡ ਕਿਸ਼ਨਗੜ੍ਹ ਦਾ ਵੀ ਦੌਰਾ ਕੀਤਾ ਗਿਆ ਅਤੇ ਉੱਥੋਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਸੁਖਨਾ ਚੋਅ ਦੇ 2 ਪੁਲ ਟੁੱਟ ਜਾਣ ਕਾਰਨ ਇਹ ਇਲਾਕਾ ਕਾਫੀ ਨੁਕਸਾਨਿਆ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਕਮੀ ਆਈ ਹੈ ਅਤੇ ਬਿਜਲੀ ਸਪਲਾਈ ਵੀ ਬੰਦ ਹੈ। ਇਸਤੇ ਸੰਧੂ ਨੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਇਲਾਕਾ ਨਿਵਾਸੀਆਂ ਨੂੰ ਆਸ਼ਵਾਸਨ ਦਿੱਤਾ ਕਿ ਉਹਨਾਂ ਦੀਆਂ ਮੁਸ਼ਕਲਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇਗਾ।

ਸੰਧੂ ਨੇ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ

ਸੰਧੂ ਨੇ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਹਦਾਇਤ ਕਰਦਿਆਂ ਇਹ ਵੀ ਸੁਝਾਅ ਦਿੱਤਾ ਕਿ ਸੁਖਨਾ ਚੋਅ ਵਿੱਚ ਪਾਣੀ ਨੂੰ ਤੁਰੰਤ ਛੱਡਣ ਦੀ ਬਜਾਏ ਇਸਨੂੰ ਹੌਲੀ-ਹੌਲੀ ਛੱਡਿਆ ਜਾਵੇ। ਯੂਟੀ ਚੰਡੀਗੜ੍ਹ ਦੀ ਵਾਤਾਵਰਣ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਇਹਨਾਂ ਇਲਾਕਿਆਂ ਮੌਜੂਦਾ ਸਥਿਤੀ ਅਤੇ ਮੀਂਹ ਕਾਰਨ ਹੋਏ ਨੁਕਸਾਨ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ, ਤਿੰਨ ਦਿਨਾਂ ਤੋਂ ਭਾਰੀ ਮੀਂਹ ਕਾਰਨ ਸਥਿਤੀ ਚਿੰਤਾਜਨਕ ਸੀ। ਅਤੇ ਲੋਕਾਂ ਨੂੰ, ਖ਼ਾਸਕਰ ਸ਼ਹਿਰ ਦੇ ਪੈਰੀਫਿਰਲ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਜੋ ਭਾਰੀ ਨੁਕਸਾਨ ਝੱਲਣਾ ਪਿਆ ਹੈ, ਉਹ ਪਰੇਸ਼ਾਨ ਕਰਨ ਵਾਲਾ ਹੈ।

ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ, ਚੰਡੀਗੜ੍ਹ ਵੈਲਫੇਅਰ ਟਰੱਸਟ (CWT) ਚੰਡੀਗੜ੍ਹ ਸ਼ਹਿਰ ਦੇ ਵਸਨੀਕਾਂ ਖਾਸ ਕਰਕੇ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਆਰਥਿਕ ਤੌਰ ‘ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹਾਲ ਹੀ ਵਿੱਚ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ ਜਿਸ ਨੇ ਸ਼ਹਿਰ ਵਿੱਚ ਲੋਕਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਚੰਡੀਗੜ੍ਹ ਵੈਲਫੇਅਰ ਟਰੱਸਟ ਭੋਜਨ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਚੀਜ਼ਾਂ ਦੇ ਰੂਪ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਤਤਪਰ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ