ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਰੀ ਹੰਗਾਮਾ: ਚੰਡੀਗੜ੍ਹ ‘ਚ ਬੈਰੀਕੇਡ ਲਗਾ ਕੇ ਭਾਜਪਾ ਆਗੂਆਂ ਨੂੰ ਰੋਕਿਆ ਗਿਆ, ਵੱਡੀ ਲੀਡਰਸ਼ਿਪ ਹਿਰਾਸਤ ‘ਚ

Updated On: 

02 Dec 2024 16:49 PM

Shaheed Bhagat Singh Statue Dispute: ਸ਼ੁੱਕਰਵਾਰ ਨੂੰ ਭਾਜਪਾ ਨੇ ਪੰਜਾਬ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦਾ ਅਲਟੀਮੇਟਮ ਦਿੱਤਾ ਸੀ। ਬੁੱਤ ਨੂੰ ਛੇ ਮਹੀਨਿਆਂ ਤੋਂ ਪਰਦੇ ਨਾਲ ਢੱਕਿਆ ਹੋਇਆ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇਕਰ ਸੋਮਵਾਰ ਸਵੇਰ ਤੱਕ ਮੂਰਤੀ ਤੋਂ ਪਰਦਾ ਨਾ ਹਟਾਇਆ ਗਿਆ ਤਾਂ ਉਹ ਖੁਦ ਨੌਜਵਾਨਾਂ ਨਾਲ ਮਿਲ ਕੇ ਇਸ ਦਾ ਉਦਘਾਟਨ ਕਰਨਗੇ।

ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਰੀ ਹੰਗਾਮਾ: ਚੰਡੀਗੜ੍ਹ ਚ ਬੈਰੀਕੇਡ ਲਗਾ ਕੇ ਭਾਜਪਾ ਆਗੂਆਂ ਨੂੰ ਰੋਕਿਆ ਗਿਆ, ਵੱਡੀ ਲੀਡਰਸ਼ਿਪ ਹਿਰਾਸਤ ਚ

ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਹੰਗਾਮਾ

Follow Us On

ਚੰਡੀਗੜ੍ਹ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ‘ਤੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਅੱਜ ਭਾਜਪਾ ਵੱਲੋਂ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਜਦੋਂ ਪੰਜਾਬ ਭਾਜਪਾ ਆਗੂ ਚੰਡੀਗੜ੍ਹ ਪੁੱਜੇ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਅਤੇ ਮੌਕੇ ਤੇ ਜੰਮ ਕੇ ਹੰਗਾਮਾ ਹੋਇਆ। ਜਿਸ ਤੋਂ ਬਾਅਦ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ਤੇ ਲੱਗੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ। ਭਾਜਪਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ 72 ਘੰਟਿਆਂ ਅੰਦਰ ਬੁੱਤ ਦਾ ਉਦਘਾਟਨ ਕਰਨ ਦਾ ਅਲਟੀਮੇਟਮ ਦਿੱਤਾ ਸੀ। ਜੋ ਕਿ ਕੱਲ੍ਹ (1 ਦਸੰਬਰ) ਨੂੰ ਪੂਰਾ ਹੋ ਗਿਆ। ਅੱਜ ਭਾਜਪਾ ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ਤੇ ਜਾ ਕੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ ਸੀ।

ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਇਸ ਬੁੱਤ ਦਾ ਉਦਘਾਟਨ ਕਰਨ ਦਾ ਐਲਾਨ ਕਰ ਦਿੱਤਾ ਹੈ। ਡੀਸੀ ਮੋਹਾਲੀ ਆਸ਼ਿਕਾ ਜੈਨ ਨੇ ਦੱਸਿਆ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 4 ਤਾਰੀਕ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਬਾਹਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਪ੍ਰਤਿਮਾ ਦੀ ਘੁੰਡ ਚੁਕਾਈ ਕਰਨਗੇ।

10 ਸਾਲ ਤੱਕ ਨਾਮ ਦਾ ਵਿਰੋਧ ਕਰਦੀ ਰਹੀ ਭਾਜਪਾ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਸੀ ਕਿ ਭਾਜਪਾ ਦਸ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਪੰਜਾਬ ਵਿੱਚ ਸੱਤਾ ਵਿੱਚ ਰਹੀ ਹੈ। ਪਰ ਉਹ ਭਾਜਪਾ ਵਾਲਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਸ ਸਮੇਂ ਉਹ ਹੰਗਾਮਾ ਕਰਦੇ ਰਹੇ ਕਿ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਨਾ ਰੱਖਿਆ ਜਾਵੇ। ਹਰਿਆਣਾ ਦੇ ਭਾਜਪਾ ਆਗੂ ਮੰਗਲ ਸੇਨ ਦੇ ਨਾਂ ‘ਤੇ ਏਅਰਪੋਰਟ ਦਾ ਨਾਂ ਰੱਖਣਾ ਚਾਹੁੰਦੇ ਸਨ।

ਹੁਣ ਸੀ.ਐਮ.ਭਗਵੰਤ ਮਾਨ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਥੇ ਭਗਤ ਸਿੰਘ ਦਾ ਬੁੱਤ ਵੀ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇਸ ਦਾ ਉਦਘਾਟਨ ਕਰਨਾ ਹੈ। ਹੁਣ ਭਾਜਪਾ ਉਸ ਬੁੱਤ ਨੂੰ ਲੈ ਕੇ ਡਰਾਮਾ ਕਰ ਰਹੀ ਹੈ। ਭਾਜਪਾ ਵਾਲਿਆਂ ਨੇ ਭਗਤ ਸਿੰਘ ਤੋਂ ਹਮੇਸ਼ਾ ਨਫ਼ਰਤ ਕੀਤੀ ਹੈ। ਪੰਜਾਬ ਦੇ ਲੋਕ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ‘ਆਪ’ ਦੇ ਬੁਲਾਰੇ ਨੀਲ ਗਰਗ ਦਾ ਕਹਿਣਾ ਹੈ ਕਿ ਇਕ ਤੋਂ ਬਾਅਦ ਇਕ ਚੋਣ ਜ਼ਾਬਤਾ ਲਾਗੂ ਕੀਤਾ ਗਿਆ। ਜਿਸ ਤੋਂ ਬਾਅਦ ਇਹ ਕੰਮ ਅਟਕ ਗਿਆ।

35 ਫੁੱਟ ਉੱਚਾ ਹੈ ਬੁੱਤ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦੇ ਜਨਮ ਦਿਨ ‘ਤੇ ਲਗਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ 28 ਸਤੰਬਰ ਨੂੰ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਾ ਸੀ, ਪਰ ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਇਹ ਕੰਮ ਅਧੂਰਾ ਰਹਿ ਗਿਆ।