ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗਵਰਨਰ ਨੂੰ ਮਿਲੇਗਾ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

Updated On: 

29 Jul 2023 07:49 AM

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ 11 ਵਜੇ ਮੁਲਾਕਾਤ ਕਰੇਗਾ। ਸੂਬੇ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗਵਰਨਰ ਨੂੰ ਮਿਲੇਗਾ, ਕਈ ਮੁੱਦਿਆਂ ਤੇ ਹੋਵੇਗੀ ਚਰਚਾ
Follow Us On

ਚੰਡੀਗੜ੍ਹ ਨਿਊਜ਼। ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਰਾਂ ਦੇ ਨਾਲ ਮੁਲਾਕਾਤ ਕਰੇਗਾ। ਇਹ ਮੁਲਾਕਾਤ ਕਰੀਬ 11 ਵਜੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵਫ਼ਦ ਪੰਜਾਬ ਵਿੱਚ ਅਏ ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਮੁਲਾਕਾਤ ਕਰੇਗਾ। ਇਸ ਦੌਰਾਨ ਸਿੱਖ ਕੌਮ ਦੇ ਮਸਲੇ ਵੀ ਚੁੱਕੇ ਜਾਣਗੇ।

6 ਮੈਂਬਰੀ ਵਫ਼ਦ ਕਰੇਗਾ ਮੁਲਾਕਾਤ

ਦੱਸ ਦਈਏ ਕਿ ਸੀਨੀਅਰ ਅਕਾਲੀ ਦਲ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Professor Prem Singh Chandumajra) ਦੀ ਅਗਵਾਈ ਵਿੱਚ 6 ਮੈਂਬਰੀ ਵਫ਼ਦ ਅੱਜ ਮੁਲਾਕਾਤ ਕਰੇਗਾ। ਇਸ ਮੁਲਾਕਾਤ ਲਈ 11 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਅਕਾਲੀ ਦਲ ਦਾ ਵਫ਼ਦ ਸਿੱਖਾਂ ਦੇ ਮਸਲੇ ਵੀ ਚੁੱਕੇਗਾ।

ਬੀਜੇਪੀ ਦੇ ਵਫ਼ਦ ਨੇ ਵੀ ਕੀਤੀ ਸੀ ਮੁਲਾਕਾਤ

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਹੋਰਾਂ ਨੇ ਬੀਜੇਪੀ ਵਫ਼ਦ ਦੇ ਨਾਲ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਬੀਜੇਪੀ ਦਾ ਕਹਿਣਾਂ ਸੀ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਇਸ ਲਈ ਸਰਕਾਰ ਦੀ ਜਵਾਬ ਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕਰਦੇ ਹੋਇਆ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਤਲਬ ਕੀਤਾ ਜਾਵੇ।

ਇਸ ਦੌਰਾਨ ਸੁਨੀਲ ਕੁਮਾਰ ਜਾਖੜ ਨੇ ਸੂਬਾ ਸਰਕਾਰ (Punjab Government) ਨੂੰ ਸਲਾਹ ਦਿੱਤੀ ਸੀ ਕਿ ਹੜ੍ਹਾਂ ਦੀ ਸਥਿਤ ਅਤੇ ਸੂਬੇ ਦੇ ਮਾੜੇ ਹਲਾਤਾਂ ਸੰਬੰਧੀ ਸੀਐੱਮ ਮਾਨ ਨੂੰ ਕੇਂਦਰ ਸਰਕਾਰ ਨੂੰ ਚਿੱਠੀ ਲਿਖਣੀ ਚਾਹਿਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version