SAD ਨੇ ਜਾਰੀ ਕੀਤੀ 15 ਜਿਲ੍ਹਾ ਪ੍ਰਧਾਨਾਂ ਦੀ ਲਿਸਟ, ਚੋਣਾਂ ਤੋਂ ਪਹਿਲਾਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਕਵਾਇਦ

Published: 

30 Aug 2023 17:35 PM

SAD List Released: ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾ, ਉੱਪ ਚੋਣਾ ਅਤੇ ਵਿਧਾਨਸਭਾ ਚੋਣਾਂ ਵਿੱਚ ਲਗਾਤਾਰ ਹਾਰ ਦਾ ਹੀ ਮੁੰਹ ਵੇਖਣਾ ਪਿਆ ਹੈ। ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਦੋਵੇਂ ਪਾਰਟੀਆਂ ਜਿੱਤ ਦਾ ਮੁੰਹ ਵੇਖਣ ਨੂੰ ਤਰਸ ਗਈਆਂ ਹਨ। ਦੋਵਾਂ ਦੇ ਗਠਜੋੜ ਦੀਆਂ ਖ਼ਬਰਾਂ ਮੀਡੀਆਂ ਦੀਆਂ ਸੁਰੱਖੀਆਂ ਬਣੀਆਂ ਸਨ, ਪਰ ਬਾਅਦ ਵਿੱਚ ਸੀਟਾਂ ਦੀ ਵੰਡ ਤੇ ਸਹਿਮਤੀ ਨਹੀਂ ਬਣ ਸਕੀ।

SAD ਨੇ ਜਾਰੀ ਕੀਤੀ 15 ਜਿਲ੍ਹਾ ਪ੍ਰਧਾਨਾਂ ਦੀ ਲਿਸਟ, ਚੋਣਾਂ ਤੋਂ ਪਹਿਲਾਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਕਵਾਇਦ

Photo Credit: Twitter

Follow Us On

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਲੋਕ ਸਭਾ ਦੀਆਂ ਦੋ ਜ਼ਿਮਨੀ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਹੁਣ ਪੂਰੀ ਤਾਕਤ ਨਾਲ ਹਰ ਕਦਮ ਚੁੱਕ ਰਿਹਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕਵਾਇਦ ਵਿੱਚ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਚੀਮਾ ਨੇ ਸਾਂਝੀ ਕੀਤੀ ਸੂਚੀ
ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਕਸਰਤ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ, ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਵੀ ਇਸ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝਾ ਕੀਤਾ ਹੈ।

ਇਸ ਦੇ ਨਾਲ ਹੀ ਲਿਖਿਆ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ 15 ਜ਼ਿਲ੍ਹਿਆਂ ਦੇ ਮੁਖੀਆਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।