AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sikh Gurudwara Amendment Bill Pass: ਵਿਧਾਨ ਸਭਾ ‘ਚ ਸਿੱਖ ਗੁਰਦੁਆਰਾ ਸੋਧ ਬਿਲ-2023 ਪਾਸ, ਮੁੱਖ ਮੰਤਰੀ ਦੇ SGPC ‘ਤੇ ਤਿੱਖੇ ਨਿਸ਼ਾਨੇ

Vidhan Sabha Adjourned: ਪੰਜਾਬ ਵਿਧਾਨਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸਿੱਖ ਗੁਰਦੁਆਰਾ (ਸੋਧ) ਬਿਲ-2023, ਪੰਜਾਬ ਯੂਨੀਵਰਸਿਟੀ ਲਾਅ (ਸੋਧ) ਬਿਲ-2023 ਸਮੇਤ ਕਈ ਵੱਡੇ ਬਿਲ ਪਾਸ ਕਰ ਦਿੱਤੇ ਗਏ ਹਨ।

Sikh Gurudwara Amendment Bill Pass: ਵਿਧਾਨ ਸਭਾ 'ਚ ਸਿੱਖ ਗੁਰਦੁਆਰਾ ਸੋਧ ਬਿਲ-2023 ਪਾਸ, ਮੁੱਖ ਮੰਤਰੀ ਦੇ SGPC 'ਤੇ ਤਿੱਖੇ ਨਿਸ਼ਾਨੇ
kusum-chopra
| Updated On: 20 Jun 2023 19:36 PM IST
Share
ਪੰਜਾਬ ਨਿਊਜ। ਪੰਜਾਬ ਵਿਧਾਨ ਸਭਾ ਦਾ ਅੱਜ ਦੂਜਾ ਅਤੇ ਆਖਰੀ ਦਿਨ ਸੀ। ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਸਦਨ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ -2023 ਨੂੰ ਪੇਸ਼ ਕੀਤਾ, ਜਿਸ ਉੱਤੇ ਬਹਿਸ ਕਰਨ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਬਿਲ ਨੂੰ ਪਾਸ ਕਰ ਦਿੱਤਾ। ਹਾਲਾਂਕਿ, ਇਸ ਦੌਰਾਨ ਅਕਾਲੀ ਦਲ ਵਿਧਾਇਕ ਮਨਪ੍ਰੀਤ ਇਆਲੀ ਨੇ ਇਸ ਬਿਲ ਦਾ ਵਿਰੋਧ ਵੀ ਕੀਤਾ, ਪਰ ਜਿਆਦਾ ਵੋਟ ਹਾਂ ਪੱਖੀ ਹੋਣ ਕਰਕੇ ਸਪੀਕਰ ਨੇ ਬਿਲ ਨੂੰ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਜਾ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਗੁਰਬਾਣੀ ਸਾਰੇ ਵਿਸ਼ਵ ਵਿੱਚ ਸੁਣੀ ਜਾਵੇ ਤਾਂ ਵਿਰੋਧੀ ਕਹਿੰਦੇ ਨੇ ਕਿ ਪੰਥ ‘ਤੇ ਹਮਲਾ ਹੈ।

ਗੁਰਬਾਣੀ ‘ਤੇ ਕਿਸੇ ਇੱਕ ਚੈਨਲ ਦਾ ਹੱਕ ਨਹੀਂ-ਮਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਬਾਣੀ ਸਰਭਸਾਂਝੀ ਹੈ। ਇਸ ਉੱਤੇ ਕਿਸੇ ਇੱਕ ਚੈਨਲ ਦਾ ਹੱਕ ਨਹੀਂ ਹੈ। ਇਸ ਸਮੇਂ ਗੁਰਬਾਣੀ Free to Air ਨਹੀਂ ਹੈ। 21 ਜੁਲਾਈ ਨੂੰ ਪੀਟੀਸੀ ਦਾ ਕਾਂਟ੍ਰੈਕਟ ਖਤਮ ਹੋ ਰਿਹਾ ਹੈ। ਹੁਣ ਉਹ ਚਾਹੁੰਦੇ ਹਨ ਕਿ ਮੁੜ ਤੋਂ ਉਨ੍ਹਾਂ ਨੂੰ 12 ਸਾਲਾਂ ਲਈ ਗੁਰਬਾਣੀ ਪ੍ਰਸਾਰਣ ਤੇ ਅਧਿਕਾਰ ਮਿਲ ਜਾਣ। ਪਰ ਅਸੀਂ ਉਸ ਤੋਂ ਪਹਿਲਾਂ ਹੀ ਇਸ ਬਿਲ ਨੂੰ ਮਨਜੂਰੀ ਦੇ ਕੇ ਗੁਰਬਾਣੀ ਤੋਂ ਇਕ ਚੈਨਲ ਦਾ ਕਬਜਾ ਖਤਮ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਮੁੱਚੀ ਮਨੁੱਖਤਾ ਗੁਰਬਾਣੀ (Gurbani) ਕੀਰਤਨ ਸੁਣ ਸਕੇ ਅਤੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਬਿਨਾਂ ਕਿਸੇ ਅਦਾਇਗੀ ਦੇ ਦੇਖ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਜਾਉਂਦੇ ਵੇਖ ਕੇ ਹੁਣ ਪੀਟੀਸੀ ਸਿਮਰਨ ਨਾਂ ਦਾ ਇੱਕ ਨਵਾਂ ਚੈਨਲ ਬਣਾਇਆ ਗਿਆ ਹੈ ਅਤੇ ਇਸਨੂੰ ਐਸਜੀਪੀਸੀ ਨੂੰ ਦੇਣ ਲੱਗੇ ਹਨ ਤਾਂ ਤੋਂ ਇਹ ਵਿਖਾਇਆ ਜਾ ਸਕੇ ਕਿ ਐਸਜੀਪੀਸੀ ਆਪਣਾ ਚੈਨਲ ਖੋਲ੍ਹ ਰਿਹਾ ਹੈ। ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕਿਸੇ ਵੀ ਤਰ੍ਹਾਂ ਪਵਿੱਤਰ ਗੁਰਬਾਣੀ ਦਾ ਵਪਾਰੀਕਰਨ ਨਹੀਂ ਹੋਵੇਗਾ। ਇਸ ਐਕਟ ਦਾ ਸਿਰਲੇਖ ਸਿੱਖ ਗੁਰਦੁਆਰਾ (ਸੋਧ) ਐਕਟ-2023 ਹੋਵੇਗਾ, ਜੋ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਤ ਹੋਣ ਦੀ ਮਿਤੀ ਤੋਂ ਲਾਗੂ ਹੋਵੇਗਾ।

11 ਸਾਲ ਤੋਂ ਨਹੀਂ ਹੋਈ ਐੱਸਜੀਪੀਸੀ ਦੀ ਚੋਣ-CM

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੀ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੇ ਇਹ ਜਵਾਬ ਦੇਣ ਕਿ 11 ਸਾਲ ਤੋਂ ਐੱਸਜੀਪੀਸੀ ਦੀਆਂ ਚੋਣਾਂ ਕਿਉਂ ਨਹੀਂ ਹੋਈਆਂ। ਜਦਕਿ ਨਿਯਮ ਇਹ ਹੈ ਕਿ ਜੇਕਰ ਕਿਸੇ ਸੰਸਥਾ ਦੀਆਂ ਪੰਜ ਸਾਲ ਤੱਕ ਚੋਣਾਂ ਨਹੀਂ ਹੁੰਦੀਆਂ ਤਾਂ ਉਹ ਗੈਰ-ਲੋਕਤੰਤਰੀ ਮੰਨੀ ਜਾਂਦੀ ਹੈ। ਮਾਨ ਇੱਕ ਹੋਰ ਮਹੱਤਵਪੂਰਨ ਗੱਲ ਕਰਦਿਆਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐੱਸਜੀਪੀਸੀ ਨੂੰ ਹੁਕਮ ਜਾਰੀ ਕੀਤੇ ਸਨ ਕਿ ਉਹ ਆਪਣਾ ਚੈਨਲ ਬਣਾਉਣ, ਜਿਸ ਵਿੱਚ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇ। ਉਨਾਂ ਨੇ ਬਾਦਲਾਂ ਤੇ ਵੀ ਤਿੱਖਾ ਹਮਲਾ ਕੀਤਾ।

ਧਾਮੀ ਨੇ ਪਤਾ ਨਹੀਂ ਕਿੱਥੋਂ ਕੀਤੀ ਹੈ ਵਕਾਲਤ-CM

ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਸੈਂਟਰਲ ਨਹੀਂ ਸਟੇਟ ਐਕਟ ਹੈ। ਧਾਮੀ ਸਾਬ੍ਹ ਨੇ ਪਤਾ ਨਹੀਂ ਕਿੱਥੋਂ ਵਕਾਲਤ ਕੀਤੀ ਹੈ ਕਿ ਉਹ ਇਹ ਗੱਲ ਨਹੀਂ ਜਾਣਦੇ ਹਨ ਕਿ ਇਹ ਐਕਟ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਸਿੱਧਾ ਪ੍ਰਸਾਰਣ (ਆਡੀਓ ਜਾਂ ਆਡੀਓ ਅਤੇ ਵੀਡੀਓ) ਸਾਰੇ ਮੀਡੀਆ ਹਾਊਸਾਂ ‘ਤੇ ਕਰਨ ਦੀ ਗੱਲ ਕਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਵਿੱਚ ਇਹ ਵੀ ਵਿਵਸਥਾ ਹੋਵੇਗੀ ਕਿ ਟੈਲੀਕਾਸਟ ਦੌਰਾਨ ਕਿਸੇ ਵੀ ਕੀਮਤ ‘ਤੇ ਇਸ਼ਤਿਹਾਰ ਨਹੀਂ ਚੱਲ਼ਣਗੇ। ਮਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ-1925 ਰਾਹੀਂ ਬਣਾਈ ਗਈ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦੇ ਪ੍ਰਚਾਰ ਦਾ ਕੰਮ ਸੌਂਪਿਆ ਗਿਆ ਸੀ ਪਰ ਇਸ ਨੇ ਆਪਣੇ ਆਪ ਨੂੰ ਇੱਕ ਪਰਿਵਾਰ ਦੀ ਕਠਪੁਤਲੀ ਬਣਾ ਕੇ ਆਪਣੇ ਫਰਜ਼ ਤੋਂ ਅਣਗਹਿਲੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਣ ਕਰਨ ਤੋਂ ਨਹੀਂ ਰੋਕ ਰਹੇ ਹਨ, ਸਗੋਂ ਉਹ ਤਾਂ ਇਹ ਚਾਹੁੰਦੇ ਹਨ ਕਿ ਪਵਿੱਤਰ ਗੁਰਬਾਣੀ ਨੂੰ ਸਰਵਣ ਕਰਨ ਦਾ ਮੌਕਾ ਹਰ ਆਮ ਅਤੇ ਖਾਸ ਆਦਮੀ ਨੂੰ ਮਿਲ ਸਕੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...