AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਮਾਜਿਕ ਨਿਆਂ ਵਿਭਾਗ ਵੱਲੋਂ ਜਾਅਲੀ ਐਸਸੀ ਸਰਟੀਫਿਕੇਟ ਸਬੰਧੀ 93 ਸ਼ਕਾਇਤਾਂ ਦੇ 15 ਦਿਨਾਂ ਅੰਦਰ ਨਿਬੇੜੇ: ਚੀਮਾ

ਚੀਮਾ ਨੇ ਵਿਭਾਗ ਨੂੰ ਜਾਤੀ ਆਧਾਰਤ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰਾਂ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਸਮਾਜਿਕ ਨਿਆਂ ਵਿਭਾਗ ਵੱਲੋਂ ਜਾਅਲੀ ਐਸਸੀ ਸਰਟੀਫਿਕੇਟ ਸਬੰਧੀ 93 ਸ਼ਕਾਇਤਾਂ ਦੇ 15 ਦਿਨਾਂ ਅੰਦਰ ਨਿਬੇੜੇ: ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
kusum-chopra
| Updated On: 13 Jun 2023 22:14 PM IST
Share
ਚੰਡੀਗੜ੍ਹ ਨਿਊਜ਼। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ 93 ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਲਈ ਕਿਹਾ ਹੈ। ਇਥੇ ਪੰਜਾਬ ਭਵਨ ਵਿਖੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਆਗੂਆਂ ਵੱਲੋਂ ਇਸ ਸਬੰਧੀ ਹੋਰ ਮਾਮਲਿਆਂ ਦੀ ਸੌਂਪੀ ਗਈ ਸੂਚੀ ਬਾਰੇ ਵੀ ਸਮਾਜਿਕ ਨਿਆਂ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਮਾਮਲੇ ਅਦਾਲਤ ਵਿੱਚ ਹਨ ਉਨ੍ਹਾਂ ਬਾਰੇ ਵਿਭਾਗ ਐਡਵੋਕੇਟ ਜਨਰਲ ਦੇ ਦਫਤਰ ਨਾਲ ਤਾਲਮੇਲ ਕਰਕੇ ਠੋਸ ਕਾਰਵਾਈ ਨੂੰ ਯਕੀਨੀ ਬਣਾਵੇ।

ਜਾਅਲੀ ਸਰਟੀਫਿਕੇਟਾਂ ਰਾਹੀਂ ਨੌਕਰੀਆਂ ‘ਚ ਰਾਖਵਾਂਕਰਨ ਹਾਸਲ ਕਰਨ ‘ਤੇ ਰੋਕ

ਜਾਅਲੀ ਸਰਟੀਫਿਕੇਟਾਂ ਰਾਹੀਂ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਹਾਸਲ ਕਰਨ ਦੀ ਪ੍ਰਥਾ ‘ਤੇ ਮੁਕੰਮਲ ਰੋਕ ਲਾਉਣ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਕਿਹਾ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਕਿ ਰਾਖਵੇਂਕਰਨ ਦੇ ਦਾਅਵੇ ਨਾਲ ਸਬੰਧਤ ਦਸਤਾਵੇਜ਼ ਦੀ ਸਬੰਧਤ ਵਿਅਕਤੀ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਡੁਘਾਈ ਨਾਲ ਜਾਂਚ ਕੀਤੀ ਜਾਵੇ। ਮੀਟਿੰਗ ਦੌਰਾਨ ‘ਰਾਖਵਾਂਕਰਨ ਚੋਰ ਫੜ੍ਹੋ ਮੋਰਚਾ’ ਦੇ ਨੁਮਾਇੰਦਿਆਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਲੈਣ ਦੇ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਟਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਕੁੱਲ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, 26 ਕੇਸਾਂ ਦੀ ਸੁਣਵਾਈ ਕਰ ਕੇ ਅੱਗੇ ਪੜਤਾਲ ਕਮੇਟੀ ਨੂੰ ਭੇਜੇ ਗਏ ਜਿੰਨਾਂ ਵਿੱਚੋਂ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਪ੍ਰੀਤ ਸਿੰਘ ਨੇ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਬਾਕੀ ਰਹਿੰਦੇ 67 ਕੇਸਾਂ ਦੀ ਵੀ ਜਲਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਸਾਰੇ ਮਾਮਲੇ ਇੱਕ ਮਹੀਨੇ ਵਿੱਚ ਹੱਲ ਕਰ ਲਏ ਜਾਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...