Chandigarh Flood Gate Open: ਚੰਡੀਗੜ੍ਹ ‘ਚ ਖੁੱਲ੍ਹੇ ਸੁਖਨਾ ਫਲੱਡ ਗੇਟ, ਕੁਝ ਇਲਾਕਿਆਂ ‘ਚ ਪਾਣੀ ਦਾ ਭਾਰੀ ਦਬਾਅ, ਐਡਵਾਈਜ਼ਰੀ ਜਾਰੀ

Updated On: 

14 Jul 2023 09:55 AM

Sukhna Lake Flood Gate Open: ਸੁਖਨਾ ਵਿੱਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਜਿਸ ਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Chandigarh Flood Gate Open: ਚੰਡੀਗੜ੍ਹ ਚ ਖੁੱਲ੍ਹੇ ਸੁਖਨਾ ਫਲੱਡ ਗੇਟ, ਕੁਝ ਇਲਾਕਿਆਂ ਚ ਪਾਣੀ ਦਾ ਭਾਰੀ ਦਬਾਅ, ਐਡਵਾਈਜ਼ਰੀ ਜਾਰੀ
Follow Us On

ਚੰਡੀਗੜ੍ਹ ਨਿਊਜ਼। ਪਹਾੜ੍ਹਾਂ ਵਿੱਚ ਹੋਈ ਬਾਰੀ ਬਾਰਿਸ਼ ਦਾ ਅਸਰ ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਮੀਂਹ ਕਾਰਨ ਹੇਠਲੇ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਦੱਸ ਦਈਏ ਕਿ ਚੰਡੀਗੜ੍ਹ ਦੀ ਸੁਖਨਾ ਵਿੱਚ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਜਿਸ ਕਾਰਨ ਸੁਖਨਾ ਦੇਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਨ੍ਹਾਂ ਵਿੱਚੋਂ ਸੁਖਨਾ ਦਾ ਪਾਣੀ ਨਿਕਲਦਾ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਇਸ ਸਥਿਤੀ ਨੂੰ ਵੇਖਦੇ ਹੋਈਆਂ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ। ਚੰਡੀਗੜ੍ਹ ਪੁਲਿਸ ਨੇ ਪਿੰਡ ਕਿਸ਼ਨਗੜ੍ਹ ਵਿੱਚ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਸੁਖਨਾ ਚੋਅ ‘ਤੇ ਓਵਰ ਬ੍ਰਿਜ ਨੇੜੇ ਨਾਕਾਬੰਦੀ ਕਰ ਦਿੱਤੀ ਹੈ। ਜਦੋਂ ਤੱਕ ਇਸ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਸੜਕ ਬੰਦ ਰਹੇਗੀ।

ਪਾਣੀ ਦੀ ਸਪਲਾਈ ਜਲਦ ਸ਼ੁਰੂ ਹੋਵੇਗੀ

ਸੁਖਨਾ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਮੁੜ ਤੋਂ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਕਾਰਨ ਬਾਪੂਧਾਮ ਤੋਂ ਮਨੀਮਾਜਰਾ ਨੂੰ ਜਾਂਦੇ ਰਸਤੇ ‘ਤੇ ਪਾਣੀ ਦਾ ਪੱਧਰ ਵਧਣ ਕਾਰਨ ਪੁਲ ਟੁੱਟ ਗਿਆ ਹੈ। ਪੁਲ ਦੇ ਨਾਲ ਹੀ ਮਨੀਮਾਜਰਾ ਨੂੰ ਜਾਣ ਵਾਲੀ ਕਜੌਲੀ ਦੀ ਵਾਟਰ ਲਾਈਨ ਵੀ ਟੁੱਟ ਗਈ ਹੈ। ਇਸ ਨੂੰ ਨਗਰ ਨਿਗਮ ਚੰਡੀਗੜ੍ਹ ਨੇ ਠੀਕ ਕਰ ਦਿੱਤਾ ਹੈ। ਹੁਣ ਜਲਦੀ ਹੀ ਮਨੀਮਾਜਰਾ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ