ਸੁਨੀਲ ਜਾਖੜ ਨੇ ਸੰਭਾਲਿਆ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਕਾਰਜਭਾਰ, ਨਹੀਂ ਪਹੁੰਚੇ ਅਸ਼ਵਨੀ ਸ਼ਰਮਾ, ਕੈਪਟਨ ਅਤੇ ਮਨਪ੍ਰੀਤ ਬਾਦਲ
Suni

ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ, ਲਾਅ ਭਵਨ ਵਿੱਚ ਹੋਇਆ। ਇਸ ਸਮਾਰੋਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਹੈ। ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ (Punjab BJP) ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਡੂੰਘੀ ਸੋਚ ਹੇਠ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹ ਲਵੇਗੀ।
— BJP PUNJAB (@BJP4Punjab) July 11, 2023ਇਹ ਵੀ ਪੜ੍ਹੋ
ਸੂਬਾ ਪ੍ਰਧਾਨ ਬਣਦਿਆਂ ਹੀ ਬਦਲੀ ਸੋਸ਼ਲ ਮੀਡੀਆ ਦੀ ਪ੍ਰੋਫਾਈਲ ਫੋਟੋ
ਪੰਜਾਬ ਬੀਜੇਪੀ ਦੇ ਪ੍ਰਧਾਨ ਦਾ ਚਾਰਜ ਲੈਂਦਿਆ ਹੀ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਪਿਕਚਰ ਵੀ ਬਦਲ ਲਈ ਹੈ। ਉਨ੍ਹਾਂ ਦੇ ਸਾਰੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਤੇ ਪੰਜਾਬ ਬੀਜੇਪੀ ਪ੍ਰਧਾਨ ਲਿੱਖਿਆ ਹੋਇਆ ਨਜ਼ਰ ਆ ਰਿਹਾ ਹੈ।