ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ
ਸੁਨੀਲ ਜਾਖੜ (Sunil Jakhar) ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ, ਲਾਅ ਭਵਨ ਵਿੱਚ ਹੋਇਆ। ਇਸ ਸਮਾਰੋਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਹੈ। ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ
ਪੰਜਾਬ ਭਾਜਪਾ (Punjab BJP) ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਡੂੰਘੀ ਸੋਚ ਹੇਠ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹ ਲਵੇਗੀ।
ਸੂਬਾ ਪ੍ਰਧਾਨ ਬਣਦਿਆਂ ਹੀ ਬਦਲੀ ਸੋਸ਼ਲ ਮੀਡੀਆ ਦੀ ਪ੍ਰੋਫਾਈਲ ਫੋਟੋ
ਪੰਜਾਬ ਬੀਜੇਪੀ ਦੇ ਪ੍ਰਧਾਨ ਦਾ ਚਾਰਜ ਲੈਂਦਿਆ ਹੀ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਪਿਕਚਰ ਵੀ ਬਦਲ ਲਈ ਹੈ। ਉਨ੍ਹਾਂ ਦੇ ਸਾਰੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਤੇ
ਪੰਜਾਬ ਬੀਜੇਪੀ ਪ੍ਰਧਾਨ ਲਿੱਖਿਆ ਹੋਇਆ ਨਜ਼ਰ ਆ ਰਿਹਾ ਹੈ।
ਆਪਣੇ ਦਮ ਤੇ ਲੋਕ ਸਭਾ ਚੋਣਾਂ ਲੜੇਗੀ ਭਾਜਪਾ – ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਪੁਰਾਣੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜਾਖੜ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ। ਭਾਜਪਾ ਹੁਣ ਅਕਾਲੀ ਦਲ ਨਾਲ ਛੋਟੇ ਭਰਾ ਦੀ ਭੂਮਿਕਾ ਨਹੀਂ ਨਿਭਾਏਗੀ, ਸਗੋਂ ਉਸ ਦਾ ਮੁਕਾਬਲਾ ਕਰਨ ਲਈ ਮੈਦਾਨ ਵਿੱਚ ਉਤਰੇਗੀ।
ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਤੇ ਮਨਪ੍ਰੀਤ ਰਹੇ ਗੈਰਹਾਜ਼ਰ
ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਰਟਰ ‘ਚ ਹੋਏ ਤਾਜਪੋਸ਼ੀ ਸਮਾਗਮ ‘ਚ ਨਾ ਸਿਰਫ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਗੈਰਹਾਜ਼ਰ ਰਹੇ, ਸਗੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਗੈਰ-ਹਾਜ਼ਰ ਰਹੇ। ਕੈਪਟਨ ਦੇ ਪਰਿਵਾਰ ਵਿੱਚੋਂ ਕੋਈ ਵੀ ਪ੍ਰੋਗਰਾਮ ਵਿੱਚ ਨਹੀਂ ਪਹੁੰਚਿਆ। ਇਸ ਤੋਂ ਇਲਾਵਾ ਅਕਾਲੀ ਛੱਡ ਕੇ ਕਾਂਗਰਸ ਅਤੇ ਫਿਰ ਭਗਵਾ ਵਿੱਚ ਆਏ ਸ਼ਾਇਰ ਫੈਜ਼ ਦੇ ਪ੍ਰਸ਼ੰਸਕ ਮਨਪ੍ਰੀਤ ਸਿੰਘ ਬਾਦਲ ਵੀ ਪ੍ਰੋਗਰਾਮ ਤੋਂ ਦੂਰ ਰਹੇ।
ਦੱਸ ਦੇਈਏ ਕਿ ਬੀਤੀ 4 ਜੁਲਾਈ ਨੂੰ ਭਾਜਪਾ ਹਾਈਕਮਾਨ ਵੱਲੋਂ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ ਹੈ। ਜਾਖੜ ਬੀਤੇ ਸਾਲ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕਾਂਗਰਸ ਵਿੱਚ ਰਹਿਣ ਦੌਰਾਨ ਵੀ ਉਹ ਪਾਰਟੀ ਦੇ ਸੂਬਾ ਪ੍ਰਧਾਨ ਦੀ ਜਿੰਮੇਵਾਰੀ ਸੰਭਾਲ ਚੁੱਕੇ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ