ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬੀਜੇਪੀ ਪ੍ਰਧਾਨ ਸੁਨੀਨ ਜਾਖੜ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, CM ਮਾਨ ਨੂੰ ਹੜ੍ਹਾਂ ‘ਤੇ ਘੇਰਿਆ

ਪੰਜਾਬ ਬੀਜੇਪੀ ਦੇ ਵਫਦ ਨੇ ਅੱਜ ਰਾਜਪਾਲ ਬਨਵਾਰੀ ਨਾਲ ਪਰੋਹਿਤ ਨਾਲ ਮੁਲਾਕਾਤ ਕਰ ਮੈਮੋਰੈਂਡਮ ਸੌਂਪਿਆ ਗਿਆ ਹੈ।

ਬੀਜੇਪੀ ਪ੍ਰਧਾਨ ਸੁਨੀਨ ਜਾਖੜ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, CM ਮਾਨ ਨੂੰ ਹੜ੍ਹਾਂ 'ਤੇ ਘੇਰਿਆ
Follow Us
abhishek-thakur
| Updated On: 27 Jul 2023 13:11 PM IST
ਚੰਡੀਗੜ੍ਹ ਨਿਊਜ਼। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ (Sunil Kumar Jakhar) ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਹੋਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਨੀਲ ਕੁਮਾਰ ਜਾਖੜ ਤੇ ਬੀਜੇਪੀ ਦੇ ਵਫਦ ਨੇ ਗਵਰਨਰ ਨੂੰ ਮੈਮੋਰੈਂਡਮ ਸੌਂਪਿਆ ਹੈ। ਜਿਨ੍ਹਾਂ ਆਗੂਆਂ ਨੇ ਅੱਜ ਗਵਰਨਰ ਹਾਊਸ ਵਿੱਚ ਗਵਰਨਰ ਨਾਲ ਮੁਲਾਕਾਤ ਕੀਤੀ ਉਹ ਕਾਂਗਰਸ ਛੱਡ ਬੀਜੀਪੀ ਵਿੱਚ ਸ਼ਾਮਲ ਹੋਏ ਸਨ।

ਪੰਜਾਬ ਸਰਕਾਰ ਨੂੰ ਤਲਬ ਕਰਨ ਦੀ ਅਪੀਲ

ਬੀਜੇਪੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਜੋ ਹੜਾਂ ਦੇ ਹਾਲਾਤ ਬਣੇ ਹਨ ਉਹ ਨਹਿਰਾਂ ਦੀ ਸਮੇਂ ‘ਤੇ ਸਫਾਈ ਨਾ ਹੋਣ ਕਾਰਨ ਹੋਏ ਹਨ। ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਤਲਬ ਕੀਤੀ ਜਾਵੇ। ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਕੇਂਦਰ ਪੰਜਾਬ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਕੇਂਦਰ ਸਰਕਾਰ ਇਸ ਸੱਮਸਿਆ ਬਾਰੇ ਪੱਤਰ ਲਿਖਣ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪੰਜਾਬ ਦੇ ਇਸ ਹਾਲਾਤਾਂ ਵਿੱਚ ਮੁੱਖ ਮੰਤਰੀ ਨੂੰ ਕੇਂਦਰ ਤੋਂ ਹੋਰ ਪੈਸਿਆਂ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਨਾਲ ਹਾਂ।

ਕੇਂਦਰ ਨੇ ਪੰਜਾਬ ਨੂੰ 218 ਕਰੋੜ ਰੁਪਏ ਜਾਰੀ ਕੀਤੇ

ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਹੜ੍ਹਾਂ ਕਾਰਨ ਕਈ ਥਾਵਾਂ ਤੇ ਪਾਣੀ ਭਰਿਆ ਹੋਇਆ ਹੈ। ਇਸ ਪਾਣੀ ਕਾਰਨ ਬਿਮਾਰੀਆਂ ਨਾ ਫੈਲਣ ਇਸ ਲਈ ਸੂਬਾ ਸਰਕਾਰ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ 218 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੋਈ ਵੀ ਝੋਨੇ ਦੀ ਪਨੀਰੀ ਨਹੀਂ ਦਿੱਤੀ। ਲੋਕਾਂ ਨੂੰ ਮੁਆਵਜ਼ਾ ਰਾਸ਼ੀ ਜਲਦ ਦਿੱਤਾ ਜਾਵੇ। ਸੁਨੀਲ ਕੁਮਾਰ ਜਾਖੜ ਨੇ ਕਿਹਾ ਪੰਜਾਬ ਸਰਕਾਰ (Punjab Government) ਦੇ ਵਿਧਾਇਕ ਤੇ ਮੰਤਰੀ ਲੋਕਾਂ ਨੂੰ ਜਲੀਲ ਕਰ ਰਹੇ ਹਨ। ਜੋ ਬਿਲਕੁੱਲ ਗਲਤ ਹੈ। ਸਾਡੇ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਜਿਸ ਤੋਂ ਬਾਅਦ ਆਪ ਦੀ ਵਿਧਾਇਕਾਂ ਨੂੰ ਮੁਆਫੀ ਮੰਗੀ ਮੰਗਣੀ ਪਈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...