AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪ੍ਰਬੰਧਕੀ ਗੁਰ ਸਿੱਖਣ ਲਈ ਸਿੰਗਾਪੁਰ ਜਾਵੇਗਾ 72 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤੀਜਾ ਬੈਚ, ਸ਼ੁੱਕਰਵਾਰ ਨੂੰ ਪਹੁੰਚਣਗੇ ਚੰਡੀਗੜ੍ਹ

Principals Special Training: ਇਸ ਤੋਂ ਪਹਿਲਾਂ ਬੀਤੀ 3 ਮਾਰਚ ਨੂੰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦਾ ਗਰੁੱਪ ਸਿੰਗਾਪੁਰ ਗਿਆ ਸੀ। ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਆਪਣੇ ਤਜ਼ਰਬਿਆਂ ਨੂੰ ਸਾਂਝਾ ਕਰਨਗੇ।

ਪ੍ਰਬੰਧਕੀ ਗੁਰ ਸਿੱਖਣ ਲਈ ਸਿੰਗਾਪੁਰ ਜਾਵੇਗਾ 72 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤੀਜਾ ਬੈਚ, ਸ਼ੁੱਕਰਵਾਰ ਨੂੰ ਪਹੁੰਚਣਗੇ ਚੰਡੀਗੜ੍ਹ
kusum-chopra
| Updated On: 20 Jul 2023 15:45 PM IST
Share
ਪੰਜਾਬ ਸਰਕਾਰ ਰਾਜ ਦੇ 72 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਪ੍ਰਬੰਧਨ ਸਿਖਲਾਈ ਲਈ ਸਿੰਗਾਪੁਰ (Singapore) ਭੇਜੇਗੀ। ਅਧਿਆਪਕ 21 ਜੁਲਾਈ ਨੂੰ ਸਿੰਗਾਪੁਰ ਲਈ ਰਵਾਨਾ ਹੋਣਗੇ। ਉਥੇ ਇਹ ਸਿਖਲਾਈ 4 ਦਿਨਾਂ ਤੱਕ ਚੱਲੇਗੀ। ਇਸ ਟੀਮ ਨੂੰ ਰਵਾਨਾ ਕਰਨ ਸਮੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਖੁਦ ਮੌਜੂਦ ਰਹਿਣਗੇ। ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ 20 ਤਰੀਕ ਨੂੰ ਅਧਿਆਪਕਾਂ ਨੂੰ ਰਿਲੀਵ ਕਰਨ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਇਹ ਅਧਿਆਪਕ 21 ਤਰੀਕ ਨੂੰ ਬਾਅਦ ਦੁਪਹਿਰ 3 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕੱਠੇ ਹੋਣਗੇ, ਜਿੱਥੇ ਉਹ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਰਵਾਨਾ ਕੀਤਾ ਜਾਵੇਗਾ। ਅਧਿਆਪਕਾਂ ਦੇ ਇਸ ਤੀਜੇ ਬੈਚ ਨੂੰ ਸਿੱਖਿਆ ਵਿਭਾਗ ਵੱਲੋਂ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਕੀਤੇ ਗਏ ਅਧਿਆਪਕਾਂ ਦੀ ਚੋਣ ਇੱਕ ਚੋਣ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਸੀ। ਉਚਿਤ ਨਿਯਮ ਬਣਾ ਕੇ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ। ਇਸ ਦੇ ਨਾਲ ਹੀ ਜਾਂਚ ਕਮੇਟੀ ਵੀ ਬਣਾਈ ਗਈ ਹੈ। ਨਿਯਮਾਂ ਨੂੰ ਪੂਰਾ ਕਰਨ ਵਾਲੇ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਹ ਸਿਖਲਾਈ ਪ੍ਰੋਗਰਾਮ 24 ਤੋਂ 28 ਜੁਲਾਈ ਤੱਕ ਸਿੰਗਾਪੁਰ ਮੈਨੇਜਮੈਂਟ ਅਕੈਡਮੀ ਵਿਖੇ ਹੋਵੇਗਾ। ਇਸ ਤੋਂ ਬਾਅਦ ਅਧਿਆਪਕ ਵਾਪਸ ਆ ਜਾਣਗੇ। ਦੌਰੇ ਦਾ ਸਾਰਾ ਖਰਚਾ ਸਰਕਾਰ ਚੁੱਕ ਰਹੀ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਹੁਣ ਸਿਖਲਾਈ ਲਈ ਸਿੰਗਾਪੁਰ ਅਤੇ ਦੁਬਈ ਜਾਣਗੇ। ਪਾਣੀ ਵਾਲੀ ਟੈਂਕੀ ਤੇ ਬੈਠ ਕੇ ਸਕੂਲ ਜੁਆਇੰਨ ਕਰਨ ਲਈ ਸੰਘਰਸ਼ ਨਹੀਂ ਕਰਨਗੇ।

ਹੁਣ ਇੱਥੇ ਵੀ ਟ੍ਰੇਨਿੰਗ ਹੋਵੇਗੀ

ਇਸ ਤੋਂ ਬਾਅਦ ਅਧਿਆਪਕਾਂ ਦੇ ਇੱਕ ਗਰੁੱਪ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਲਈ ਉਚੇਰੀ ਸਿੱਖਿਆ ਵਿਭਾਗ ਨੇ ਅਪਲਾਈ ਕਰਨ ਲਈ ਵਿੰਡੋ ਖੋਲ੍ਹ ਦਿੱਤੀ ਹੈ। ਹਾਲਾਂਕਿ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੀ ਜ਼ਿਆਦਾ ਸੇਵਾ ਹੋਵੇਗੀ, ਉਨ੍ਹਾਂ ਨੂੰ ਹੀ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਈ ਹੋਰ ਮਾਪਦੰਡ ਵੀ ਤੈਅ ਕੀਤੇ ਗਏ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...